ਅੰਮ੍ਰਿਤਪਾਲ ਸਿੰਘ ਨੂੰ ਇਨ੍ਹਾਂ 10 ਸ਼ਰਤਾਂ ਹੇਠ ਦਿੱਤੀ ਗਈ ਹੈ ਪੈਰੋਲ, ਪਰਿਵਾਰ ਨਾਲ ਮਿਲਣ ਤੋਂ ਲੈ ਕੇ ਸੁਰੱਖਿਆ ਤੱਕ ਹੈ ਸਭ ਕੁਝ
(TTT)ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖੀ ਤੇ ਖਡੂਰ ਸਾਹਿਬ ਲੋਕ ਸਭਾ ਸੀਟ ਤੋਂ ਚੋਣ ਜਿੱਤਣ ਵਾਲੇ ਅੰਮ੍ਰਿਤਪਾਲ ਸਿੰਘ ਜਲਦੀ ਹੀ ਸੰਸਦ ਮੈਂਬਰ ਵਜੋਂ ਸਹੁੰ ਚੁੱਕਣ ਜਾ ਰਹੇ ਹਨ। ਅੰਮ੍ਰਿਤਪਾਲ ਸਿੰਘ ਨੂੰ 4 ਦਿਨਾਂ ਦੀ ਪੈਰੋਲ ਮਿਲੀ ਹੈ ਤੇ ਅੰਮ੍ਰਿਤਪਾਲ ਸਿੰਘ 5 ਜੁਲਾਈ ਨੂੰ ਸੰਸਦ ਮੈਂਬਰ ਵਜੋਂ ਸਹੁੰ ਚੁੱਕ ਸਕਦੇ ਹਨ। ਇਨ੍ਹਾਂ 4 ਦਿਨਾਂ ਵਿੱਚ ਉਹ ਨਾ ਤਾਂ ਆਪਣੇ ਘਰ ਆ ਸਕਣਗੇ ਤੇ ਨਾ ਹੀ ਆਪਣੇ ਲੋਕ ਸਭਾ ਹਲਕੇ ਖਡੂਰ ਸਾਹਿਬ ਜਾ ਸਕਣਗੇ। ਅੰਮ੍ਰਿਤਪਾਲ ਸਿੰਘ ਨੂੰ ਕੁਝ ਸ਼ਰਤਾਂ ’ਤੇ ਪੈਰੋਲ ਦਿੱਤੀ ਗਈ ਹੈ। ਆਓ ਤੁਹਾਨੂੰ ਉਨ੍ਹਾਂ ਸ਼ਰਤਾਂ ਬਾਰੇ ਦੱਸਦੇ ਹਾਂ।