ਮੁੜ ਬਦਲੇਗਾ ਪੰਜਾਬ ’ਚ ਮੌਸਮ ਦਾ ਹਾਲ; ਗਰਮੀ ਤੋਂ ਮਿਲੇਗੀ ਰਾਹਤ, ਪਰ ਕਿਸਾਨਾਂ ਨੂੰ ਹੋ ਸਕਦੀ ਹੈ ਪਰੇਸ਼ਾਨੀ
(TTT)ਪੰਜਾਬ ਵਿੱਚ ਮੌਸਮ ਵਿਭਾਗ ਨੇ ਮੀਂਹ ਨੂੰ ਲੈ ਕੇ ਅਲਰਟ ਜਾਰੀ ਕੀਤਾ ਹੈ। ਇਹ ਤਬਦੀਲੀਆਂ ਇੱਕ ਵਾਰ ਫਿਰ ਸਰਗਰਮ ਪੱਛਮੀ ਗੜਬੜ ਕਾਰਨ ਹੋਈਆਂ ਹਨ। ਪੰਜਾਬ ਦੇ ਕਈ ਇਲਾਕਿਆਂ ਵਿੱਚ ਸਵੇਰ ਤੋਂ ਹੀ ਬੱਦਲਵਾਈ ਰਹੀ। ਯੈਲੋ ਅਲਰਟ ਕਾਰਨ ਬਾਰਿਸ਼ ਦੇ ਨਾਲ-ਨਾਲ ਪੰਜਾਬ ‘ਚ 40 ਕਿਲੋਮੀਟਰ ਦੀ ਰਫਤਾਰ ਨਾਲ ਹਵਾਵਾਂ ਚੱਲ ਸਕਦੀਆਂ ਹਨ। ਇਸ ਦੇ ਨਾਲ ਹੀ ਲੋਕਾਂ ਨੂੰ ਪਿਛਲੇ 2 ਦਿਨਾਂ ਤੋਂ ਵੱਧ ਰਹੀ ਗਰਮੀ ਤੋਂ ਕੁਝ ਰਾਹਤ ਮਿਲੀ ਹੈ।
ਮੌਸਮ ਵਿਭਾਗ ਮੁਤਾਬਕ ਪੱਛਮੀ ਬੰਗਾਲ, ਬਿਹਾਰ, ਉੜੀਸਾ ਅਤੇ ਉੱਤਰ ਪ੍ਰਦੇਸ਼ ਵਿੱਚ 23 ਅਪ੍ਰੈਲ ਨੂੰ ਹੀਟ ਵੇਵ ਅਲਰਟ ਜਾਰੀ ਕੀਤਾ ਗਿਆ ਹੈ। ਇਸ ਤੋਂ ਇਲਾਵਾ ਪੰਜਾਬ ਅਤੇ ਹਰਿਆਣਾ ਵਿੱਚ ਗਰਜ ਨਾਲ ਮੀਂਹ ਪੈਣ ਦੀ ਸੰਭਾਵਨਾ ਹੈ। ਜੰਮੂ-ਕਸ਼ਮੀਰ, ਹਿਮਾਚਲ ਪ੍ਰਦੇਸ਼ ਅਤੇ ਉੱਤਰਾਖੰਡ ਵਿੱਚ ਬਰਫਬਾਰੀ ਦੀ ਸੰਭਾਵਨਾ ਹੈ।