News, Breaking News, Latest News, News Headlines, Live News, Today News | GBC Update

News, Latest News, Breaking News, News Headlines, Live News, Today News, GBC Update Breaking News

ਪੈਰਾ ਲੀਗਲ ਵਲੰਟੀਅਰਜ਼ ਦੀ ਨਿਯੁਕਤੀ ਲਈ ਅਰਜੀਆਂ ਦੀ ਮੰਗ

ਪੈਰਾ ਲੀਗਲ ਵਲੰਟੀਅਰਜ਼ ਦੀ ਨਿਯੁਕਤੀ ਲਈ ਅਰਜੀਆਂ ਦੀ ਮੰਗ

ਹੁਸ਼ਿਆਰਪੁਰ 14 ਸਤੰਬਰ:(TTT)ਜ਼ਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਹੁਸ਼ਿਆਰਪੁਰ ਦਿਲਬਾਗ ਸਿੰਘ ਜੌਹਲ ਦੇ ਦਿਸਾ-ਨਿਰਦੇਸ਼ਾ ਅਨੁਸਾਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਹੁਸ਼ਿਆਰਪੁਰ ਵੱਲੋਂ ਜ਼ਿਲ੍ਹਾ ਹੁਸ਼ਿਆਰਪੁਰ, ਦਸੂਹਾ, ਮੁਕੇਰਿਆਂ ਅਤੇ ਗੜ੍ਹਸ਼ੰਕਰ ਵਿਖੇ ਪੈਰਾ ਲੀਗਲ ਵਲੰਟੀਅਰਜ਼ ਦੀ ਨਿਯੁਕਤੀ ਕੀਤੀ ਜਾਣੀ ਹੈ। ਇਸ ਸਬੰਧ ਵਿੱਚ ਯੋਗ ਉਮੀਦਵਾਰਾਂ ਤੋਂ ਅਰਜੀਆਂ ਦੀ ਮੰਗ ਕੀਤੀ ਜਾਂਦੀ ਹੈ ਅਤੇ ਸਬੰਧਿਤ ਜਨਤਕ ਇਸ਼ਤਿਹਾਰ 12 ਸਤੰਬਰ 2024 ਨੂੰ ਜ਼ਿਲ੍ਹਾ ਕੋਰਟ ਹੁਸ਼ਿਆਰਪੁਰ ਦੀ ਵੈਬਸਾਈਟ ‘ਤੇ ਅੱਪਲੋਡ ਕਰ ਦਿੱਤਾ ਗਿਆ ਹੈ। ਇਥੇ ਇਹ ਵੀ ਸਪੱਸ਼ਟ ਕੀਤਾ ਜਾਂਦਾ ਹੈ ਕਿ ਬਤੌਰ ਪੈਰਾ ਲੀਗਲ ਵਲੰਟੀਅਰਜ਼ ਸੇਵਾਵਾਂ ਦੇਣ ਵਾਲੇ ਪ੍ਰਾਰਥੀ ਨੂੰ ਵੇਜ਼ਜ਼/ਮਿਹਨਤਾਵਾ ਨਹੀਂ ਦਿੱਤਾ ਜਾਵੇਗਾ। ਉਨ੍ਹਾਂ ਨੂੰ ਬਤੋਰ ਪੀ.ਐਲ.ਵੀ ਨਿਯੁਕਤ ਹੋ ਜਾਣ ਉਪਰੰਤ ਮਾਣਭੱਤਾ 400 ਰੁਪਏ ਸਿਰਫ ਉਸ ਦਿਨ ਲਈ ਹੀ ਦਿੱਤੇ ਜਾਣਗੇ, ਜਿਸ ਦਿਨ ਪੀ.ਐਲ.ਵੀ ਦੀ ਡਿਊਟੀ ਦਫ਼ਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋ ਲਗਾਈ ਜਾਵੇਗੀ। ਉਨ੍ਹਾਂ ਦਾ ਇਸ ਮਾਣਭੱਤੇ ਵਿਚ ਕੇਵਲ ਵਾਧਾ ਜਾਂ ਕਟੋਤੀ ਕੇਵਲ ਪੰਜਾਬ ਕਾਨੂੰਨੀ ਸੇਵਾਵਾਂ ਅਥਾਰਟੀ, ਚੰਡੀਗੜ ਦੁਆਰਾ ਸਮੇਂ-ਸਮੇਂ ਸਿਰ ਨਿਸ਼ਚਿਤ ਕੀਤੇ ਜਾਣ ਵਾਲੇ ਨਿਯਮਾਂ ਅਨੁਸਾਰ ਹੀ ਹੋਵੇਗਾ।
ਉਨ੍ਹਾਂ ਦੱਸਿਆ ਕਿ ਪੀ.ਐਲ.ਵੀ ਦੀ ਨਿਯੁਕਤੀ ਵਾਸਤੇ ਅਪਲਾਈ ਕਰਨ ਅਤੇ ਦਰਖਾਸਤ ਜਮਾਂ ਕਰਵਾਉਣ ਦੀ ਆਖਰੀ ਮਿਤੀ 27 ਸਤੰਬਰ 2024 ਸ਼ਾਮ 5 ਵਜੇ ਤੱਕ ਹੈ ਅਤੇ ਫਾਰਮ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਹੁਸ਼ਿਆਰਪੁਰ ਦੇ ਦਫ਼ਤਰ ਵਿਚ ਜਮ੍ਹਾਂ ਕਰਵਾਏ ਜਾਣੇ ਹਨ। ਪੀ.ਐਲ.ਵੀ ਦੀ ਨਿਯੁਕਤੀ ਸਬੰਧੀ ਫਾਰਮ ਜ਼ਿਲ੍ਹਾ ਅਤੇ ਸੈਸ਼ਨ ਕੋਰਟ, ਹੁਸ਼ਿਆਰਪੁਰ ਦੀ ਵੈਬਸਾਇਟ https://hoshiarpur.dcourts.gov.in/ ‘ਤੇ ਡਾਊਨਲੋਡ ਕੀਤਾ ਜਾ ਸਕਦਾ ਹੈ ਅਤੇ ਇੰਟਰਵਿਉ ਟੈਸਟ ਦੀ ਮਿਤੀ ਵੀ ਵੈਬਸਾਈਟ ‘ਤੇ ਅਪਲੋਡ ਕੀਤੀ ਜਾਵੇਗੀ। ਵਧੇਰੇ ਜਾਣਕਾਰੀ ਲਈ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਹੁਸ਼ਿਆਰਪੁਰ ਦੇ ਦਫਤਰ ਨਾਲ ਸਪੰਰਕ ਕੀਤਾ ਜਾ ਸਕਦਾ ਹੈ।