ਐਡਵੋਕੇਟ ਰਵਿੰਦਰ ਸਿੰਘ ਭੋਗਲ ਨੇ ਰੈੱਡ ਕਰਾਸ ਦੇ  ‘ਸਾਂਝੀ ਰਸੋਈ’ ਪ੍ਰੋਜੈਕਟ ’ਚ ਪਾਇਆ 11 ਹਜ਼ਾਰ ਦਾ ਯੋਗਦਾਨ

Date:

ਐਡਵੋਕੇਟ ਰਵਿੰਦਰ ਸਿੰਘ ਭੋਗਲ ਨੇ ਰੈੱਡ ਕਰਾਸ ਦੇ  ‘ਸਾਂਝੀ ਰਸੋਈ’ ਪ੍ਰੋਜੈਕਟ ’ਚ ਪਾਇਆ 11 ਹਜ਼ਾਰ ਦਾ ਯੋਗਦਾਨ

ਹੁਸ਼ਿਆਰਪੁਰ, 22 ਸਤੰਬਰ (ਬਜਰੰਗੀ ਪਾਂਡੇ )  :ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਵੱਲੋਂ ਮੁਹੱਲਾ ਈਸ਼ ਨਗਰ, ਹੁਸ਼ਿਆਰਪੁਰ ਵਿਖੇ ਚਲਾਇਆ ਜਾ ਰਿਹਾ ‘ਸਾਂਝੀ ਰਸੋਈ’ ਪ੍ਰੋਜੈਕਟ ਡਿਪਟੀ ਕਮਿਸ਼ਨਰ-ਕਮ-ਪ੍ਰਧਾਨ ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਕੋਮਲ ਮਿੱਤਲ ਦੀ ਰਹਿਨੁਮਾਈ ਅਤੇ ਯੋਗ ਅਗਵਾਈ ਹੇਠ ਬਹੁਤ ਹੀ ਸਫਲਤਾ ਪੂਰਵਕ ਚੱਲ ਰਿਹਾ ਹੈ, ਜਿਸ ਦਾ ਰੋਜ਼ਾਨਾ 400 ਤੋਂ 500 ਗਰੀਬ/ਲੋੜਵੰਦ/ਬੇਘਰੇ ਵਿਅਕਤੀ ਲਾਭ ਪ੍ਰਾਪਤ ਕਰ ਰਹੇ ਹਨ।

ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਦੇ ਸਕੱਤਰ ਮੰਗੇਸ਼ ਸੂਦ ਨੇ ਦੱਸਿਆ ਕਿ ਇਸ ਪ੍ਰੋਜੈਕਟ ਦੀ ਸਫਲਤਾ ਲਈ ਐਡਵੋਕੇਟ ਰਵਿੰਦਰ ਸਿੰਘ ਭੋਗਲ ਵਲੋਂ ਆਪਣੇ ਪਰਿਵਾਰਕ ਮੈਂਬਰਾਂ ਜੰਗਬੀਰ ਸਿੰਘ ਭੋਗਲ, ਮੋਹਨੀ ਭੋਗਲ, ਗੁਰਦੀਪ ਕੌਰ ਭੋਗਲ ਨਾਲ ਮਿਲ ਕੇ ਆਪਣੇ ਪਿਤਾ ਐਡਵੋਕੇਟ ਸੋਹਨ ਸਿੰਘ ਭੋਗਲ ਅਤੇ ਮਾਤਾ ਪ੍ਰਕਾਸ਼ ਕੌਰ ਦੀ ਮਿੱਠੀ ਯਾਦ ਵਿਚ 11,000 ਰੁਪਏ ਦੀ ਰਕਮ ਦਾਨ ਵਜੋਂ ਮੁਹੱਈਆ ਕਰਵਾਈ ਗਈ ਹੈ। ਇਸ ਮੌਕੇ ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਦੇ ਮੈਂਬਰ ਕੁਲਦੀਪ ਕੋਹਲੀ, ਕੁਮਕੁਮ ਸੂਦ, ਸੁਰਜੀਤ ਸਹੋਤਾ, ਕਰਮਜੀਤ ਕੌਰ ਆਹਲੂਵਾਲੀਆ, ਮਨੋਰਮਾ ਮਹਿੰਦਰਾ ਅਤੇ ਸਰਬਜੀਤ ਵੀ ਮੌਜੂਦ ਸਨ।


