
ਫਾਜ਼ਿਲਕਾ ਪੁਲਿਸ ਵੱਲੋਂ ਇੱਕ ਵੱਡੀ ਸਫਲਤਾ ਹਾਸਿਲ ਕਰਦਿਆਂ 2 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਅਤੇ 18,150 ਕਲੋਵੀਡੋਲ, ਐਲਪ੍ਰਾਜੋਲਾਮ ਗੋਲੀਆਂ ਅਤੇ 5,68,200 ਪਰੇਗਾ ਕੈਪਸੂਲ ਬਰਾਮਦ ਕੀਤੇ ਗਏ।ਐਨ.ਡੀ.ਪੀ.ਐੱਸ. ਐਕਟ ਦੇ ਅਧੀਨ ਐਫ.ਆਈ.ਆਰ. ਪੀ.ਐਸ. ਸਿਟੀ ਜਲਾਲਾਬਾਦ ਵਿੱਚ ਦਰਜ ਕੀਤੀ ਗਈ ਹੈ ਅਤੇ ਗੈਰ-ਕਾਨੂੰਨੀ ਫਾਰਮਾ ਡਰੱਗ ਕਾਰਟੇਲ ਨੂੰ ਨਸ਼ਟ ਕਰਨ ਲਈ ਅਗਲੇਰੇ ਪਿਛਲੇ ਸਬੰਧਾਂ ਦਾ ਪਤਾ ਕਰਨ ਲਈ ਹੋਰ ਜਾਂਚ ਜਾਰੀ ਹੈ।ਪੰਜਾਬ ਪੁਲਿਸ ਸੰਗਠਿਤ ਅਪਰਾਧ ਅਤੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਨੂੰ ਖਤਮ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ ਹੈ।ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਦੇ ਵੇਰਵੇ:
ਚਰਨਪ੍ਰੀਤ ਸਿੰਘ ਵਾਸੀ ਝੁੱਗੇ ਜਵਾਹਰ ਸਿੰਘ ਵਾਲਾ
ਜਤਿੰਦਰ ਸਿੰਘ ਵਾਸੀ ਕੱਦਾਮਾ
