ਆਸਾਮ ਦੀ ਡਿਬਰੂਗੜ੍ਹ ਜੇਲ੍ਹ ’ਚ ਬੰਦ ਅੰਮ੍ਰਿਤਪਾਲ ਸਿੰਘ ਦੀ ਕਥਿਤ ਆਡੀਓ ਵਾਇਰਲ
ਆਸਾਮ ਦੇ ਡਿਬਰੂਗੜ੍ਹ ਦੀ ਜੇਲ੍ਹ ’ਚ ਬੰਦ ਵਾਰਿਸ ਪੰਜਾਬ ਦੇ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੀ ਇਕ ਕਥਿਤ ਵੀਡੀਓ ਵਾਇਰਲ ਹੋਈ ਹੈ ਜਿਸ ਵਿਚ ਉਸ ਵੱਲੋਂ ਵੱਡੇ ਇਲਜ਼ਾਮ ਲਗਾਏ ਜਾ ਰਹੇ ਹਨ। ਅੰਮ੍ਰਿਤਪਾਲ ਸਿੰਘ ਦਾ ਕਹਿਣਾ ਹੈ ਕਿ ਪਿਛਲੇ ਇਕ ਸਾਲ ਤੋਂ ਸਾਡੇ ਨਾਲ ਧੱਕਾ ਕੀਤਾ ਜਾ ਰਿਹਾ ਹੈ। ਅੰਮ੍ਰਿਤਪਾਲ ਨੇ ਦੋਸ਼ ਲਗਾਇਆ ਕਿ ਉਨ੍ਹਾਂ ਦੇ ਕਮਰੇ ਅਤੇ ਬਾਥਰੂਮ ’ਚ ਗੁਪਤ ਕੈਮਰੇ ਲਗਾਏ ਗਏ ਹਨ। ਇਹ ਕੈਮਰੇ ਬਲਬ ਹੋਲਡਰ ’ਚ ਲਗਾਏ ਗਏ ਹਨ। ਇਸ ਬਾਰੇ ਉਨ੍ਹਾਂ ਨੇ ਇਥੋਂ ਦੇ ਲੋਕਲ ਡੀ. ਐੱਮ. ਨੂੰ ਬੁਲਾ ਕੇ ਇਸ ਘਟਨਾ ਬਾਰੇ ਜਾਣੂ ਕਰਵਾਇਆ ਹੈ।