ਸਨਾਤਨ ਧਰਮ ਕਾਲਜ ਹੁਸ਼ਿਆਰਪੁਰ ਵਿਖੇ ਇੱਕ ਰੋਜ਼ਾ ਵਰਕਸ਼ਾਪ ਦਾ ਆਯੋਜਨ ਕੀਤਾ ਗਿਆ।
ਹੁਸ਼ਿਆਰਪੁਰ 31 (ਬਜਰੰਗੀ ਪਾਂਡੇ):ਸਨਾਤਨ ਧਰਮ ਕਾਲਜ ਹੁਸ਼ਿਆਰਪੁਰ ਵਿਖੇ ਪ੍ਰਬੰਧਕੀ ਕਮੇਟੀ ਦੇ ਪ੍ਰਧਾਨ ਸ਼੍ਰੀਮਤੀ ਹੇਮਾ ਸ਼ਰਮਾ, ਸਕੱਤਰ ਸ਼੍ਰੀ ਸ਼੍ਰੀ ਗੋਪਾਲ ਸ਼ਰਮਾ ਅਤੇ ਕਾਰਜਕਾਰੀ ਪ੍ਰਿੰਸੀਪਲ ਸ਼੍ਰੀ ਪ੍ਰਸ਼ਾਂਤ ਸੇਠੀ ਦੀ ਅਗਵਾਈ ਹੇਠ ਮਨੋਵਿਗਿਆਨ ਵਿਭਾਗ, ਐੱਨ.ਐੱਸ.ਐੱਸ ਵਿਭਾਗ ਅਤੇ ਰੈੱਡ ਰਿਬਨ ਕਲੱਬ ਵੱਲੋਂ ਆਈ.ਕਿਊ.ਏ.ਸੀ. ਦੇ ਸਹਿਯੋਗ ਨਾਲ ਮਾਹਵਾਰੀ ਸਵੱਛਤਾ ਪ੍ਰਬੰਧਨ ‘ਤੇ ਇਕ ਰੋਜ਼ਾ ਵਰਕਸ਼ਾਪ ਦਾ ਆਯੋਜਨ ਕੀਤਾ ਗਿਆ। ਇਸ ਵਰਕਸ਼ਾਪ ਦਾ ਮੁੱਖ ਉਦੇਸ਼ ਵਿਦਿਆਰਥਣਾਂ ਨੂੰ ਸੈਨੇਟਰੀ ਨੈਪਕਿਨ ਵੈਡਿੰਗ ਮਸ਼ੀਨ ਦੀ ਵਰਤੋਂ ਬਾਰੇ ਜਾਣਕਾਰੀ ਦੇਣਾ ਸੀ। ਇਸ ਪ੍ਰੋਗਰਾਮ ਦੇ ਮੁੱਖ ਬੁਲਾਰੇ ਨਗਰ ਨਿਗਮ ਹੁਸ਼ਿਆਰਪੁਰ ਤੋਂ ਸ਼੍ਰੀਮਤੀ ਮੀਨਾ ਕੁਮਾਰੀ, ਸ਼੍ਰੀਮਤੀ ਜਸਵਿੰਦਰ ਕੌਰ ਅਤੇ ਸ਼੍ਰੀਮਤੀ ਜੋਤੀ ਸਨ। ਉਨ੍ਹਾਂ ਮਾਹਵਾਰੀ ਦੌਰਾਨ ਸਾਫ-ਸਫਾਈ ਸਬੰਧੀ ਵਿਚਾਰ ਦਿੱਤੇ। ਇਸ ਉਪਰੰਤ ਸਕੱਤਰ ਸ਼੍ਰੀ ਸ਼੍ਰੀ ਗੋਪਾਲ ਸ਼ਰਮਾ ਵੱਲੋਂ ਕਾਲਜ ਵਿੱਚ ਲਗਾਈ ਗਈ ਵੈਂਡਿੰਗ ਮਸ਼ੀਨ ਦਾ ਉਦਘਾਟਨ ਕੀਤਾ ਗਿਆ। ਇਸ ਮੌਕੇ ਡਾ. ਮਨਜੀਤ ਕੌਰ, ਪ੍ਰੋ. ਮਨਪ੍ਰੀਤ ਕੌਰ, ਪ੍ਰੋ. ਮੋਨਿਕਾ ਕੰਵਰ, ਪ੍ਰੋ. ਕਰਿਸ਼ਮਾ, ਪ੍ਰੋ. ਨੇਹਾ, ਪ੍ਰੋ. ਖੁਸ਼ਦੀਪ ਅਤੇ ਪ੍ਰੋ. ਰਾਜਵਿੰਦਰ ਕੌਰ ਹਾਜ਼ਰ ਸਨ।
ਸਨਾਤਨ ਧਰਮ ਕਾਲਜ ਹੁਸ਼ਿਆਰਪੁਰ ਵਿਖੇ ਇੱਕ ਰੋਜ਼ਾ ਵਰਕਸ਼ਾਪ ਦਾ ਆਯੋਜਨ ਕੀਤਾ ਗਿਆ।
Date: