ਪਾਣੀ ਦੇ ਮੁੱਦੇ ’ਤੇ ਆਪ ਨੇਤਾ ਆਤਿਸ਼ੀ ਨੇ ਪ੍ਰਧਾਨ ਮੰਤਰੀ ਨੂੰ ਲਿਖਿਆ ਪੱਤਰ
(TTT)ਦਿੱਲੀ ਦੇ ਮੰਤਰੀ ਅਤੇ ‘ਆਪ’ ਨੇਤਾ ਆਤਿਸ਼ੀ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਪੱਤਰ ਲਿਖ ਕੇ ਹਰਿਆਣਾ ਸਰਕਾਰ ਤੋਂ ਦਿੱਲੀ ਲਈ ਪਾਣੀ ਮੁਹੱਈਆ ਕਰਵਾਉਣ ਵਿਚ ਦਖ਼ਲ ਦੇਣ ਅਤੇ ਮਦਦ ਕਰਨ ਦੀ ਅਪੀਲ ਕੀਤੀ ਹੈ। ਉਨ੍ਹਾਂ ਨੇ ਪੱਤਰ ’ਚ ਲਿਖਿਆ ਹੈ ਕਿ ਜੇਕਰ ਸਾਨੂੰ ਪਾਣੀ ਨਾ ਮਿਲਿਆ ਤਾਂ ਮੈਨੂੰ ਸੱਤਿਆਗ੍ਰਹਿ ਕਰਨਾ ਪਵੇਗਾ ਅਤੇ 21 ਜੂਨ ਤੋਂ ਅਣਮਿੱਥੇ ਸਮੇਂ ਲਈ ਮਰਨ ਵਰਤ ’ਤੇ ਬੈਠਣਾ ਪਵੇਗਾ।