ਸਨਾਤਨ ਧਰਮ ਕਾਲਜ ਹੁਸ਼ਿਆਰਪੁਰ ਵਿਖੇ ਮਨਾਇਆ ਗਿਆ ‘ਹਥਿਆਰਬੰਦ ਸੈਨਾ ਝੰਡਾ ਦਿਵਸ’

Date:

ਸਨਾਤਨ ਧਰਮ ਕਾਲਜ ਹੁਸ਼ਿਆਰਪੁਰ ਵਿਖੇ ਮਨਾਇਆ ਗਿਆ ‘ਹਥਿਆਰਬੰਦ ਸੈਨਾ ਝੰਡਾ ਦਿਵਸ’

ਸਨਾਤਨ ਧਰਮ ਕਾਲਜ ਹੁਸ਼ਿਆਰਪੁਰ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਡਾ. ਹੇਮਾ ਸ਼ਰਮਾ, ਸਕੱਤਰ ਸ਼੍ਰੀ ਸ਼੍ਰੀ ਗੋਪਾਲ ਸ਼ਰਮਾ ਅਤੇ ਕਾਲਜ ਪ੍ਰਿੰਸੀਪਲ ਡਾ. ਸਵਿਤਾ ਗੁਪਤਾ ਏਰੀ ਦੇ ਮਾਰਗ ਦਰਸ਼ਨ ਵਿੱਚ ਆਈ.ਕਿਊ.ਏ.ਸੀ ਦੇ ਸਹਿਯੋਗ ਨਾਲ ਲੈਫਟੀਨੈਂਟ ਡਿੰਪਲ ਦੀ ਯੋਗ ਅਗਵਾਈ ਵਿੱਚ “ਹਥਿਆਰਬੰਦ ਸੈਨਾ ਦਿਵਸ” ਮੌਕੇ ਕਵਿਤਾ ਲੇਖਨ ਮੁਕਾਬਲੇ ਦਾ ਆਯੋਜਨ ਕੀਤਾ ਗਿਆ। ਜਿਸ ਵਿੱਚ ਸਕੂਲ ਅਤੇ ਕਾਲਜ ਦੇ ਵੱਖ-ਵੱਖ ਕਲਾਸਾਂ ਦੇ ਵਿਦਿਆਰਥੀਆਂ ਨੇ ਉਤਸਾਹਪੂਰਵਕ ਹਿੱਸਾ ਲਿਆ। ਇਸ ਮੁਕਾਬਲੇ ਵਿੱਚ ਐਸ.ਡੀ ਕਾਲਜੀਏਟ ਪੰਡਿਤ ਅੰਮ੍ਰਿਤ ਅਨੰਦ ਮੈਮੋਰੀਅਲ ਸੀਨੀਅਰ ਸੈਕੰਡਰੀ ਸਕੂਲ ਦੀ +1 ਨਾਨ ਮੈਡੀਕਲ ਦੀ ਵਿਦਿਆਰਥਣ ਸੰਧਿਆ ਨੇ ਪਹਿਲਾਂ ਸਥਾਨ, ਬੀ.ਬੀ.ਏ ਭਾਗ ਪਹਿਲਾ ਦੇ ਵਿਦਿਆਰਥੀ ਵੰਸ਼ ਸ਼ਰਮਾ ਨੇ ਦੂਸਰਾ ਸਥਾਨ ਅਤੇ +2 ਦੀ ਵਿਦਿਆਰਥਣ ਖੁਸ਼ਬੂ ਨੇ ਤੀਸਰਾ ਸਥਾਨ ਪ੍ਰਾਪਤ ਕੀਤਾ । ਜੱਜ ਦੀ ਭੂਮਿਕਾ ਕਾਲਜ ਪ੍ਰਿੰਸੀਪਲ ਡਾ. ਸਵਿਤਾ ਗੁਪਤਾ ਏਰੀ ਵੱਲੋਂ ਨਿਭਾਈ ਗਈ ਅਤੇ ਵਿਦਿਆਰਥੀਆਂ ਨੂੰ ਸੰਬੋਧਿਤ ਕਰਦੇ ਹੋਏ ਉਨ੍ਹਾਂ ਦੱਸਿਆ ਕਿ “ਹਥਿਆਰਬੰਦ ਸੈਨਾ ਝੰਡਾ ਦਿਵਸ” ਭਾਰਤੀ ਜਲ,ਥਲ ਅਤੇ ਅਤੇ ਹਵਾਈ ਸੈਨਿਕਾਂ ਦੀ ਕੁੁਰਬਾਨੀ ਅਤੇ ਸ਼ਹਾਦਤ ਦੇ ਪ੍ਰਤੀਕ ਵਜੋਂ ਮਨਾਇਆ ਜਾਂਦਾ ਹੈ। ਇਹ ਉਹ ਮੌਕਾ ਹੈ ਜਦੋਂ ਅਸੀਂ ਆਪਣੇ ਬਹਾਦਰ ਸੈਨਿਕਾਂ ਅਤੇ ਸੱਚੇ ਦੇਸ਼ ਭਗਤਾਂ ਦੀਆਂ ਕੁਰਬਾਨੀਆਂ ਨੂੰ ਯਾਦ ਕਰਦੇ ਹਾਂ। ਪ੍ਰੋਗਰਾਮ ਦੇ ਅੰਤ ਵਿੱਚ ਪ੍ਰਿੰਸੀਪਲ ਡਾ. ਸਵਿਤਾ ਗੁਪਤਾ ਏਰੀ ਨੇ ਜੇਤੂ ਵਿਦਿਆਰਥੀਆਂ ਨੂੰ ਵਧਾਈ ਦਿੱਤੀ ਅਤੇ ਵਿਦਿਆਰਥੀਆਂ ਨੂੰ ਅਜਿਹੇ ਮੁਕਾਬਲਿਆਂ ਵਿੱਚ ਵੱਧ ਚੜ੍ਹ ਕੇ ਭਾਗ ਲੈਣ ਲਈ ਪ੍ਰੋਤਸਾਹਿਤ ਕੀਤਾ। ਇਸ ਮੌਕੇ ਕਾਮਰਸ ਵਿਭਾਗ ਦੇ ਮੁਖੀ ਡਾ. ਮਨਜੀਤ ਕੌਰ, ਪ੍ਰੋ. ਮਹਿਕ ਅਤੇ ਪ੍ਰੋ. ਜਸਮਨਪ੍ਰੀਤ ਕੌਰ ਮੌਜੂਦ ਸਨ।