ਕੈਬਨਿਟ ਮੰਤਰੀ ਨੇ ਲਾਲਾ ਲਾਜਪਤ ਰਾਏ ਦੇ ਸ਼ਹੀਦੀ ਦਿਵਸ ‘ਤੇ ਸ਼ਰਧਾਂਜਲੀ ਕੀਤੀ ਭੇਟ
ਹੁਸ਼ਿਆਰਪੁਰ, 18 ਨਵੰਬਰ {TTT}:
ਕੈਬਨਿਟ ਮੰਤਰੀ ਪੰਜਾਬ ਬ੍ਰਮ ਸ਼ੰਕਰ ਜਿੰਪਾ ਨੇ ਕਿਹਾ ਕਿ ਸ਼ਹੀਦ ਸਾਡੇ ਦੇਸ਼ ਦਾ ਗੌਰਵ ਹਨ ਅਤੇ ਦੇਸ਼ ਲਈ ਉਨ੍ਹਾਂ ਦੀਆਂ ਕੁਰਬਾਨੀਆਂ ਨੂੰ ਕਦੇ ਵੀ ਭੁਲਾਇਆ ਨਹੀਂ ਜਾ ਸਕਦਾ। ਉਨ੍ਹਾਂ ਕਿਹਾ ਕਿ ਸਮਾਜ ਆਪਣੇ ਸ਼ਹੀਦਾਂ ਦਾ ਕਰਜ਼ਾ ਕਦੇ ਨਹੀਂ ਚੁਕਾ ਸਕਦਾ। ਉਹ ਲਾਜਪਤ ਰਾਏ ਸਿੱਖਿਆ ਕੇਂਦਰ ਸੀਨੀਅਰ ਸੈਕੰਡਰੀ ਸਕੂਲ ਵਿਖੇ ਸ਼ਹੀਦ ਲਾਲਾ ਲਾਜਪਤ ਰਾਏ ਨੂੰ ਉਨ੍ਹਾਂ ਦੇ ਸ਼ਹੀਦੀ ਦਿਵਸ ‘ਤੇ ਸ਼ਰਧਾਂਜਲੀ ਭੇਟ ਕਰਨ ਮੌਕੇ ਸੰਬੋਧਨ ਕਰ ਰਹੇ ਸਨ | ਇਸ ਦੌਰਾਨ ਉਨ੍ਹਾਂ ਨਾਲ ਮੇਅਰ ਸੁਰਿੰਦਰ ਕੁਮਾਰ, ਸੀਨੀਅਰ ਡਿਪਟੀ ਮੇਅਰ ਪ੍ਰਵੀਨ ਸੈਣੀ ਅਤੇ ਹੋਰ ਪਤਵੰਤੇ ਵੀ ਹਾਜ਼ਰ ਸਨ।
ਕੈਬਨਿਟ ਮੰਤਰੀ ਨੇ ਕਿਹਾ ਕਿ ਲਾਲਾ ਲਾਜਪਤ ਰਾਏ ਇਕ ਉੱਘੇ ਆਜ਼ਾਦੀ ਘੁਲਾਟੀਏ ਸਨ, ਜਿਨ੍ਹਾਂ ਨੂੰ ਅਸੀਂ ਪੰਜਾਬ ਕੇਸਰੀ ਵਜੋਂ ਵੀ ਜਾਣਦੇ ਹਾਂ। ਉਨ੍ਹਾਂ ਨੇ ਅੰਗਰੇਜ਼ੀ ਅਰਥਵਿਵਸਥਾ ਦੇ ਸਮਾਨਾਂਤਰ ਪੰਜਾਬ ਨੈਸ਼ਨਲ ਬੈਂਕ ਅਤੇ ਲਕਸ਼ਮੀ ਇੰਸ਼ੋਰੈਂਸ ਕੰਪਨੀ ਦੀ ਸਥਾਪਨਾ ਕੀਤੀ ਸੀ। ਆਜ਼ਾਦੀ ਦੀ ਲਹਿਰ ਦੀ ਅਗਵਾਈ ਕਰਨ ਵਾਲੇ ਲਾਲਾ ਲਾਜਪਤ ਰਾਏ ਸਾਈਮਨ ਕਮਿਸ਼ਨ ਦਾ ਵਿਰੋਧ ਕਰਦਿਆਂ ਅੰਗਰੇਜ਼ਾਂ ਵੱਲੋਂ ਕੀਤੇ ਲਾਠੀਚਾਰਜ ਵਿਚ ਜ਼ਖ਼ਮੀ ਹੋ ਕੇ ਸ਼ਹੀਦ ਹੋ ਗਏ ਸਨ। ਉਨ੍ਹਾਂ ਕਿਹਾ ਕਿ ਅੱਜ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸ਼ਹੀਦਾਂ ਦੇ ਸੁਪਨਿਆਂ ’ਤੇ ਅਮਲ ਕਰਕੇ ਇਸ ਨੂੰ ‘ਰੰਗਲਾ ਪੰਜਾਬ’ ਬਣਾਉਣ ਲਈ ਯਤਨਸ਼ੀਲ ਹੈ।
