News, Breaking News, Latest News, News Headlines, Live News, Today News | GBC Update

News, Latest News, Breaking News, News Headlines, Live News, Today News, GBC Update Breaking News

ਅਰਵਿੰਦ ਕੇਜਰੀਵਾਲ ਨੂੰ ਅੰਤਰਿਮ ਜ਼ਮਾਨਤ ਦੇਣ ਵਾਲੀ ਪਟੀਸ਼ਨ ਹੋਈ ਖ਼ਾਰਜ

ਅਰਵਿੰਦ ਕੇਜਰੀਵਾਲ ਨੂੰ ਅੰਤਰਿਮ ਜ਼ਮਾਨਤ ਦੇਣ ਵਾਲੀ ਪਟੀਸ਼ਨ ਹੋਈ ਖ਼ਾਰਜ

(TTT)ਦਿੱਲੀ ਹਾਈ ਕੋਰਟ ਨੇ ਸਾਰੇ ਅਪਰਾਧਿਕ ਮਾਮਲਿਆਂ ਵਿਚ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਅੰਤਰਿਮ ਜ਼ਮਾਨਤ ਦੇਣ ਦੇ ਨਿਰਦੇਸ਼ ਦੀ ਮੰਗ ਕਰਨ ਵਾਲੀ ਜਨਹਿਤ ਪਟੀਸ਼ਨ ਖ਼ਾਰਜ ਕਰ ਦਿੱਤੀ ਹੈ। ਅਦਾਲਤ ਨੇ ਪਟੀਸ਼ਨ ਖ਼ਾਰਜ ਕਰਦੇ ਹੋਏ ਪਟੀਸ਼ਨਕਰਤਾ ’ਤੇ 75,000 ਰੁਪਏ ਦਾ ਜ਼ੁਰਮਾਨਾ ਲਗਾਇਆ ਹੈ। ਦਿੱਲੀ ਦੇ ਕਾਰਜਕਾਰੀ ਚੀਫ਼ ਜਸਟਿਸ ਦੀ ਅਗਵਾਈ ਵਾਲੇ ਬੈਂਚ ਨੇ ਹੁਕਮ ਜਾਰੀ ਕਰਦੇ ਹੋਏ ਕਿਹਾ ਕਿ ਇਹ ਅਦਾਲਤ ਉੱਚ ਅਹੁਦੇ ’ਤੇ ਕਾਬਜ਼ ਵਿਅਕਤੀ ਦੇ ਖ਼ਿਲਾਫ਼ ਸ਼ੁਰੂ ਕੀਤੇ ਲੰਬਿਤ ਅਪਰਾਧਿਕ ਮਾਮਲੇ ’ਚ ਅਸਧਾਰਨ ਅੰਤਰਿਮ ਜ਼ਮਾਨਤ ਨਹੀਂ ਦੇ ਸਕਦੀ। ਅਦਾਲਤ ਨੇ ਕਿਹਾ ਕਿ ਅਦਾਲਤ ਦੇ ਨਿਆਂਇਕ ਆਦੇਸ਼ ਦੇ ਆਧਾਰ ’ਤੇ ਕੋਈ ਵਿਅਕਤੀ ਹਿਰਾਸਤ ’ਚ ਹੈ। ਫਿਲਹਾਲ ਇਹ ਚੁਣੌਤੀ ਸੁਪਰੀਮ ਕੋਰਟ ਦੇ ਸਾਹਮਣੇ ਹੈ। ਉਹ ਕਦਮ ਚੁੱਕ ਰਿਹਾ ਹੈ। ਕਾਨੂੰਨ ਹਰ ਕਿਸੇ ਲਈ ਬਰਾਬਰ ਹੈ।