ਕੈਨੇਡਾ ਸੜਕ ਹਾਦਸੇ ‘ਚ ਪੰਜਾਬੀ ਨੌਜਵਾਨ ਦੀ ਮੌਤ, ਮਹੀਨਾ ਪਹਿਲਾਂ ਗਿਆ ਸੀ ਵਿਦੇਸ਼

Date:

ਕੈਨੇਡਾ ਸੜਕ ਹਾਦਸੇ ‘ਚ ਪੰਜਾਬੀ ਨੌਜਵਾਨ ਦੀ ਮੌਤ, ਮਹੀਨਾ ਪਹਿਲਾਂ ਗਿਆ ਸੀ ਵਿਦੇਸ਼

(TTT)ਕੈਨੇਡਾ ਦੇ ਸਰੀ ‘ਚ ਵਾਪਰੇ ਭਿਆਨਕ ਸੜਕ ਹਾਦਸੇ ‘ਚ ਮਜੀਠਾ ਵਿਧਾਨ ਸਭਾ ਹਲਕੇ ਦੇ ਨੌਜਵਾਨ ਦੀ ਮੌਤ ਹੋ ਜਾਣ ਦੀ ਖ਼ਬਰ ਸਾਹਮਣੇ ਆ ਰਹੀ ਹੈ। ਮ੍ਰਿਤਕ ਦੀ ਪਛਾਣ ਗੁਰਸਾਹਿਬ ਸਿੰਘ (23) ਵਜੋਂ ਹੋਈ ਹੈ।
ਮ੍ਰਿਤਕ ਦੇ ਪਰਿਵਾਰਕ ਮੈਂਬਰ ਸੁਖਚੈਨ ਸਿੰਘ ਸੁੱਖ ਭੰਗੂ ਨੇ ਦੱਸਿਆ ਕਿ ਗੁਰਸਾਹਿਬ ਸਿੰਘ (23) ਪੁੱਤਰ ਪਲਵਿੰਦਰ ਸਿੰਘ ਬਾਠ ਵਾਸੀ ਪਿੰਡ ਮਹੱਧੀਪੁਰ ਥਾਣਾ ਮਜੀਠਾ ਕਰੀਬ ਇਕ ਮਹੀਨਾ ਪਹਿਲਾਂ 13 ਮਾਰਚ 2024 ਨੂੰ ਕੈਨੇਡਾ ਦੇ ਸਰੀ ਵਿਖੇ ਪੜ੍ਹਾਈ ਲਈ ਗਿਆ ਸੀ।
13 ਅਪ੍ਰੈਲ 2024 ਨੂੰ ਜਦੋਂ ਉਹ ਕਾਲਜ ਤੋਂ ਪੈਦਲ ਆ ਰਿਹਾ ਸੀ ਤਾਂ ਅਚਾਨਕ ਵੱਡਾ ਹਾਦਸਾ ਵਾਪਰ ਗਿਆ, ਜਿੱਥੇ 3 ਤੇਜ਼ ਰਫਤਾਰ ਵਾਹਨ ਆਪਸ ‘ਚ ਟਕਰਾ ਗਏ ਅਤੇ ਗੁਰਸਾਹਿਬ ਸਿੰਘ ਨੂੰ ਇਨ੍ਹਾਂ ਵਾਹਨਾਂ ਨੇ ਟੱਕਰ ਮਾਰ ਦਿੱਤੀ, ਜਿਸ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਗੁਰਸਾਹਿਬ ਸਿੰਘ ਦੇ ਪਰਿਵਾਰਕ ਮੈਂਬਰਾਂ ਨੇ ਕੇਂਦਰ ਸਰਕਾਰ ਅਤੇ ਪੰਜਾਬ ਸਰਕਾਰ ਤੋਂ ਮਦਦ ਦੀ ਮੰਗ ਕੀਤੀ ਹੈ ਤਾਂ ਜੋ ਉਨ੍ਹਾਂ ਦੇ ਪੁੱਤਰ ਦੀ ਲਾਸ਼ ਨੂੰ ਵਾਪਸ ਲਿਆਉਣ ਲਈ ਉਨ੍ਹਾਂ ਨੂੰ ਜਲਦੀ ਹੀ ਕੈਨੇਡਾ ਦਾ ਵੀਜ਼ਾ ਦਿੱਤਾ ਜਾਵੇ।

