ਸਨਾਤਨ ਧਰਮ ਕਾਲਜ ਹੁਸ਼ਿਆਰਪੁਰ ਵਿਖੇ ਵਿੱਤੀ ਸਿੱਖਿਆ ‘ਤੇ ਦੋ ਰੋਜ਼ਾ ਵਰਕਸ਼ਾਪ ਦਾ ਆਯੋਜਨ
(TTT) ਸਨਾਤਨ ਧਰਮ ਕਾਲਜ ਹੁਸ਼ਿਆਰਪੁਰ ਵਿਖੇ ਪ੍ਰਬੰਧਕੀ ਕਮੇਟੀ ਦੇ ਪ੍ਰਧਾਨ ਡਾ: ਹੇਮਾ ਸ਼ਰਮਾ, ਸਕੱਤਰ ਸ਼੍ਰੀ ਸ਼੍ਰੀ ਗੋਪਾਲ ਸ਼ਰਮਾ ਅਤੇ ਪਿ੍ੰਸੀਪਲ ਡਾ: ਸਵਿਤਾ ਗੁਪਤਾ ਏਰੀ ਦੇ ਮਾਰਗਦਰਸ਼ਨ ਵਿੱਚ ਕਾਮਰਸ ਵਿਭਾਗ ਦੇ ਮੁਖੀ ਡਾ.ਮਨਜੀਤ ਕੌਰ ਦੀ ਅਗਵਾਈ ਹੇਠ ਆਈ.ਕਿਊ.ਏ.ਸੀ. ਦੇ ਸਹਿਯੋਗ ਨਾਲ ਵਿੱਤੀ ਸਿੱਖਿਆ ‘ਤੇ ਦੋ-ਰੋਜ਼ਾ ਵਰਕਸ਼ਾਪ “ਨੌਜਵਾਨ ਨਾਗਰਿਕਾਂ ਲਈ ਵਿੱਤੀ ਸਮਾਵੇਸ਼” ਥੀਮ ਹੇਠ ਆਯੋਜਿਤ ਕੀਤੀ ਗਈ ਸੀ। ਇਸ ਪ੍ਰੋਗਰਾਮ ਵਿੱਚ ਕਾਲਜ ਦੀਆਂ ਵੱਖ-ਵੱਖ ਜਮਾਤਾਂ ਦੇ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਭਾਗ ਲਿਆ। ਇਸ ਪ੍ਰੋਗਰਾਮ ਦੇ ਮੁੱਖ ਬੁਲਾਰੇ ਸ਼੍ਰੀ ਨਗੇਸ਼ ਕੁਮਾਰ ਅਤੇ ਸ਼੍ਰੀਮਤੀ ਅਨੀਤਾ ਸੈਣੀ ਸਨ। ਵਰਕਸ਼ਾਪ ਵਿੱਚ ਵਿਦਿਆਰਥੀਆਂ ਨੂੰ ਨਿਵੇਸ਼ ਦੇ ਵੱਖ-ਵੱਖ ਮੌਕਿਆਂ ਬਾਰੇ ਅਤੇ ਵਿੱਤੀ ਸਾਖਰਤਾ ਵਿਕਸਿਤ ਕਰਨ ਲਈ ਵਿਤੀ ਮਾਰਕੀਟ ਵਿੱਚ ਨਿਵੇਸ਼ ਕਰਨ ਵੇਲੇ ਰੱਖੀਆਂ ਜਾਣ ਵਾਲੀਆਂ ਸਾਵਧਾਨੀਆਂ ਅਤੇ ਹੋਰ ਤਕਨੀਕਾਂ ਬਾਰੇ ਦੱਸਿਆ ਗਿਆ। ਅੰਤ ਵਿੱਚ ਪ੍ਰਿੰਸੀਪਲ ਡਾ.ਸਵਿਤਾ ਗੁਪਤਾ ਏਰੀ ਨੇ ਵਿਦਿਆਰਥੀਆਂ ਨਾਲ ਅਹਿਮ ਜਾਣਕਾਰੀ ਸਾਂਝੀ ਕਰਨ ਲਈ ਮੁੱਖ ਬੁਲਾਰਿਆਂ ਦਾ ਧੰਨਵਾਦ ਕੀਤਾ। ਇਸ ਮੌਕੇ ਕਾਮਰਸ ਵਿਭਾਗ ਦਾ ਸਮੂਹ ਸਟਾਫ਼ ਹਾਜ਼ਰ ਸੀ।