ਆਪ’ ਘੋਖ ਕਰੋ ਤੁਹਾਨੂੰ ਕਿਸ ਪਾਰਟੀ ਨੇ ਕੀ ਦਿੱਤਾ: ਸੁਖਬੀਰ ਸਿੰਘ ਬਾਦਲ ਨੇ ਹਰਸਿਮਰਤ ਕੌਰ ਬਾਦਲ ਲਈ ਲੰਬੀ ਦੇ ਲੋਕਾਂ ਨੂੰ ਕੀਤੀ ਅਪੀਲ
(TTT)ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਸ਼ੁੱਕਰਵਾਰ ਬਠਿੰਡਾ ਪਾਰਲੀਮਾਨੀ ਹਲਕੇ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ‘ਆਪ’ ਘੋਖ ਕਰਨ ਕਿ ਕਿਸ ਪਾਰਟੀ ਨੇ ਉਨ੍ਹਾਂ ਨੂੰ ਕੀ ਦਿੱਤਾ ਤੇ ਫਿਰ ਉਸੇ ਪਾਰਟੀ ਨੂੰ ਵੋਟਾਂ ਪਾਉਣ ਤਾਂ ਜੋ ਉਸ ਨਾਲ ਨਿਆਂ ਕੀਤਾ ਜਾ ਸਕੇ।
ਅਕਾਲੀ ਦਲ ਦੇ ਪ੍ਰਧਾਨ, ਜਿਨ੍ਹਾਂ ਨੇ ਇਸ ਵਿਧਾਨ ਸਭਾ ਹਲਕੇ ਦਾ ਦੌਰਾ ਕੀਤਾ ਤੇ ਹਰਸਿਮਰਤ ਕੌਰ ਬਾਦਲ ਲਈ ਪ੍ਰਚਾਰ ਕੀਤਾ, ਨੂੰ ਹਰ ਪੜਾਅ ’ਤੇ ਭਰਵਾਂ ਹੁੰਗਾਰਾ ਮਿਲਿਆ। ਸੁਖਬੀਰ ਬਾਦਲ ਨੇ ਕਿਹਾ ਕਿ ਸਰਦਾਰ ਪ੍ਰਕਾਸ਼ ਸਿੰਘ ਬਾਦਲ ਨੇ ਇਸ ਹਲਕੇ ਦੇ ਵਿਕਾਸ ਵਾਸਤੇ ਆਪਣੀ ਪੂਰੀ ਵਾਹ ਲਗਾ ਦਿੱਤੀ। ਉਨ੍ਹਾਂ ਦੱਸਿਆ ਕਿ ਕਿਵੇਂ ਹਰਸਿਮਰਤ ਕੌਰ ਬਾਦਲ ਨੇ ਸਖ਼ਤ ਮਿਹਨਤ ਕੀਤੀ ਤੇ ਹਲਕੇ ਵਿਚ ਏਮਜ਼ ਤੇ ਕੇਂਦਰੀ ਯੂਨੀਵਰਸਿਟੀ ਵਰਗੀਆਂ ਵਿਸ਼ਵ ਪੱਧਰੀ ਸਹੂਲਤਾਂ ਲਿਆਂਦੀਆਂ।
ਆਪ’ ਘੋਖ ਕਰੋ ਤੁਹਾਨੂੰ ਕਿਸ ਪਾਰਟੀ ਨੇ ਕੀ ਦਿੱਤਾ: ਸੁਖਬੀਰ ਸਿੰਘ ਬਾਦਲ ਨੇ ਹਰਸਿਮਰਤ ਕੌਰ ਬਾਦਲ ਲਈ ਲੰਬੀ ਦੇ ਲੋਕਾਂ ਨੂੰ ਕੀਤੀ ਅਪੀਲ
Date: