ਮਾਤਰੀ ਮੌਤਾਂ ਦੀ ਦਰ ਘਟ ਕਰਨ ਲਈ ਹਾਈ ਰਿਸਕ ਗਰਭਵਤੀਆਂ ਦੇ ਵਾਧੂ ਚੈੱਕਅੱਪ ਕੀਤੇ ਜਾਣ : ਸਿਵਲ ਸਰਜਨ ਡਾ .ਪਵਨ ਕੁਮਾਰ

Date:

ਮਾਤਰੀ ਮੌਤਾਂ ਦੀ ਦਰ ਘਟ ਕਰਨ ਲਈ ਹਾਈ ਰਿਸਕ ਗਰਭਵਤੀਆਂ ਦੇ ਵਾਧੂ ਚੈੱਕਅੱਪ ਕੀਤੇ ਜਾਣ : ਸਿਵਲ ਸਰਜਨ ਡਾ .ਪਵਨ ਕੁਮਾਰ

ਹੁਸ਼ਿਆਰਪੁਰ 20 ਅਗਸਤ 2024(TTT) ਜੱਚਾ-ਬੱਚਾ ਸਿਹਤ ਸੇਵਾਵਾਂ ਅਧੀਨ ਗਰਭਵਤੀ ਔਰਤਾਂ ਨੂੰ ਦਿੱਤੀਆਂ ਜਾਣ ਵਾਲੀਆਂ ਸੇਵਾਵਾਂ ਅਤੇ ਔਰਤਾਂ ਦੀ ਮਾਤਰੀ ਮੌਤ ਦਰ ਵਿੱਚ ਸੁਧਾਰ ਲਿਆਉਣ ਲਈ ਜ਼ਿਲ੍ਹਾ ਪੱਧਰ ਤੇ ਸਿਵਲ ਸਰਜਨ ਡਾ.ਪਵਨ ਕੁਮਾਰ ਸ਼ਗੋਤਰਾ ਦੀ ਪ੍ਰਧਾਨਗੀ ਅਧੀਨ ਇਸ ਮਹੀਨੇ ਹੋਈ ਮਾਤਰੀ ਮੌਤ ਦੇ ਕਾਰਨ ਦੀ ਸਮੀਖਿਆ ਕਰਨ ਲਈ ਮੈਟਰਨਲ ਡੈਥ ਰੀਵਿਊ ਕਮੇਟੀ ਦੀ ਮੀਟਿੰਗ ਜ਼ਿਲਾ ਪਰਿਵਾਰ ਭਲਾਈ ਅਫਸਰ ਡਾ ਅਨੀਤਾ ਕਟਾਰੀਆ ਦੀ ਅਗਵਾਈ ਹੇਠ ਦਫਤਰ ਸਿਵਲ ਸਰਜਨ ਵਿਖੇ ਕੀਤੀ ਗਈ। ਜਿਸ ਵਿਚ ਸੰਬੰਧਤ ਸੀਨੀਅਰ ਮੈਡੀਕਲ ਅਫਸਰ, ਐਲ.ਐਚ.ਵੀ, ਏ.ਐਨ.ਐਮ. ਅਤੇ ਅੰਤਰੀਵੀ ਕਮੇਟੀ ਦੇ ਮੈਂਬਰਾਂ ਨੇ ਸ਼ਿਰਕਤ ਕੀਤੀ। ਇਸ ਦੌਰਾਨ ਜ਼ਿਲ੍ਹਾ ਹੁਸਿ਼ਆਰਪੁਰ ਵਿੱਚ ਇਸ ਮਹੀਨੇ ਦੌਰਾਨ ਹੋਈ ਮਾਤਰੀ ਮੌਤ ਦੀ ਸਮੀਖਿਆ ਕੀਤੀ ਗਈ।

