ਰਾਜਪੁਰਾ ‘ਚ ਕਾਰ ਤੇ ਟਰੱਕ ਦੀ ਭਿਆਨਕ ਟੱਕਰ, ਚਾਲਕ ਦੀ ਮੌਤ, ਔਰਤ ਗੰਭੀਰ ਜ਼ਖ਼ਮੀ
(TTT)ਬੀਤੀ ਦੇਰ ਸ਼ਾਮ ਦਿੱਲੀ-ਅੰਮ੍ਰਿਤਸਰ ਨੈਸ਼ਨਲ ਹਾਈਵੇ ‘ਤੇ ਟਰੱਕ ਅਤੇ ਕਰੇਟਾ ਕਾਰ ਦੀ ਭਿਆਨਕ ਟੱਕਰ ਦੀ ਸੂਚਨਾ ਹੈ। ਹਾਦਸੇ ‘ਚ ਕਾਰ ਪਹਿਲਾਂ ਖੰਭੇ ਜਾ ਵੱਜੀ ਅਤੇ ਫਿਰ ਡਿਵਾਈਡਰ ‘ਤੇ ਚੜ੍ਹ ਗਈ। ਹਾਦਸਾ ਇੰਨਾ ਭਿਆਨਕ ਸੀ ਕਿ ਖੰਭਾ ਟੁੱਟ ਗਿਆ ਅਤੇ ਚਾਲਕ ਦੀ ਮੌਤ ਹੋ ਗਈ ਹੈ। ਦੱਸਿਆ ਜਾ ਰਿਹਾ ਹੈ ਕਿ ਕਾਰ ਚਾਲਕ ਹਰਵਿੰਦਰ ਸਿੰਘ (38 ਸਾਲਾਂ) ਆਪਣੀ ਪਤਨੀ ਦੇ ਨਾਲ ਸ਼ਿਮਲਾ ਤੋਂ ਪਟਿਆਲਾ ਆਪਣੇ ਸਹੁਰੇ ਘਰ ਜਾ ਰਿਹਾ ਸੀ ਪਰ ਸਹੁਰੇ ਘਰ ਜਾਣ ਤੋਂ ਪਹਿਲਾਂ ਹੀ ਕਾਰ ਅਤੇ ਟਰੱਕ ਦੀ ਜਬਰਦਸਤ ਟੱਕਰ ਹੋਣ ਕਾਰਨ ਗੰਭੀਰ ਜਖਮੀ ਹੋ ਗਏ, ਜਿਨਾਂ ਨੂੰ ਬੜੀ ਮੁਸ਼ਕਿਲ ਦੇ ਨਾਲ ਕਾਰ ਦੇ ਵਿੱਚੋਂ ਕੱਢਿਆ ਗਿਆ।
ਲੋਕਾਂ ਨੇ ਤੁਰੰਤ ਦੋਵਾਂ ਨੂੰ ਰਾਜਪੁਰਾ ਸਿਵਲ ਹਸਪਤਾਲ ਦਾਖਲ ਕਰਵਾਇਆ ਪਰ ਹਰਵਿੰਦਰ ਸਿੰਘ ਦੀ ਮੌਤ ਹੋ ਗਈ, ਜਦਕਿ ਪਤਨੀ ਦੇ ਗੰਭੀਰ ਹਾਲਤ ਹੋਣ ਦੇ ਬਾਵਜੂਦ ਇੱਥੋਂ ਰੈਫਰ ਕਰ ਦਿੱਤਾ ਗਿਆ। ਇਸ ਗੱਲ ਦੀ ਪੁਸ਼ਟੀ ਪੁਲਿਸ ਨੇ ਵੀ ਕਰ ਦਿੱਤੀ ਹੈ।