ਚੋਣਾਂ ਤੋਂ ਬਾਅਦ ਕਿਸਾਨਾਂ ਨੇ ਮੁੜ ਸ਼ੰਭੂ ਬਾਰਡਰ ਵੱਲ ਕੀਤਾ ਰੁਖ, ਡੇਰੇ ਲਾਉਣ ਦੀ ਤਿਆਰੀ, ਸਰਵਣ ਸਿੰਘ ਨੇ ਕਿਸਾਨਾਂ ਨੂੰ ਕੀਤੀ ਅਪੀਲ
(TTT) ਸੰਯੁਕਤ ਕਿਸਾਨ ਮੋਰਚਾ (ਗੈਰ-ਸਿਆਸੀ) ਅਤੇ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ (ਕੇਐਮਐਸਸੀ) ਨੇ ਕਿਸਾਨਾਂ ਨੂੰ ਲੋਕ ਸਭਾ ਚੋਣਾਂ ਦੇ ਸਮਾਪਤ ਹੋਣ ਪਿੱਛੋਂ 110 ਦਿਨਾਂ ਬਾਅਦ ਮੁੜ ਸ਼ੰਭੂ ਵਿੱਚ ਆਪਣਾ ਪ੍ਰਦਰਸ਼ਨ ਜਾਰੀ ਰੱਖਣ ਦੀ ਅਪੀਲ ਕੀਤੀ ਹੈ।
ਦੱਸ ਦਈਏ ਕਿ ਕਿਸਾਨ, ਹਰਿਆਣਾ ਪੁਲਿਸ ਵੱਲੋਂ ਫੜੇ ਗਏ ਤਿੰਨ ਕਿਸਾਨਾਂ ਦੀ ਰਿਹਾਈ, 23 ਫ਼ਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ ਦੀ ਗਾਰੰਟੀ, ਕਿਸਾਨਾਂ ਦੇ ਕਰਜ਼ੇ ਮੁਆਫ਼ ਕਰਨ ਅਤੇ ਨੌਜਵਾਨ ਕਿਸਾਨ ਸ਼ੁਭਕਰਨ ਸਿੰਘ ਦੇ ਮੁਲਜ਼ਮਾਂ ਨੂੰ ਸਖਤ ਸਜ਼ਾ ਦਿਵਾਉਣ ਆਦਿ ਮੰਗਾਂ ਨੂੰ ਲੈ ਕੇ ਪ੍ਰਦਰਸ਼ਨ ਕਰ ਰਹੇ ਹਨ।