ਪਾਵਨ ਸਰੂਪਾਂ ਨੂੰ ਸੂਚੀਬੱਧ ਕਰਨ ਲਈ ਕਿਊ.ਆਰ. ਕੋਡ ਲਗਾ ਕੇ ਹੋਵੇਗੀ ਛਪਾਈ-
(TTT)ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ ਇਕੱਤਰਤਾ ਅੱਜ ਗੁਰਦੁਆਰਾ ਸ੍ਰੀ ਬਾਉਲੀ ਸਾਹਿਬ ਵਿਖੇ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਪ੍ਰਧਾਨਗੀ ਹੇਠ ਹੋਈ, ਜਿਸ ਕਈ ਅਹਿਮ ਫੈਸਲੇ ਲਏ ਗਏ। ਇਕੱਤਰਤਾ ਮਗਰੋਂ ਮੀਡੀਆ ਨੂੰ ਜਾਣਕਾਰੀ ਦਿੰਦਿਆਂ ਐਡਵੋਕੇਟ ਧਾਮੀ ਨੇ ਦੱਸਿਆ ਕਿ ਅੰਤ੍ਰਿੰਗ ਕਮੇਟੀ ਵੱਲੋਂ ਆਉਣ ਵਾਲੀਆਂ ਸ਼ਤਾਬਦੀਆਂ ਦੀ ਰੂਪ-ਰੇਖਾ ਉਲੀਕਣ ਦੇ ਨਾਲ-ਨਾਲ ਕਈ ਹੋਰ ਫੈਸਲੇ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਸ਼੍ਰੋਮਣੀ ਕਮੇਟੀ ਵੱਲੋਂ ਅੱਗੇ ਤੋਂ ਪਾਵਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਪਾਈ ਸਮੇਂ ਨਵੀਂ ਤਕਨੀਕ ਅਨੁਸਾਰ ਕਿਊ.ਆਰ. ਕੋਡ ਲਗਾ ਕੇ ਗਿਣਤੀ ਅਤੇ ਹੋਰ ਜਾਣਕਾਰੀਆਂ ਨੂੰ ਸੂਚੀਬੱਧ ਕੀਤਾ ਜਾਵੇਗਾ। ਇਸ ਦੇ ਨਾਲ ਹੀ ਪਹਿਲਾਂ ਤੋਂ ਗੁਰਦੁਆਰਾ ਸਾਹਿਬਾਨ
ਵਿਚ ਸੁਸ਼ੋਭਿਤ ਅਤੇ ਸੰਗਤਾਂ ਪਾਸ ਮੌਜੂਦ ਪਾਵਨ ਸਰੂਪਾਂ ਨੂੰ ਵੀ ਇਸ ਵਿਧੀ ਨਾਲ ਜੋੜਨ ਦੇ ਯਤਨ ਕੀਤੇ ਜਾਣਗੇ। ਉਨ੍ਹਾਂ ਹੋਰ ਫੈਸਲਿਆਂ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸ਼੍ਰੋਮਣੀ ਕਮੇਟੀ ਅਤੇ ਇਸ ਨਾਲ ਸਬੰਧਤ ਅਦਾਰਿਆਂ ਦੇ ਮੁਲਾਜ਼ਮਾਂ ਨੂੰ ਪੂਰੀ ਸਰਵਿਸ ਦੌਰਾਨ 2 ਸਾਲ ਤੱਕ ਦੀ ਹੀ ਵਿਦੇਸ਼ ਛੁੱਟੀ ਦਿੱਤੀ ਜਾਵੇਗੀ
<iframe width=”560″ height=”315″ src=”https://www.youtube.com/embed/FlJZAPDGD-A?si=_xvbKZvQ76LqUcOK” title=”YouTube video player” frameborder=”0″ allow=”accelerometer; autoplay; clipboard-write; encrypted-media; gyroscope; picture-in-picture; web-share” referrerpolicy=”strict-origin-when-cross-origin” allowfullscreen></iframe>