ਅੰਮ੍ਰਿਤਸਰ: 105 ਕਿਲੋਗ੍ਰਾਮ ਹੈਰੋਇਨ ਮਾਮਲੇ ਵਿੱਚ ਵੱਡੀ ਕਾਰਵਾਈ, 6 ਕਿਲੋਗ੍ਰਾਮ ਸਮੇਤ ਲਵਪ੍ਰੀਤ ਸਿੰਘ ਗ੍ਰਿਫਤਾਰ ? | ਨਵਜੋਤ ਸਿੰਘ ਵੀ ਹਿਰਾਸਤ ਵਿੱਚ
(TTT) 105 ਕਿਲੋਗ੍ਰਾਮ ਹੈਰੋਇਨ ਬਰਾਮਦਗੀ ਮਾਮਲੇ ਵਿੱਚ ਅੱਗੇ ਦੀ ਜਾਂਚ ਦੌਰਾਨ, ਫੌਰਵਰਡ ਅਤੇ ਬੈਕਵਰਡ ਲਿੰਕਾਂ ‘ਤੇ ਤੇਜ਼ੀ ਨਾਲ ਕਾਰਵਾਈ ਕਰਦਿਆਂ, ਕਾਊਂਟਰ ਇੰਟੈਲੀਜੈਂਸ ਅੰਮ੍ਰਿਤਸਰ ਵੱਲੋਂ ਲਵਪ੍ਰੀਤ ਸਿੰਘ ਵਾਸੀ ਕਪੂਰਥਲਾ ਨੂੰ ਗ੍ਰਿਫਤਾਰ ਕੀਤਾ ਗਿਆ ਅਤੇ ਉਸ ਦੀ ਕਾਰ ਵਿੱਚੋਂ 6 ਕਿਲੋਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ।
ਉਸ ਨੇ ਇਹ ਹੈਰੋਇਨ ਦੀ ਖੇਪ ਹਨੂੰਮਾਨਗੜ੍ਹ, ਰਾਜਸਥਾਨ ਤੋਂ ਚੁੱਕ ਕੇ ਦੂਜੇ ਨਸ਼ਾ ਤਸਕਰ ਨਵਜੋਤ ਸਿੰਘ ਨੂੰ ਸੌਂਪਣੀ ਸੀ, ਜਿਸ ਨੂੰ ਬੀਤੇ ਕੱਲ੍ਹ ਗ੍ਰਿਫ਼ਤਾਰ ਕੀਤਾ ਗਿਆ ਸੀ।
ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (SSOC) ਥਾਣਾ, ਅੰਮ੍ਰਿਤਸਰ ਵਿਖੇ ਐਫ.ਆਈ.ਆਰ ਦਰਜ ਕੀਤੀ ਗਈ ਹੈ ਅਤੇ ਅਗਲੇਰੀ ਜਾਂਚ ਜਾਰੀ ਹੈ