News, Breaking News, Latest News, News Headlines, Live News, Today News | GBC Update

News, Latest News, Breaking News, News Headlines, Live News, Today News, GBC Update Breaking News

ਸੰਜੀਵ ਤਲਵਾਰ ਨੂੰ ਸ਼੍ਰੋਮਣੀ ਅਕਾਲੀ ਦਲ ਨੇ ਮੀਤ ਪ੍ਰਧਾਨ ਨਿਯੁਕਤ ਕੀਤਾ

ਸੰਜੀਵ ਤਲਵਾਰ ਨੂੰ ਸ਼੍ਰੋਮਣੀ ਅਕਾਲੀ ਦਲ ਨੇ ਮੀਤ ਪ੍ਰਧਾਨ ਨਿਯੁਕਤ ਕੀਤਾ
ਪਾਰਟੀ ਵੱਲੋਂ ਪ੍ਰਗਟਾਏ ਗਏ ਭਰੋਸੇ ਤੇ ਪੂਰੀ ਤਰ੍ਹਾਂ ਖਰਾ ਉੱਤਰਨ ਦੀ ਕੋਸ਼ਿਸ਼ ਕਰਾਂਗਾ : ਸੰਜੀਵ ਤਲਵਾੜ
ਹੁਸ਼ਿਆਰਪੁਰ, 22 ਅਪ੍ਰੈਲ ( ਬਜਰੰਗੀ ਪਾਂਡੇ ): ਸ਼੍ਰੋਮਣੀ ਅਕਾਲੀ ਦਲ ਦੇ ਕੋਰ ਕਮੇਟੀ ਮੈਂਬਰ ਡਾਕਟਰ ਦਲਜੀਤ ਸਿੰਘ ਚੀਮਾ ਵੱਲੋਂ ਅੱਜ ਜਾਰੀ ਕੀਤੇ ਗਏ ਇੱਕ ਪੱਤਰ ਰਾਹੀਂ ਹੁਸ਼ਿਆਰਪੁਰ ਜਿਲੇ ਦੀ ਰਾਜਨੀਤਿਕ ਪ੍ਰਮੁੱਖ ਸ਼ਖਸ਼ੀਅਤ ਸੰਜੀਵ ਤਲਵਾੜ ਨੂੰ ਪਾਰਟੀ ਦੇ ਮੀਤ ਪ੍ਰਧਾਨ ਵਜੋਂ ਨਿਯੁਕਤ ਕੀਤਾ। ਦੱਸਣਾ ਬਣਦਾ ਹੈ ਕਿ ਭਾਰਤੀ ਜਨਤਾ ਪਾਰਟੀ ਵਿੱਚ ਕਈ ਦਹਾਕੇ ਇੱਕ ਮਿਹਨਤੀ ਅਤੇ ਸਿਰੜੀ ਵਰਕਰ ਅਤੇ ਆਗੂ ਵੱਲੋਂ ਕੰਮ ਕਰਨ ਵਾਲੇ ਸੰਜੀਵ ਤਲਵਾਰ ਪਿਛਲੇ ਦਿਨੀ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਿਲ ਹੋਏ ਸਨ ।
ਆਪਣੀ ਇਸ ਨਿਯੁਕਤੀ ਤੇ ਗੱਲਬਾਤ ਕਰਦੇ ਹੋਏ ਸੰਜੀਵ ਤਲਵਾਰ ਨੇ ਕਿਹਾ ਕਿ ਪਾਰਟੀ ਵੱਲੋਂ ਜੋ ਭਰੋਸਾ ਉਹਨਾਂ ਉੱਪਰ ਪ੍ਰਗਟਾ ਕੇ ਇਸ ਮਹੱਤਵਪੂਰਨ ਅਹੁਦੇ ਨਾਲ ਉਹਨਾਂ ਨੂੰ ਨਿਵਾਜਿਆ ਗਿਆ ਹੈ ਉਹ ਪਾਰਟੀ ਦੀਆਂ ਆਸਾਂ ਤੋਂ ਵੱਧ ਕੰਮ ਕਰਨ ਦੀ ਕੋਸ਼ਿਸ਼ ਕਰਨਗੇ।