ਅੰਮ੍ਰਿਤਸਰ ਪੁਲਿਸ ਨੇ ਵਿਦੇਸ਼ੀ ਹਥਿਆਰਾਂ ਦੀ ਤਸਕਰੀ ਦਾ ਪਰਦਾਫਾਸ਼ ਕਰਕੇ 06 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ
(TTT) ਪੰਜਾਬ ਨੂੰ ਨਸ਼ਾ ਅਤੇ ਅਪਰਾਧ ਮੁਕਤ ਸੂਬਾ ਬਣਾਉਣ ਦੀ ਮੁਹਿੰਮ ਤਹਿਤ ਕਮਿਸ਼ਨਰੇਟ ਪੁਲਿਸ ਅੰਮ੍ਰਿਤਸਰ ਦੇ CIA Staff-1 ਵੱਲੋਂ ਯੋਜਨਾਬੱਧ ਤਰੀਕੇ ਨਾਲ ਸਰਹੱਦ ਪਾਰ ਨਜ਼ਾਇਜ਼ ਹਥਿਆਰਾਂ ਦੀ ਤਸਕਰੀ ਦੇ ਨੈੱਟਵਰਕ ਦਾ ਕੀਤਾ ਪਰਦਾਫਾਸ਼ ਕਰਦੇ ਹੋਏ 02 ਵੱਖ-ਵੱਖ ਮੁਕੱਦਮਿਆਂ ਵਿੱਚ 06 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਕੇ 03 ਵਿਦੇਸ਼ੀ ਗਲੌਕ ਪਿਸਟਲ (.32 ਬੋਰ), 07 ਪਿਸਟਲ (.32 ਬੋਰ) ਅਤੇ 10 ਜਿੰਦਾ ਰੋਂਦ ਬ੍ਰਾਮਦ ਕੀਤੇ ਗਏ। ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਫੜੇ ਗਏ ਮੁਲਜ਼ਮ ਵਿਦੇਸ਼ੀ ਤਸਕਰ ਦੇ ਸੰਪਰਕ ਵਿੱਚ ਸਨ, ਜੋ ਡਰੋਨ ਅਤੇ ਹੋਰ ਸਾਧਨਾਂ ਰਾਹੀਂ ਹਥਿਆਰਾਂ ਦੀ ਵੱਡੀ ਖੇਪ ਭਾਰਤੀ ਦੇ ਖੇਤਰ ਵਿੱਚ ਪਹੁੰਚਾ ਰਹੇ ਹਨ। ਫੜੇ ਗਏ ਦੋਸ਼ੀਆ ਤੋਂ ਬੈਕਵਰਡ ਅਤੇ ਫਾਰਵਰਡ ਸਬੰਧਾਂ ਦਾ ਪਤਾ ਲਗਾਉਣ ਲਈ ਅਗਲੇਰੀ ਜਾਂਚ ਕੀਤੀ ਜਾ ਰਹੀ ਹੈ।
ਅੰਮ੍ਰਿਤਸਰ ਪੁਲਿਸ ਹਰ ਤਰੀਕੇ ਨਾਲ ਸੁਰੱਖਿਅਤ ਮਾਹੌਲ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ।