ਚੌਧਰੀ ਬਲਬੀਰ ਸਿੰਘ ਪਬਲਿਕ ਸਕੂਲ ਚ ਵਾਦ ਵਿਵਾਦ ਮੁਕਾਬਲਾ ਕਰਵਾਇਆ ਗਿਆ

Date:

ਚੌਧਰੀ ਬਲਬੀਰ ਸਿੰਘ ਪਬਲਿਕ ਸਕੂਲ ਚ ਵਾਦ ਵਿਵਾਦ ਮੁਕਾਬਲਾ ਕਰਵਾਇਆ ਗਿਆ

(TTT) ਹੁਸ਼ਿਆਰਪੁਰ, ਜੀਬੀਸੀ ਅਪਡੇਟ ਚੌਧਰੀ ਬਲਵੀਰ ਸਿੰਘ ਪਬਲਿਕ ਸਕੂਲ ਹੁਸ਼ਿਆਰਪੁਰ ਵਿਖੇ ਸਕੂਲ ਦੇ ਮੈਨੇਜਰ ਡਾਕਟਰ ਅਰਵਿੰਦ ਕੁਮਾਰ ਦੀ ਅਗਵਾਈ ਚ ਇੰਟਰ ਸਕੂਲ ਵਾਦ ਵਿਵਾਦ ਮੁਕਾਬਲਾ ਕਰਵਾਇਆ ਗਿਆ। ਮੁਕਾਬਲੇ ਦਾ ਵਿਸ਼ਾ ਆਰਟੀਫਿਸ਼ੀਅਲ ਇੰਟੈਲੀਜਂਸ ਮਾਨਵਤਾ ਲਈ ਖਤਰਾ ਨਹੀਂ ਹੈ। ਰੱਖਿਆ ਗਿਆ ਇਸ ਮੌਕੇ ਡੀਏਵੀ ਸੀਨੀਅਰ ਸੈਕੰਡਰੀ ਸਕੂਲ ਦਾ ਵਿਸ਼ੇਸ਼ ਸਹਿਯੋਗ ਰਿਹਾ ਇਸ ਮੌਕੇ ਆਰਐਮ ਭੱਲਾ ਵਾਈਸ ਪ੍ਰੈਜੀਡੈਂਟ ਡੀਏਵੀ ਕਾਲਜ ਮੈਨੇਜਿੰਗ ਕਮੇਟੀ ਅਤੇ ਸ਼ਰਨਜੀਤ ਸੈਣੀ ਸੰਯੁਕਤ ਸਕੱਤਰ ਡੀਏਵੀ ਕਾਲਜ ਮੈਨੇਜਿਗ ਕਮੇਟੀ ਨੇ ਮੁੱਖ ਮਹਿਮਾਨ ਜਦਕਿ ਡਾਕਟਰ ਵਿਧੀ ਭੱਲਾ ਪ੍ਰਿੰਸੀਪਲ ਡੀਏਵੀ ਕਾਲਜ ਆਫ ਐਜੂਕੇਸ਼ਨ, ਰਜੇਸ਼ ਪ੍ਰਿੰਸੀਪਲ ਡੀਏਵੀ ਸੀਨੀਅਰ ਸੈਕੈਂਡਰੀ ਸਕੂਲ, ਗੌਤਮ ਮਹਿਤਾ ਕਮੇਟੀ ਮੈਂਬਰ, ਗਗਨਦੀਪ ਸਿੰਘ ਪ੍ਰਿੰਸੀਪਲ ਸੈਂਟ ਸੋਲਜਰ ਡਿਵਾਈਨ ਪਬਲਿਕ ਸਕੂਲ ਨੇ ਵਿਸ਼ੇਸ਼ ਮਹਿਮਾਨ ਵਜੋਂ ਸ਼ਿਰਕਤ ਕੀਤੀ ਇਸ ਮੌਕੇ ਜੱਜ ਦੀ

ਭੂਮਿਕਾ ਡਾਕਟਰ ਨਰੇਸ਼ ਕੁਮਾਰ ਅਤੇ ਡਾਕਟਰ ਸਰਬਜੀਤ ਸਿੰਘ ਨੇ ਨਿਭਾਈ ਇਸ ਮੌਕੇ ਬਲਵੀਰ ਸਿੰਘ ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਪਹਿਲਾ ਟਰਿਪਲ ਐਮ ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਦੂਸਰਾ ਅਤੇ ਅਕੈਡਮਿਕ ਹਾਇਰਸ ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਤੀਸਰਾ ਸਥਾਨ ਹਾਸਿਲ ਕੀਤਾ। ਸਕੂਲ ਪ੍ਰਿੰਸੀਪਲ ਆਸਾਪੁਰ ਸਿੰਘ ਬੇਦੀ ਨੇ ਆਏ ਹੋਏ ਮਹਿਮਾਨਾਂ ਦਾ ਧੰਨਵਾਦ ਕੀਤਾ ਡੀਏਵੀ ਕਾਲਜ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਡਾਕਟਰ ਅਨੂਪ ਕੁਮਾਰ ਅਤੇ ਰਿਟਾਇਰਡ ਪ੍ਰਿੰਸੀਪਲ ਡੀਐਲ ਅਨੰਦ ਨੇ ਜੇਤੂ ਵਿਦਿਆਰਥੀਆਂ ਨੂੰ ਸ਼ੁਭਕਾਮਨਾਵਾਂ ਵੀ ਦਿੱਤੀਆਂ।

Share post:

Subscribe

spot_imgspot_img

Popular

More like this
Related

ਪੰਜਾਬ ਸਰਕਾਰ ਸਿੱਖਿਆ ਦੇ ਢਾਂਚੇ ਨੂੰ ਮੁੜ ਤੋਂ ਲੀਹਾਂ ਤੇ ਲਿਆਉਣ ਲਈ ਵਚਨਬੱਧ – ਵਿਧਾਇਕ ਘੁੰਮਣ

(TTT))ਦਸੂਹਾ/ਹੁਸ਼ਿਆਰਪੁਰ, 19 ਅਪ੍ਰੈਲ:  ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਪੰਜਾਬ ਸਿੱਖਿਆ...