ਪੁੱਤ ਦੀ ਗ੍ਰਿਫ਼ਤਾਰੀ ਤੋਂ ਬਾਅਦ ਅੰਮ੍ਰਿਤਪਾਲ ਸਿੰਘ ਦੇ ਪਿਤਾ ਦਾ ਬਿਆਨ ਆਇਆ ਸਾਹਮਣੇ

Date:

ਪੁੱਤ ਦੀ ਗ੍ਰਿਫ਼ਤਾਰੀ ਤੋਂ ਬਾਅਦ ਅੰਮ੍ਰਿਤਪਾਲ ਸਿੰਘ ਦੇ ਪਿਤਾ ਦਾ ਬਿਆਨ ਆਇਆ ਸਾਹਮਣੇ

(TTT)ਅੰਮ੍ਰਿਤਸਰ : ਖਡੂਰ ਸਾਹਿਬ ਤੋਂ ਮੈਂਬਰ ਪਾਰਲੀਮੈਂਟ ਅੰਮ੍ਰਿਤਪਾਲ ਸਿੰਘ ਦੇ ਭਰਾ ਹਰਪ੍ਰੀਤ ਸਿੰਘ ਨੂੰ ਆਈਸ ਡਰੱਗ ਸਮੇਤ ਗ੍ਰਿਫ਼ਤਾਰ ਕੀਤੇ ਜਾਣ ਤੋਂ ਬਾਅਦ ਪਰਿਵਾਰ ਦਾ ਬਿਆਨ ਸਾਹਮਣੇ ਆਇਆ ਹੈ। ਅੰਮ੍ਰਿਤਪਾਲ ਸਿੰਘ ਦੇ ਪਿਤਾ ਤਰਸੇਮ ਸਿੰਘ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਇਸ ਸਾਜ਼ਿਸ਼ ਕਰਾਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਹਰਪ੍ਰੀਤ ਕੱਲ੍ਹ ਦੁਪਹਿਰ 12 ਵਜੇ ਦੇ ਕਰੀਬ ਰਈਆ ਲਈ ਰਵਾਨਾ ਹੋਇਆ ਸੀ। ਬਾਘਾਪੁਰਾਣਾ ਵਿਚ ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈ ਕੇ ਇਕ ਮਾਰਚ ਕੱਢਿਆ ਜਾਣਾ ਸੀ ਜਿਸ ਵਿਚ ਹਰਪ੍ਰੀਤ ਸਿੰਘ ਨੇ ਹਿੱਸਾ ਲੈਣਾ ਸੀ, ਸ਼ਾਇਦ ਉਹ ਕਿਸੇ ਆਪਣੇ ਸੰਗੀ ਸਾਥੀ ਨੂੰ ਇੱਧਰ ਉੱਧਰ ਕਹਿਣ ਲਈ ਗਿਆ ਸੀ। ਉਨ੍ਹਾਂ ਕਿਹਾ ਕਿ ਸਾਡੇ ਪਰਿਵਾਰ ਦੀ ਕਿਰਦਾਰਕੁਸ਼ੀ ਕਰਨ ਲਈ ਇਹ ਕੁਝ ਕੀਤਾ ਜਾ ਰਿਹਾ ਹੈ। ਅੰਮ੍ਰਿਤਪਾਲ ਨੂੰ ਬਦਨਾਮ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।

Share post:

Subscribe

spot_imgspot_img

Popular

More like this
Related

गर्मियों से पहले ही बिजली कट्टों से लोगों में मची हाहाकार : तीक्ष्ण सूद

होशियारपुर (5 अप्रैल) पूर्व कैबिनेट मंत्री तीक्ष्ण सूद द्वारा...