ਲੁਧਿਆਣਾ ‘ਚ ਯੂਟਿਊਬਰ ਖਿਲਾਫ FIR ਦਰਜ; ਰਾਜ ਸਭਾ ਮੈਂਬਰ ਰਾਘਵ ਚੱਢਾ ਦੇ ਖਿਲਾਫ ਝੂਠੀ ਖ਼ਬਰ ਫੈਲਾਉਣ ਦੇ ਲੱਗੇ ਇਲਜ਼ਾਮ
(TTT)ਪੰਜਾਬ ਦੇ ਲੁਧਿਆਣਾ ਵਿੱਚ ਆਮ ਆਦਮੀ ਪਾਰਟੀ ਦੇ ਵਿਧਾਇਕ ਅਤੇ ਲੋਕ ਸਭਾ ਉਮੀਦਵਾਰ ਅਸ਼ੋਕ ਪਰਾਸ਼ਰ ਪੱਪੀ ਦੇ ਪੁੱਤਰ ਵਿਕਾਸ ਪਰਾਸ਼ਰ ਦੀ ਸ਼ਿਕਾਇਤ ‘ਤੇ ਸ਼ਿਮਲਾਪੁਰੀ ਥਾਣੇ ਦੀ ਪੁਲਿਸ ਨੇ ਇੱਕ ਯੂਟਿਊਬਰ ਦੇ ਖਿਲਾਫ ਐਫਆਈਆਰ ਦਰਜ ਕੀਤੀ ਹੈ। ਸ਼ਿਕਾਇਤਕਰਤਾ ਵਿਕਾਸ ਦੇ ਅਨੁਸਾਰ, ਯੂਟਿਊਬਰ ਨੇ ਆਪਣੀਆਂ ਵੀਡੀਓਜ਼ ਰਾਹੀਂ ਆਮ ਆਦਮੀ ਪਾਰਟੀ ਦੇ ਰਾਜ ਸਭਾ ਮੈਂਬਰ ਰਾਘਵ ਚੱਢਾ ਵਿਰੁੱਧ ਝੂਠੇ ਅਤੇ ਨਿੰਦਣਯੋਗ ਬਿਆਨ ਦਿਖਾਏ ਹਨ।
ਲੁਧਿਆਣਾ ਲੋਕ ਸਭਾ ਸੀਟ ਤੋਂ ‘ਆਪ’ ਉਮੀਦਵਾਰ ਅਸ਼ੋਕ ਪੱਪੀ ਪਰਾਸ਼ਰ ਦੇ ਬੇਟੇ ਵਿਕਾਸ ਪਰਾਸ਼ਰ ਦੀ ਸ਼ਿਕਾਇਤ ‘ਤੇ ਕੈਪੀਟਲ ਟੀਵੀ ਨਾਮ ਦੇ ਯੂ-ਟਿਊਬ ਚੈਨਲ ਖਿਲਾਫ ਕਾਰਵਾਈ ਕੀਤੀ ਗਈ ਹੈ। ਉਨ੍ਹਾਂ ਨੇ ਲੁਧਿਆਣਾ ਦੇ ਸ਼ਿਮਲਾਪੁਰੀ ਥਾਣੇ ‘ਚ ਐੱਫਆਈਆਰ ’ਚ ਸ਼ਿਕਾਇਤ ਦਰਜ ਕਰਵਾਈ ਹੈ।
<iframe width=”560″ height=”315″ src=”https://www.youtube.com/embed/-_LUgabw_Ic?si=7QhBtoY85VPkXK4t” title=”YouTube video player” frameborder=”0″ allow=”accelerometer; autoplay; clipboard-write; encrypted-media; gyroscope; picture-in-picture; web-share” referrerpolicy=”strict-origin-when-cross-origin” allowfullscreen></iframe>