
ਲੰਧਰ ਤੋਂ ਵੱਡੀ ਖ਼ਬਰ ਸਾਹਮਣੇ ਆਈ ਹੈ। ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ‘ਨਸ਼ਿਆਂ ਵਿਰੁੱਧ ਜੰਗ’ ਮੁਹਿੰਮ ਦੇ ਤਹਿਤ ਅੱਜ ਏ. ਡੀ. ਜੀ. ਪੀ. ਰਾਮ ਸਿੰਘ ਦੀ ਅਗਵਾਈ ਹੇਠ ਭਾਰੀ ਪੁਲਸ ਫੋਰਸ ਨਾਲ ਚੌਗਿਟੀ ਗੁਰੂਨਾਨਕ ਪੁਰਾ ਖੇਤਰ ਵਿੱਚ ਇਕ ਤਲਾਸ਼ੀ ਮੁਹਿੰਮ ਸ਼ੁਰੂ ਕੀਤੀ ਗਈ। ਜਾਣਕਾਰੀ ਦਿੰਦੇ ਏ. ਡੀ. ਜੀ. ਪੀ. ਰਾਮ ਸਿੰਘ ਨੇ ਦੱਸਿਆ ਕਿ ਅੱਜ ਚੰਡੀਗੜ੍ਹ ਦੇ ਸੀਨੀਅਰ ਅਧਿਕਾਰੀਆਂ ਦੀ ਅਗਵਾਈ ਹੇਠ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਵਿੱਚ ਤਲਾਸ਼ੀ ਮੁਹਿੰਮ ਚਲਾਈ ਜਾ ਰਹੀ ਹੈ|ਇਸ ਕਾਰਨ ਜਲੰਧਰ ਦੇ ਕਈ ਇਲਾਕਿਆਂ ਵਿੱਚ ਇਹ ਕਾਰਵਾਈ ਚੱਲ ਰਹੀ ਹੈ। ਇਸ ਕਾਰਵਾਈ ਵਿੱਚ 400 ਤੋਂ ਵੱਧ ਪੁਲਸ ਕਰਮਚਾਰੀਆਂ ਨਾਲ 14 ਥਾਣਾ ਇੰਚਾਰਜ ਅਤੇ 11 ਪੁਲਸ ਅਧਿਕਾਰੀ ਮੌਜੂਦ ਹਨ। ਹੋਰ ਜਾਣਕਾਰੀ ਦਿੰਦੇ ਹੋਏ ਰਾਮ ਸਿੰਘ ਨੇ ਕਿਹਾ ਕਿ ਨਸ਼ਾ ਤਸਕਰਾਂ ਨੂੰ ਚਿਤਾਵਨੀ ਦਿੱਤੀ ਗਈ ਹੈ ਕਿ ਉਹ ਨਸ਼ੇ ਦਾ ਕਾਰੋਬਾਰ ਛੱਡ ਕੇ ਕੋਈ ਚੰਗਾ ਕੰਮ ਕਰਨ ਨਹੀਂ ਤਾਂ ਉਨ੍ਹਾਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ। ਇਸ ਸਰਚ ਆਪ੍ਰੇਸ਼ਨ ਦੌਰਾਨ ਬਰਾਮਦਗੀ ਵੀ ਹੋਈ ਹੈ।