 

<iframe width=”560″ height=”315″ src=”https://www.youtube.com/embed/F0CuLW_Qq08?si=xjA_9HWKycmPjpUm” title=”YouTube video player” frameborder=”0″ allow=”accelerometer; autoplay; clipboard-write; encrypted-media; gyroscope; picture-in-picture; web-share” referrerpolicy=”strict-origin-when-cross-origin” allowfullscreen></iframe>

Share post:

Subscribe

spot_imgspot_img

Popular

More like this
Related

चौधरी बलबीर सिंह पब्लिक स्कूल को जीएनए यूनिवर्सिटी के एजुकेशन कम साइंस फेयर में द्वितीय पुरस्कार

फगवाड़ा, 17 जनवरी 2025(TTT): जीएनए यूनिवर्सिटी, फगवाड़ा द्वारा आयोजित...

ड्राइवरों के लिए आंखों की जांच शिविर का आयोजन

होशियारपुर, 17 जनवरी(TTT): राष्ट्रीय सड़क सुरक्षा माह 2025 के अंतर्गत आज...

ਨਗਰ ਨਿਗਮ ਵਿਖੇ ਪ੍ਰਾਪਰਟੀ ਟੈਕਸ,ਪਾਣੀ ਤੇ ਸੀਵਰੇਜ਼ ਦੇ ਬਿੱਲਾਂ,ਟਰੇਡ ਲਾਇਸੈਂਸ ਤੇ ਰੈਂਟ/ਤਹਿਬਜ਼ਾਰੀ ਦੀ ਕੁਲੈਕਸ਼ਨ ਸ਼ੁਰੂ : ਡਾ.ਅਮਨਦੀਪ ਕੌਰ

ਹੁਸ਼ਿਆਰਪੁਰ, 17 ਜਨਵਰੀ (TTT): ਕਮਿਸ਼ਨਰ ਨਗਰ ਨਿਗਮ ਡਾ.ਅਮਨਦੀਪ ਕੌਰ ਨੇ ਦੱਸਿਆ ਕਿ ਦਫ਼ਤਰ ਨਗਰ ਨਿਗਮ ਵਿਖੇ ਪ੍ਰਾਪਰਟੀ ਟੈਕਸ,ਵਾਟਰ ਸਪਲਾਈ ਤੇ ਸੀਵਰੇਜ਼ ਦੇ ਬਿੱਲਾਂ,ਟਰੇਡ ਲਾਇਸੈਂਸ ਅਤੇ ਰੈਂਟ//ਤਹਿਬਜ਼ਾਰੀ ਦੀ ਕੁਲੈਕਸ਼ਨ ਸ਼ੁਰੂ ਹੋ ਗਈ ਹੈ। ਇਸ ਕੰਮ ਲਈ ਨਗਰ ਨਿਗਮ ਦਫ਼ਤਰ ਵਿਖੇ ਕਾਊਂਟਰ ਸਥਾਪਿਤ ਕੀਤੇ ਗਏ ਹਨ ਜਿਥੇ ਕਿ ਪਬਲਿਕ ਕੰਮਕਾਜ ਵਾਲੇ ਦਿਨ ਆ ਕੇ ਆਪਣੇ ਬਿੱਲਾਂ ਦੀ ਅਦਾਇਗੀ ਕਰ ਕਰ ਸਕਦੀ ਹੈ। ਉਨ੍ਹਾਂ ਦੱਸਿਆਂ ਕਿ ਪਬਲਿਕ ਦੀ ਸਹੂਲਤ ਲਈ ਕੱਲ੍ਹ...