ਪੰਜਾਬ ਦੇ 9 ਜ਼ਿਲ੍ਹਿਆਂ ‘ਚ ਅਲਰਟ, ਜਾਣੋ ਕਿੱਥੇ-ਕਿੱਥੇ ਪੈ ਰਿਹਾ ਮੀਂਹ
(TTT)ਪੰਜਾਬ ਵਿੱਚ ਮੀਂਹ ਨੂੰ ਲੈ ਕੇ ਅੱਜ ਔਰੇਂਜ ਅਲਰਟ ਜਾਰੀ ਕੀਤਾ ਗਿਆ ਹੈ। ਭਾਰਤੀ ਮੌਸਮ ਵਿਭਾਗ ਨੇ ਅੱਜ ਅਤੇ 1 ਜੁਲਾਈ ਨੂੰ ਪੰਜਾਬ ਦੇ ਵੱਖ-ਵੱਖ ਹਿੱਸਿਆਂ ਵਿੱਚ ਭਾਰੀ ਮੀਂਹ ਦੀ ਭਵਿੱਖਬਾਣੀ ਕੀਤੀ ਹੈ। ਅਗਲੇ 2-3 ਦਿਨਾਂ ਤੱਕ ਗਰਜ ਨਾਲ ਮੀਂਹ ਪੈਣ ਦੀ ਸੰਭਾਵਨਾ ਹੈ, ਜਿਸ ਨਾਲ ਸੂਬੇ ‘ਚ ਪੈ ਰਹੀ ਗਰਮੀ ਤੋਂ ਰਾਹਤ ਮਿਲੇਗੀ। ਆਈਐਮਡੀ ਵੱਲੋਂ ਜਾਰੀ ਅਲਰਟ ਤੋਂ ਬਾਅਦ, ਵਸਨੀਕਾਂ ਨੂੰ ਜ਼ਰੂਰੀ ਸਾਵਧਾਨੀਆਂ ਵਰਤਣ ਦੀ ਸਲਾਹ ਦਿੱਤੀ ਗਈ ਹੈ।ਅੰਮ੍ਰਿਤਸਰ ਅਤੇ ਆਸ-ਪਾਸ ਦੇ ਇਲਾਕਿਆਂ ਵਿੱਚ ਤੜਕੇ ਤੋਂ ਹੀ ਮੀਂਹ ਪੈ ਰਿਹਾ ਹੈ। ਇਸ ਤੋਂ ਇਲਾਵਾ ਪਠਾਨਕੋਟ, ਗੁਰਦਾਸਪੁਰ, ਜਲੰਧਰ ਅਤੇ ਕਪੂਰਥਲਾ ਵਿੱਚ ਵੀ ਬੱਦਲ ਛਾਏ ਹੋਏ ਹਨ ਅਤੇ ਰੁਕ-ਰੁਕ ਕੇ ਮੀਂਹ ਪੈ ਰਿਹਾ ਹੈ।