ਲੋਕ ਸਭਾ ਚੋਣਾਂ ਦਾ ਪਹਿਲਾ ਪੜਾਅ: ਬੰਗਾਲ ਅਤੇ ਤ੍ਰਿਪੁਰਾ ਵਿੱਚ ਸਭ ਤੋਂ ਵੱਧ ਵੋਟਿੰਗ ਤੇ ਬਿਹਾਰ ’ਚ ਸਭ ਤੋਂ ਘੱਟ, ਦੇਸ਼ ਭਰ ’ਚ 64% ਹੋਈ ਵੋਟਿੰਗ
(TTT)ਲੋਕ ਸਭਾ ਚੋਣਾਂ ਦੇ ਪਹਿਲੇ ਪੜਾਅ ‘ਚ ਸ਼ੁੱਕਰਵਾਰ ਨੂੰ 21 ਸੂਬਿਆਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਦੀਆਂ 102 ਸੀਟਾਂ ‘ਤੇ ਵੋਟਿੰਗ ਪੂਰੀ ਹੋਈ। ਚੋਣ ਕਮਿਸ਼ਨ ਵੱਲੋਂ ਜਾਰੀ ਅੰਕੜਿਆਂ ਮੁਤਾਬਕ ਦੇਸ਼ ਦੇ ਕਰੀਬ 64 ਫੀਸਦੀ ਵੋਟਰਾਂ ਨੇ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਕੀਤੀ। ਦੇਸ਼ ਦੇ ਕਿਸੇ ਵੀ ਹਿੱਸੇ ਤੋਂ ਕੋਈ ਵੱਡੀ ਅਣਸੁਖਾਵੀਂ ਘਟਨਾ ਦੀ ਸੂਚਨਾ ਨਹੀਂ ਹੈ। ਹਾਲਾਂਕਿ ਬੰਗਾਲ ਦੇ ਕੁਝ ਹਿੱਸਿਆਂ ‘ਚ ਕੁਝ ਸਿਆਸੀ ਪਾਰਟੀਆਂ ਦੇ ਵਰਕਰਾਂ ਵਿਚਾਲੇ ਝੜਪਾਂ ਦੀਆਂ ਖਬਰਾਂ ਹਨ।
ਲੋਕ ਸਭਾ ਚੋਣਾਂ ਦੇ ਪਹਿਲੇ ਪੜਾਅ ‘ਚ ਸ਼ੁੱਕਰਵਾਰ ਸ਼ਾਮ 7 ਵਜੇ ਤੱਕ 21 ਰਾਜਾਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਦੀਆਂ 102 ਸੀਟਾਂ ‘ਤੇ 63.7 ਫੀਸਦੀ ਵੋਟਿੰਗ ਦਰਜ ਕੀਤੀ ਗਈ, ਇਸ ਦੌਰਾਨ ਪੱਛਮੀ ਬੰਗਾਲ ‘ਚ ਹਿੰਸਾ ਦੀਆਂ ਕੁਝ ਛੋਟੀਆਂ-ਮੋਟੀਆਂ ਘਟਨਾਵਾਂ ਸਾਹਮਣੇ ਆਈਆਂ, ਜਦੋਂਕਿ ਛੱਤੀਸਗੜ੍ਹ ‘ਚ ਗੋਲੀਬਾਰੀ ਹੋਈ। ਇੱਕ ਗ੍ਰੇਨੇਡ ਲਾਂਚਰ ਤੋਂ ਅਚਾਨਕ ਵਿਸਫੋਟ ਕਾਰਨ ਇੱਕ ਸੀਆਰਪੀਐਫ ਜਵਾਨ ਦੀ ਮੌਤ ਹੋ ਗਈ।