ਇਸ ਮੌਕੇ ਚਰਚਾ ਕਰਦਿਆਂ ਸਿਵਲ ਸਰਜਨ ਡਾ. ਪਵਨ ਸ਼ਗੋਤਰਾ ਨੇ ਕਿਹਾ ਮਾਤਰੀ ਮੌਤਾਂ ਨੂੰ ਰੋਕਣ ਲਈ ਸਭ ਤੋਂ ਪਹਿਲਾਂ ਹਾਈਰਿਸਕ ਗਰਭਵਤੀ ਔਰਤਾਂ ਦੀ ਸੂਚੀ ਤਿਆਰ ਕੀਤੀ ਜਾਵੇ ਅਤੇ ਉਨਾਂ ਦੇ ਵਾਧੂ ਚੈਕਅਪ ਕੀਤੇ ਜਾਣ ਤਾਂ ਕਿ ਲੋੜ ਪੈਣ ਤੇ ਸਮੇਂ ਰਹਿੰਦਿਆਂ ਉਨਾਂ ਨੂੰ ਸਿਹਤ ਸਹੂਲਤਾਂ ਮੁੱਹਈਆ ਕਰਵਾ ਕੇ ਮਾਤਰੀ ਮੌਤ ਦਰ ਨੂੰ ਘੱਟਾਇਆ ਜਾ ਸਕੇ। ਉਹਨਾਂ ਸੀਨੀਅਰ ਮੈਡੀਕਲ ਅਫਸਰਾਂ ਅਤੇ ਬਾਕੀ ਫੀਲਡ ਸਟਾਫ ਨੂੰ ਕਿਹਾ ਕਿ ਮਾਵਾਂ ਦੀ ਮੌਤ ਦਰ ਨੂੰ ਘਟਾਉਣ ਵਾਸਤੇ ਲੋੜੀਦੇ ਉਪਰਾਲੇ ਕੀਤੇ ਜਾਣ।

ਡਾ ਅਨੀਤਾ ਕਟਾਰੀਆ ਨੇ ਕਿਹਾ ਕਿ ਹਰ ਗਰਭਵਤੀ ਔਰਤ ਦੀ ਅਰਲੀ ਰਜਿਸਟਰੇਸ਼ਨ ਨੂੰ ਯਕੀਨੀ ਬਣਾਇਆ ਜਾਵੇ। ਉਸ ਦੇ ਸਾਰੇ ਚੈਕਅਪ ਜਿਵੇਂ ਕਿ ਵਜ਼ਨ, ਬਲੱਡ ਪ੍ਰੈਸ਼ਰ, ਸ਼ੂਗਰ ਐਚਬੀ, ਥਾਇਰਾਇਡ, ਹੈਪੈਟਾਇਟਸ, ਸਕੈਨ, ਈ.ਸੀ.ਜੀ ਅਤੇ ਹੋਰ ਜਰੂਰੀ ਚੈਕ ਅਪ ਸਮੇਂ ਸਿਰ ਕੀਤੇ ਜਾਣੇ ਚਾਹੀਦੇ ਹਨ ਤਾਂ ਜੋ ਸਮਾਂ ਰਹਿੰਦੀਆਂ ਕਿਸੇ ਵੀ ਮੁਸ਼ਕਿਲ ਦਾ ਪਤਾ ਲਗਾ ਕੇ ਉਸ ਦਾ ਇਲਾਜ਼ ਕੀਤਾ ਜਾ ਸਕੇ। ਸਿਹਤ ਸੰਸਥਾਵਾਂ ਵਿਖੇ ਹਰ ਮਹੀਨੇ ਦੀ 9 ਅਤੇ 23 ਤਰੀਕ ਨੂੰ ਪੀ.ਐਮ.ਐਸ.ਐਮ.ਏ ਵਾਲੇ ਦਿਨ ਗਰਭਵਤੀ ਔਰਤਾਂ ਦਾ ਮਾਹਿਰ ਡਾਕਟਰਾਂ ਵਲੋਂ ਲੋੜੀਦੇ ਚੈਕ-ਅਪ ਅਤੇ ਟੈਸਟ ਯਕੀਨੀ ਬਣਾਏ ਜਾਣ।

Share post:

Subscribe

spot_imgspot_img

Popular

More like this
Related

गांवों व शहरों का होगा सर्वांगीण विकास: डॉ. रवजोत सिंह

- गांव डल्लेवाल में कम्यूनिटी सेंटर का उद्घाटन, खलवाणा,...

सड़क सुरक्षा जागरूकता कैंप का किया गया आयोजन

25 छात्रों को सड़क सुरक्षा वालंटियर के रूप में...

बेहतर सरकारी स्कूल बनाम आम नागरिक के बच्चों को बेहतर शिक्षा – डा राज कुमार चब्बेवाल 

होशियारपुर(TTT): सरकारी स्कूलों में बेहतर शिक्षा के साथ साथ...

विधायक ब्रम शंकर जिम्पा ने 16.14 लाख की लागत से लगाई गई स्ट्रीट लाइटों की करवाई शुरुआत

पंजाब सरकार ने गांवों-शहरों में बुनियादी सुविधाओं का स्तर...