News, Breaking News, Latest News, News Headlines, Live News, Today News | GBC Update

News, Latest News, Breaking News, News Headlines, Live News, Today News, GBC Update Breaking News

ਸਿੱਖ ਕੌਮ ਦੇ ਰੋਹ ਮਗਰੋਂ ਪੰਜਾਬ ਕਾਂਗਰਸ ਪ੍ਰਧਾਨ ਰਾਜਾ ਵੜਿੰਗ ਦੀ ਘਰਵਾਲੀ ਨੇ ਮੰਗੀ ਮੁਆਫ਼ੀ, ਜਾਣੋ ਕਿਉਂ ਤੇ ਕੀ ਕਿਹਾ

ਸਿੱਖ ਕੌਮ ਦੇ ਰੋਹ ਮਗਰੋਂ ਪੰਜਾਬ ਕਾਂਗਰਸ ਪ੍ਰਧਾਨ ਰਾਜਾ ਵੜਿੰਗ ਦੀ ਘਰਵਾਲੀ ਨੇ ਮੰਗੀ ਮੁਆਫ਼ੀ, ਜਾਣੋ ਕਿਉਂ ਤੇ ਕੀ ਕਿਹਾ

(TTT)ਲੁਧਿਆਣਾ ਲੋਕ ਸਭਾ ਤੋਂ ਕਾਂਗਰਸੀ ਉਮੀਦਵਾਰ ਅਤੇ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ (Amarinder Singh Raja warring) ਦੀ ਪਤਨੀ ਅੰਮ੍ਰਿਤਾ ਵੜਿੰਗ (Amrita Warring Viral Video) ਨੇ ਸਿੱਖ ਕੌਮ ਤੋਂ ਬੁੱਧਵਾਰ ਮਾਫੀ ਮੰਗ ਲਈ ਹੈ। ਦੱਸ ਦਈਏ ਕਿ ਅੰਮ੍ਰਿਤਾ ਵੜਿੰਗ ਨੇ ਬੀਤੇ ਦਿਨ ਕਾਂਗਰਸ (Congress) ਲਈ ਚੋਣ ਪ੍ਰਚਾਰ ਕਰਦਿਆਂ ਇੱਕ ਮੀਟਿੰਗ ਵਿੱਚ ਗੁਰੂ ਨਾਨਕ ਦੇਵ ਜੀ (Guru Nanak Dev ji) ਦੇ ਪੰਜੇ ਦੀ ਕਾਂਗਰਸ ਦੇ ਚੋਣ ਨਿਸ਼ਾਨ ਪੰਜੇ ਨਾਲ ਤੁਲਨਾ ਕੀਤੀ ਸੀ, ਜਿਸ ਕਾਰਨ ਸਿੱਖ ਕੌਮ ‘ਚ ਭਾਰੀ ਰੋਸ ਫੈਲ ਗਿਆ ਸੀ। ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਵੀ ਮਾਮਲਾ ਸਾਹਮਣੇ ਆਉਣ ‘ਤੇ ਅੰਮ੍ਰਿਤਾ ਵੜਿੰਗ ਨੂੰ ਸਖਤ ਤਾੜਨਾ ਕਰਦਿਆਂ ਤੁਰੰਤ ਮਾਫੀ ਮੰਗਣ ਲਈ ਕਿਹਾ ਸੀ।