ਐਂਟੀ ਗੈਂਗਸਟਰ ਟਾਸਕ ਫੋਰਸ ਪੰਜਾਬ ਵੱਲੋਂ ਇੱਕ ਵੱਡੀ ਸਫਲਤਾ ਹਾਸਿਲ ਕਰਦਿਆਂ ਅੱਤਵਾਦੀ ਲਖਬੀਰ ਸਿੰਘ ਉਰਫ ਲੰਡਾ ਹਰੀਕੇ ਦੇ ਇੱਕ ਸਾਥੀ ਨੂੰ ਗ੍ਰਿਫ਼ਤਾਰ ਕੀਤਾ ਗਿਆ ।
ਗ੍ਰਿਫ਼ਤਾਰ ਮੁਲਜ਼ਮ ਸੁਖਚੈਨ ਉਰਫ ਭੁਜੀਆ ਹਾਲ ਹੀ ਵਿੱਚ ਭੀਖੀ, ਮਾਨਸਾ ਵਿਖੇ ਹੋਏ ਕਤਲ ਦੀ ਕੋਸ਼ਿਸ਼ ਦੇ ਮਾਮਲੇ ਵਿੱਚ ਲੋੜੀਂਦਾ ਸੀ। ਗ੍ਰਿਫ਼ਤਾਰ ਮੁਲਜ਼ਮ ਦਾ ਅਪਰਾਧਿਕ ਪਿਛੋਕੜ ਹੈ ਜਿਸਦੇ ਵਿਰੁੱਧ ਕਤਲ

ਦੀ ਕੋਸ਼ਿਸ਼, ਅਸਲਾ ਐਕਟ ਅਤੇ ਐਨ.ਡੀ.ਪੀ.ਐਸ. ਐਕਟ ਆਦਿ ਵਰਗੇ ਕਈ ਅਪਰਾਧਿਕ ਮਾਮਲੇ ਦਰਜ ਹਨ।
ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਗ੍ਰਿਫ਼ਤਾਰ ਮੁਲਜ਼ਮ ਵਿਰੋਧੀ ਗਿਰੋਹ ਦੇ ਮੈਂਬਰਾਂ ਨੂੰ ਨਿਸ਼ਾਨਾ ਬਣਾਉਣ ਦੀ ਯੋਜਨਾ ਬਣਾ ਰਿਹਾ ਸੀ।
ਬਰਾਮਦਗੀ: ਇੱਕ 32 ਕੈਲੀਬਰ ਪਿਸਤੌਲ ਅਤੇ 05 ਜ਼ਿੰਦਾ ਕਾਰਤੂਸ।
ਪੰਜਾਬ ਪੁਲਿਸ ਸੂਬੇ ਵਿੱਚ ਸੰਗਠਿਤ ਅਪਰਾਧ ਨੂੰ ਖਤਮ ਕਰਨ ਅਤੇ ਪੰਜਾਬ ਨੂੰ ਸੁਰੱਖਿਅਤ ਬਣਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ।