ਦਿੱਲੀ ਦੇ ਸਾਬਕਾ ਮੰਤਰੀ ਸਤੇਂਦਰ ਜੈਨ ਨੂੰ ਝਟਕਾ, ਸੁਪਰੀਮ ਕੋਰਟ ਨੇ ਜ਼ਮਾਨਤ ਪਟੀਸ਼ਨ ਕੀਤੀ ਖਾਰਜ
(TTT )ਸੁਪਰੀਮ ਕੋਰਟ ਨੇ ਮਨੀ ਲਾਂਡਰਿੰਗ
ਮਾਮਲੇ ‘ਚ ਦਿੱਲੀ ਦੇ ਸਾਬਕਾ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਨੇਤਾ ਸਤੇਂਦਰ ਜੈਨ ਨੂੰ ਰਾਹਤ ਦੇਣ ਤੋਂ ਇਨਕਾਰ ਕਰ ਦਿੱਤਾ ਹੈ। ਸੁਪਰੀਮ ਕੋਰਟ ਨੇ ਜੈਨ ਦੀਆਂ ਸਾਰੀਆਂ ਪਟੀਸ਼ਨਾਂ ਨੂੰ ਰੱਦ ਕਰਦਿਆਂ ਉਸ ਨੂੰ ਤੁਰੰਤ ਆਤਮ ਸਮਰਪਣ ਕਰਨ ਲਈ ਕਿਹਾ ਹੈ। ਜੈਨ ਨੂੰ ਬੁੱਧਵਾਰ ਨੂੰ ਹੀ ਅਦਾਲਤ ਵਿੱਚ ਪੇਸ਼ ਹੋਣਾ ਪਵੇਗਾ। ਸਤੇਂਦਰ ਜੈਨ ਤੋਂ ਇਲਾਵਾ ਇਸ ਮਾਮਲੇ ‘ਚ ਸਹਿ-ਦੋਸ਼ੀ ਅੰਕੁਸ਼ ਜੈਨ ਅਤੇ ਵੈਭਵ ਜੈਨ ਦੀਆਂ ਜ਼ਮਾਨਤ ਪਟੀਸ਼ਨਾਂ ਨੂੰ ਵੀ ਰੱਦ ਕਰ ਦਿੱਤਾ ਗਿਆ ਹੈ|
ਸੁਪਰੀਮ ਕੋਰਟ ਨੇ ਸੋਮਵਾਰ ਨੂੰ ਮਨੀ ਲਾਂਡਰਿੰਗ ਦੇ ਦੋਸ਼ੀ ਦਿੱਲੀ ਦੇ ਸਾਬਕਾ ਮੰਤਰੀ ਸਤੇਂਦਰ ਜੈਨ ਦੀ ਨਿਯਮਤ ਜ਼ਮਾਨਤ ‘ਤੇ ਆਪਣਾ ਫੈਸਲਾ ਸੁਣਾਇਆ। ਜਸਟਿਸ ਬੇਲਾ ਐਮ ਤ੍ਰਿਵੇਦੀ ਦੀ ਬੈਂਚ ਨੇ ਇਹ ਫੈਸਲਾ ਦਿੱਤਾ ਹੈ। ਸਤੇਂਦਰ ਜੈਨ ਨੂੰ ਈਡੀ ਨੇ ਮਈ 2022 ਵਿੱਚ ਮਨੀ ਲਾਂਡਰਿੰਗ ਮਾਮਲੇ ਵਿੱਚ ਗ੍ਰਿਫ਼ਤਾਰ ਕੀਤਾ ਸੀ। ਅਦਾਲਤ ਨੇ ਕਰੀਬ 9 ਮਹੀਨੇ ਪਹਿਲਾਂ ਮੈਡੀਕਲ ਆਧਾਰ ‘ਤੇ ਉਸ ਨੂੰ ਅੰਤਰਿਮ ਜ਼ਮਾਨਤ ਦਿੱਤੀ ਸੀ