PSEB Class 12 Results 2024: ਪੰਜਾਬ ਬੋਰਡ ਦਾ 8ਵੀਂ ਤੇ 12ਵੀਂ ਦਾ ਨਤੀਜਾ ਅੱਜ, ਸ਼ਾਮ 4 ਵਜੇ ਆਉਣਗੇ ਨਤੀਜੇ
(TTT)ਪੰਜਾਬ ਸਕੂਲ ਸਿੱਖਿਆ ਬੋਰਡ (PSEB) ਅੱਜ ਅੱਠਵੀਂ ਅਤੇ ਬਾਰ੍ਹਵੀਂ ਜਮਾਤ ਦੇ ਨਤੀਜੇ ਐਲਾਨ ਕਰੇਗਾ। ਨਤੀਜਾ ਸ਼ਾਮ 4 ਵਜੇ ਐਲਾਨਿਆ ਜਾਵੇਗਾ। ਜਦਕਿ ਵਿਦਿਆਰਥੀ ਬੁੱਧਵਾਰ ਸਵੇਰੇ 7 ਵਜੇ ਤੋਂ ਬੋਰਡ ਦੀ ਵੈੱਬਸਾਈਟ ‘ਤੇ ਨਤੀਜਾ ਦੇਖ ਸਕਣਗੇ। ਬੋਰਡ ਵੱਲੋਂ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਬੋਰਡ ਅਧਿਕਾਰੀਆਂ ਮੁਤਾਬਕ ਨਤੀਜਾ ਵਿਦਿਆਰਥੀਆਂ ਦੀ ਤੁਰੰਤ ਜਾਣਕਾਰੀ ਲਈ ਹੈ। ਜੇਕਰ ਇਸ ਵਿੱਚ ਕੋਈ ਗਲਤੀ ਹੁੰਦੀ ਹੈ ਤਾਂ ਉਸ ਲਈ ਬੋਰਡ ਜ਼ਿੰਮੇਵਾਰ ਨਹੀਂ ਹੋਵੇਗਾ।
8ਵੀਂ ਜਮਾਤ ਦੀ ਪ੍ਰੀਖਿਆ PSEB ਵੱਲੋਂ 7 ਮਾਰਚ ਤੋਂ 27 ਮਾਰਚ ਦਰਮਿਆਨ ਕਰਵਾਈ ਗਈ ਸੀ, ਜਦੋਂ ਕਿ 12ਵੀਂ ਜਮਾਤ ਦੀ ਪ੍ਰੀਖਿਆ 13 ਫਰਵਰੀ ਤੋਂ 30 ਮਾਰਚ ਦਰਮਿਆਨ ਕਰਵਾਈ ਗਈ ਸੀ। ਪੰਜ ਲੱਖ ਤੋਂ ਵੱਧ ਵਿਦਿਆਰਥੀਆਂ ਨੇ ਪ੍ਰੀਖਿਆ ਦਿੱਤੀ ਸੀ। ਬੋਰਡ ਦਾ ਦਾਅਵਾ ਹੈ ਕਿ ਅਪ੍ਰੈਲ ਮਹੀਨੇ ਵਿੱਚ ਸਾਰੀਆਂ ਜਮਾਤਾਂ ਦੇ ਨਤੀਜੇ ਐਲਾਨ ਕੇ ਬੋਰਡ ਨੇ ਨਵਾਂ ਰਿਕਾਰਡ ਬਣਾਇਆ ਹੈ। ਇਸ ਤੋਂ ਪਹਿਲਾਂ 5ਵੀਂ ਅਤੇ 10ਵੀਂ ਜਮਾਤ ਦੇ ਨਤੀਜੇ ਐਲਾਨੇ ਗਏ ਸਨ।