ਆਮ ਆਦਮੀ ਪਾਰਟੀ ਦੇ ਉਮੀਦਵਾਰ ਮਾਲਵਿੰਦਰ ਸਿੰਘ ਕੰਗ ਨੇ ਮੋਹਾਲੀ ‘ਚ ਪਾਈ ਵੋਟ
(TTT) ਮੋਹਾਲੀ – ਪੰਜਾਬ ‘ਚ ਅੱਜ ਵੋਟਿੰਗ ਸਵੇਰੇ 7 ਵਜੇ ਤੋਂ ਸ਼ੁਰੂ ਹੋ ਚੁੱਕੀ ਹੈ, ਜੋਕਿ ਸ਼ਾਮ 6 ਵਜੇ ਤੱਕ ਜਾਰੀ ਰਹੇਗੀ। ਅੱਜ ਪੰਜਾਬ ’ਚ ਵੋਟਾਂ ਲਈ ਕੁੱਲ 2 ਕਰੋੜ 14 ਲੱਖ 61 ਹਜ਼ਾਰ 739 (2,14,61,739) ਵੋਟਰ ਆਪਣੀ ਵੋਟ ਦਾ ਇਸਤੇਮਾਲ ਕਰਨਗੇ। ਲੋਕ ਸਭਾ ਹਲਕਾ ਸ੍ਰੀ ਅਨੰਦਪੁਰ ਸਾਹਿਬ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਮਾਲਵਿੰਦਰ ਸਿੰਘ ਕੰਗ ਨੇ ਮੋਹਾਲੀ ਦੇ ਫੇਜ 11 ਵਿਖੇ ਸਥਿਤ ਕਮਿਊਨਟੀ ਸੈਂਟਰ ਵਿਖੇ ਬੂਥ ਨੰਬਰ 205 ਵਿਖੇ ਆਪਣੀ ਵੋਟ ਦੇ ਹੱਕ ਦਾ ਇਸਤੇਮਾਲ ਕੀਤਾ। ਇਸ ਦੌਰਾਨ ਦੀਆਂ ਕੁਝ ਤਸਵੀਰਾਂ ਸਾਹਮਣੇ ਆਈਆਂ ਹਨ, ਜਿਨ੍ਹਾਂ ‘ਚ ਉਹ ਵੋਟ ਪਾਉਂਦੇ ਨਜ਼ਰ ਆ ਰਹੇ ਹਨ।