ਮੰਗੇਸ਼ ਸੂਦ ਨੇ ਦੱਸਿਆਂ ਕਿ ਜ਼ਿਲ੍ਹਾ ਰੈੱਡ ਕਰਾਸ ਵੱਲੋਂ ਚਲਾਇਆ ਜਾ ਰਿਹਾ ਇਹ ਪ੍ਰੋਜੈਕਟ ਜ਼ਿਲ੍ਹੇ ਦੇ  ਦਾਨੀ ਸੱਜਣਾਂ/ਸਮਾਜ ਸੇਵਕਾਂ ਵਲੋਂ ਦਾਨ ਵਜੋਂ ਮੁਹੱਈਆ ਕੀਤੇ ਜਾ ਰਹੇ ਫੰਡਾਂ ਦੁਆਰਾ ਹੀ ਚਲਾਇਆ ਜਾ ਰਿਹਾ ਹੈ। ਜਿਨ੍ਹਾਂ ਵਲੋਂ ਜਿਥੇ “ਬੁੱਕ-ਏ-ਡੇਅ” ਸਕੀਮ ਅਧੀਨ ਆਪਣੇ ਪਰਿਵਾਰਕ ਮੈਂਬਰਾਂ ਦੇ ਜਨਮ ਦਿਨ, ਵਿਆਹ ਵਰੇ੍ਹਗੰਢ ਅਤੇ ਯਾਦਾਂ ਨਾਲ ਸਬੰਧਤ ਦਿਨ ਸਾਂਝੀ ਰਸੋਈ, ਹੁਸ਼ਿਆਰਪੁਰ ਵਿਖੇ ਮਨਾ ਕੇ  ਲਗਾਤਾਰ ਵਿੱਤੀ ਸਹਾਇਤਾ ਮੁਹੱਈਆ ਕਰਨ ਦੇ ਨਾਲ ਰਾਸ਼ਨ ਸਮੱਗਰੀ ਦੀ ਸਹਾਇਤਾ ਵੀ ਮੁੱਹਈਆ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਸਾਂਝੀ ਰਸੋਈ ਲੋੜਵੰਦ/ਗਰੀਬ/ਬੇਘਰੇ ਵਿਅਕਤੀਆਂ ਦੀ ਸਹਾਇਤਾ ਲਈ ਇਕ ਬਹੁਤ ਹੀ ਲਾਭਦਾਇਕ ਪ੍ਰੋਜੈਕਟ ਹੈ। ਇਸ ਲਈ ਉਨ੍ਹਾਂ ਇਸ ਪ੍ਰੋਜੈਕਟ ਨੂੰ ਲਗਾਤਾਰ ਚਾਲੂ ਰੱਖਣ ਲਈ ਜ਼ਿਲ੍ਹਾ ਹੁਸ਼ਿਆਰਪੁਰ ਦੇ ਦਾਨੀ ਸੱਜਣਾਂ/ਸਮਾਜ ਸੇਵਕਾਂ ਨੂੰ ਪੁਰਜ਼ੋਰ ਅਪੀਲ ਕੀਤੀ ਕਿ ਇਸ ਪ੍ਰੋਜੈਕਟ ਦੀ ਸਫਲਤਾ ਲਈ ਉਹ ਆਪਣਾ ਵੱਡਮੁੱਲਾ ਸਹਿਯੋਗ ਦੇਣ।


Share post:

Subscribe

spot_imgspot_img

Popular

More like this
Related

ਵਾਰਡ ਨੰਬਰ 49 ਦੀਆਂ ਗਲੀਆਂ ਦੀ ਹਾਲਤ ਬੱਦ ਤੋਂ ਵੀ ਬੱਦਤਰ: ਭਾਜਪਾ

ਲੋਕਾਂ ਨੂੰ ਟੈਕਸਾਂ ਦੇ ਨੋਟਿਸ ਭੇਜਣ ਤੋਂ ਪਹਿਲਾਂ ਬੁਨਿਆਦੀ...

सरकारी कॉलेज होशियारपुर में शास्त्रीय संगीत वादन ’’सरगम 2025’’ का आयोजन किया गया

(TTT):सरकारी कॉलेज होशियारपुर में  कॉलेज के प्रिंसीपल अनीता सागर...