ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਪਟਿਆਲਾ ਸਥਿਤ ਰਿਹਾਇਸ਼ ਨਿਊ ਮੋਤੀ ਬਾਗ ਪੈਲੇਸ ਵੱਲ ਮਾਰਚ ਕਰ ਰਹੇ ਬੇਰੁਜ਼ਗਾਰ ਸਾਂਝਾ ਮੋਰਚੇ ਦੇ ਮੈਂਬਰਾਂ ਨੂੰ ਪਟਿਆਲਾ ਪੁਲਿਸ ਨੇ ਹਿਰਾਸਤ ਵਿੱਚ ਲੈ ਲਿਆ ਹੈ। ਇਨ੍ਹਾਂ ਪ੍ਰਦਰਸ਼ਨਕਾਰੀਆਂ ਰੋਕਣ ਲਈ ਪੁਲੀਸ ਨੇ ਲਾਠੀਚਾਰਜ ਵੀ ਕੀਤਾ, ਜਿਸ ਵਿਚ ਕਈ ਮਹਿਲਾ ਅਤੇ ਪੁਰਸ਼ ਅਧਿਆਪਕ ਜ਼ਖਮੀ ਹੋ ਗਏ |
ਪ੍ਰਦਰਸ਼ਨਕਾਰੀਆਂ ਨੂੰ YPS ਚੌਕ ਤੋਂ ਪਿੱਛੇ ਧੱਕਣ ਲਈ ਪੁਲਿਸ ਨੇ ਜਿੱਥੇ ਲਾਠੀਚਾਰਜ ਕੀਤਾ ਉਥੇ ਹੀ ਬੇਰੁਜ਼ਗਾਰਾਂ ਨੂੰ ਧੂਹ ਧੂਹ ਕੇ ਵਾਹਨਾਂ ਵਿੱਚ ਸੁੱਟਿਆ ਗਿਆ।
ਨਾਅਰੇਬਾਜ਼ੀ ਕਰ ਰਹੇ ਪ੍ਰਦਰਸ਼ਨਕਾਰੀਆਂ ਵਿੱਚ ਬੀਐਡ, ਈਟੀਟੀ ਅਤੇ ਟੈੱਟ ਪਾਸ ਬੇਰੁਜ਼ਗਾਰ ਅਧਿਆਪਕ, ਡੀਪੀਈ ਅਧਿਆਪਕ, ਪੀਟੀਆਈ ਅਧਿਆਪਕ ਅਤੇ ਮਲਟੀਪਰਪਜ਼ ਸਿਹਤ ਸੰਭਾਲ ਕਰਮਚਾਰੀ ਸ਼ਾਮਲ ਸਨ। ਜ਼ਿਕਰਯੋਗ ਹੈ ਕਿ ਇਹ ਸਾਰੇ ਅਧਿਆਪਕ ਪੱਕੇ ਰੁਜ਼ਗਾਰ ਦੀ ਮੰਗ ਕਰ ਰਹੇ ਹਨ ਅਤੇ ਪਿਛਲੇ ਕਈ ਦਿਨਾਂ ਤੋਂ ਪੰਜਾਬ ਸਰਕਾਰ ਅਤੇ ਖ਼ਾਸਕਰ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਖਿਲਾਫ ਪ੍ਰਦਰਸ਼ਨ ਕਰ ਰਹੇ ਹਨ |
ਕਈ ਦਿਨਾਂ ਤੋਂ ਪੁਲਿਸ ਦੀਆਂ ਡਾਂਗਾਂ ਖਾ ਰਹੇ ਅਧਿਆਪਕ : ਪੱਕੇ ਹੋਣ ਦੀ ਕਰ ਰਹੇ ਨੇ ਮੰਗ
Date: