ਗ੍ਰਾਮ ਪੰਚਾਇਤਾਂ ਦੀਆਂ ਆਮ ਚੋਣਾਂ ਲਈ ਵੋਟਰ ਸੂਚੀਆਂ ਨੂੰ ਅੱਪਡੇਟ ਕਰਨ ਸੰਬੰਧੀ 20, 21 ਤੇ 22 ਅਗਸਤ ਨੂੰ ਚਲਾਈ ਜਾਵੇਗੀ ਵਿਸ਼ੇਸ ਮੁਹਿੰਮ ਜ਼ਿਲ੍ਹਾ ਚੋਣ ਅਫਸਰ

Date:

ਗ੍ਰਾਮ ਪੰਚਾਇਤਾਂ ਦੀਆਂ ਆਮ ਚੋਣਾਂ ਲਈ ਵੋਟਰ ਸੂਚੀਆਂ ਨੂੰ ਅੱਪਡੇਟ ਕਰਨ ਸੰਬੰਧੀ 20, 21 ਤੇ 22 ਅਗਸਤ ਨੂੰ ਚਲਾਈ ਜਾਵੇਗੀ ਵਿਸ਼ੇਸ ਮੁਹਿੰਮ ਜ਼ਿਲ੍ਹਾ ਚੋਣ ਅਫਸਰ

ਨਵੀਂ ਵੋਟ ਬਣਾਉਣ, ਕਟਾਉਣ ਜਾਂ ਤਬਦੀਲ ਕਰਨ ਸਬੰਧੀ ਪ੍ਰਾਪਤ ਕੀਤੀਆਂ ਜਾਣਗੀਆਂ ਦਰਖ਼ਾਸਤਾਂ

ਹੁਸ਼ਿਆਰਪੁਰ, 17 ਅਗਸਤ:(TTT) ਗ੍ਰਾਮ ਪੰਚਾਇਤਾਂ ਦੀਆਂ ਆਮ ਚੋਣਾਂ 2024 ਲਈ 1 ਜਨਵਰੀ 2023 ਦੇ ਆਧਾਰ ‘ਤੇ ਤਿਆਰ ਕੀਤੀਆਂ ਗਈਆਂ ਵੋਟਰ ਸੂਚੀਆਂ ਨੂੰ ਅੱਪਡੇਟ ਕਰਨ ਲਈ ਜ਼ਿਲ੍ਹੇ ਦੇ ਸਮੂਹ ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰਾਂ ਵੱਲੋਂ 20, 21 ਤੇ 22 ਅਗਸਤ ਨੂੰ ਵਿਸ਼ੇਸ਼ ਮੁਹਿੰਮ ਚਲਾਈ ਜਾ ਰਹੀ ਹੈ। ਇਨ੍ਹਾਂ ਤਿੰਨ ਦਿਨਾਂ ਨੂੰ ਅਧਿਕਾਰੀ ਪਿੰਡਾਂ ਵਿਚ ਜਾ ਕੇ ਨਵੀਂ ਵੋਟ ਬਣਾਉਣ, ਕਟਾਉਣ ਜਾਂ ਤਬਦੀਲ ਕਰਨ ਸਬੰਧੀ ਦਰਖ਼ਾਸਤਾਂ ਪ੍ਰਾਪਤ ਕਰਨਗੇ। ਇਹ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਹੁਸ਼ਿਆਰਪੁਰ ਕੋਮਲ ਮਿੱਤਲ ਨੇ ਦੱਸਿਆ ਕਿ ਗ੍ਰਾਮ ਪੰਚਾਇਤਾਂ ਦੀਆਂ ਆਮ ਚੋਣਾਂ ਲਈ ਵੋਟਰਾਂ ਦੀ ਯੋਗਤਾ ਮਿਤੀ 01.01.2023 ਦੇ ਆਧਾਰ ‘ਤੇ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ ਮਿਤੀ 07.01.2024 ਨੂੰ ਕਰਵਾਈ ਜਾ ਚੁੱਕੀ ਹੈ। ਉਨ੍ਹਾਂ ਦੱਸਿਆ ਕਿ ਵੋਟਰ ਸੂਚੀਆਂ ਸਬੰਧੀ 29 ਦਸੰਬਰ, 2023 ਤੱਕ ਦਾਅਵੇ ਅਤੇ ਇਤਰਾਜ਼ ਪ੍ਰਾਪਤ ਕਰਕੇ 5 ਜਨਵਰੀ ਨੂੰ ਉਨ੍ਹਾਂ ਦਾ ਨਿਪਟਾਰਾ ਕਰਕੇ ਅੰਤਿਮ ਪ੍ਰਕਾਸ਼ਨਾ ਕੀਤੀ ਗਈ ਸੀ। ਉਨ੍ਹਾਂ ਜ਼ਿਲ੍ਹੇ ਵਿਚ ਸਬੰਧਤ ਗ੍ਰਾਮ ਪੰਚਾਇਤਾਂ ਦੀ ਹਦੂਦ ਅੰਦਰ ਪੈਂਦੀ ਆਮ ਜਨਤਾ ਨੂੰ ਅਪੀਲ ਕੀਤੀ ਹੈ ਕਿ ਉਹ ਫਾਰਮ ਨੰ: 1 ਵੋਟਾਂ ਬਣਾਉਣ ਲਈ, ਫਾਰਮ ਨੰ: 2 ਕਿਸੇ ਇਤਰਾਜ਼/ਵੋਟਾਂ ਕੱਟਣ ਲਈ ਅਤੇ ਫਾਰਮ ਨੰ: 3 ਦਿੱਤੇ ਗਏ ਪਰਟੀਕੁਲਰ ਦੇ ਇੰਦਰਾਜ ਵਿਚ ਸੋਧ (ਪਤੇ ਵਿਚ ਤਬਦੀਲੀ ਜਾਂ ਪਤੇ ਵਿਚ ਸੋਧ ਜਾਂ ਕੋਈ ਹੋਰ ਸੋਧ ਲਈ) ਵਰਤੋਂ ਵਿਚ ਲਿਆ ਸਕਦੇ ਹਨ। ਇਹ ਫਾਰਮ ਸਾਰੇ ਚੋਣ ਰਜਿਸਟਰੇਸ਼ਨ ਅਫ਼ਸਰਾਂ (ਐਸ.ਡੀ.ਐਮਜ਼਼) ਦੇ ਦਫ਼ਤਰਾਂ ਵਿਚ ਉਪਲੱਬਧ ਹਨ।

Share post:

Subscribe

spot_imgspot_img

Popular

More like this
Related

चौधरी बलबीर सिंह पब्लिक स्कूल को जीएनए यूनिवर्सिटी के एजुकेशन कम साइंस फेयर में द्वितीय पुरस्कार

फगवाड़ा, 17 जनवरी 2025(TTT): जीएनए यूनिवर्सिटी, फगवाड़ा द्वारा आयोजित...

ड्राइवरों के लिए आंखों की जांच शिविर का आयोजन

होशियारपुर, 17 जनवरी(TTT): राष्ट्रीय सड़क सुरक्षा माह 2025 के अंतर्गत आज...

ਨਗਰ ਨਿਗਮ ਵਿਖੇ ਪ੍ਰਾਪਰਟੀ ਟੈਕਸ,ਪਾਣੀ ਤੇ ਸੀਵਰੇਜ਼ ਦੇ ਬਿੱਲਾਂ,ਟਰੇਡ ਲਾਇਸੈਂਸ ਤੇ ਰੈਂਟ/ਤਹਿਬਜ਼ਾਰੀ ਦੀ ਕੁਲੈਕਸ਼ਨ ਸ਼ੁਰੂ : ਡਾ.ਅਮਨਦੀਪ ਕੌਰ

ਹੁਸ਼ਿਆਰਪੁਰ, 17 ਜਨਵਰੀ (TTT): ਕਮਿਸ਼ਨਰ ਨਗਰ ਨਿਗਮ ਡਾ.ਅਮਨਦੀਪ ਕੌਰ ਨੇ ਦੱਸਿਆ ਕਿ ਦਫ਼ਤਰ ਨਗਰ ਨਿਗਮ ਵਿਖੇ ਪ੍ਰਾਪਰਟੀ ਟੈਕਸ,ਵਾਟਰ ਸਪਲਾਈ ਤੇ ਸੀਵਰੇਜ਼ ਦੇ ਬਿੱਲਾਂ,ਟਰੇਡ ਲਾਇਸੈਂਸ ਅਤੇ ਰੈਂਟ//ਤਹਿਬਜ਼ਾਰੀ ਦੀ ਕੁਲੈਕਸ਼ਨ ਸ਼ੁਰੂ ਹੋ ਗਈ ਹੈ। ਇਸ ਕੰਮ ਲਈ ਨਗਰ ਨਿਗਮ ਦਫ਼ਤਰ ਵਿਖੇ ਕਾਊਂਟਰ ਸਥਾਪਿਤ ਕੀਤੇ ਗਏ ਹਨ ਜਿਥੇ ਕਿ ਪਬਲਿਕ ਕੰਮਕਾਜ ਵਾਲੇ ਦਿਨ ਆ ਕੇ ਆਪਣੇ ਬਿੱਲਾਂ ਦੀ ਅਦਾਇਗੀ ਕਰ ਕਰ ਸਕਦੀ ਹੈ। ਉਨ੍ਹਾਂ ਦੱਸਿਆਂ ਕਿ ਪਬਲਿਕ ਦੀ ਸਹੂਲਤ ਲਈ ਕੱਲ੍ਹ...