ਬ੍ਰਮ ਸ਼ੰਕਰ ਜਿੰਪਾ ਨੇ ਕਿਹਾ ਕਿ ਲਾਜਪਤ ਰਾਏ ਐਜੂਕੇਸ਼ਨ ਸੈਂਟਰ ਵਿੱਦਿਆ ਦੇ ਖੇਤਰ ਵਿਚ ਅਹਿਮ ਰੋਲ ਅਦਾ ਕਰ ਰਿਹਾ ਹੈ ਅਤੇ ਬੱਚਿਆਂ ਨੂੰ ਵਧੀਆ ਸਿੱਖਿਆ ਦੇ ਨਾਲ-ਨਾਲ ਨੈਤਿਕ ਕਦਰਾਂ-ਕੀਮਤਾਂ ਦੀ ਸਿੱਖਿਆ ਦੇ ਰਿਹਾ ਹੈ, ਜੋ ਕਿ ਸ਼ਲਾਘਾਯੋਗ ਕਾਰਜ ਹੈ। ਉਨ੍ਹਾਂ ਦੱਸਿਆ ਕਿ ਉਨ੍ਹਾਂ ਨੇ ਆਪਣੀ ਮੁੱਢਲੀ ਸਿੱਖਿਆ ਵੀ ਇਸੇ ਸਕੂਲ ਤੋਂ ਲਈ ਹੈ। ਇਸ ਦੌਰਾਨ ਉਨ੍ਹਾਂ ਆਪਣੇ ਸਕੂਲ ਸਮੇਂ ਅਤੇ ਅਧਿਆਪਕਾਂ ਨੂੰ ਯਾਦ ਕੀਤਾ ਅਤੇ ਉਨ੍ਹਾਂ ਨੂੰ ਸ਼ਰਧਾਂਜਲੀ ਵੀ ਦਿੱਤੀ। ਉਨ੍ਹਾਂ ਲਾਜਪਤ ਰਾਏ ਵਿੱਦਿਅਕ ਸੰਸਥਾ ਨੂੰ ਦੋ ਲੱਖ ਰੁਪਏ ਦੇਣ ਦਾ ਐਲਾਨ ਵੀ ਕੀਤਾ। ਸਮਾਗਮ ਦੌਰਾਨ ਸਕੂਲੀ ਬੱਚਿਆਂ ਨੇ ਵੀ ਆਪਣੀਆਂ ਪੇਸ਼ਕਾਰੀਆਂ ਦਿੱਤੀਆਂ। ਇਸ ਮੌਕੇ ਪਿ੍ੰਸੀਪਲ ਰੇਣੂ ਬਾਲਾ, ਜਸਵੰਤ ਪਠਾਨੀਆ, ਸੰਜੀਵ ਅਰੋੜਾ, ਭਰਤ ਗੰਡੋਤਰਾ, ਵਰਿੰਦਰ ਕੁਮਾਰ ਸ਼ਰਮਾ, ਪ੍ਰੇਮ ਸਿੰਘ, ਜਗਦੀਪ ਸਿੰਘ ਖੇੜਾ, ਅਤੁਲ, ਹਰਮਿੰਦਰ ਸਿੰਘ, ਜਤਿੰਦਰਪਾਲ ਕੌਰ, ਅਮ੍ਰਿੰਤਪਾਲ ਕੌਰ ਤੋਂ ਇਲਾਵਾ ਲਾਜਪਤ ਰਾਏ ਸਿੱਖਿਆ ਕੇਂਦਰ ਦੇ ਹੋਰ ਅਧਿਕਾਰੀ ਵੀ ਹਾਜ਼ਰ ਸਨ।
YOUTUBE:<iframe width=”560″ height=”315″ src=”https://www.youtube.com/embed/5F9ObXROyxU?si=tmaGkAu7U5WFwXpP” title=”YouTube video player” frameborder=”0″ allow=”accelerometer; autoplay; clipboard-write; encrypted-media; gyroscope; picture-in-picture; web-share” allowfullscreen></iframe>
YOUTUBE:<iframe width=”560″ height=”315″ src=”https://www.youtube.com/embed/5F9ObXROyxU?si=awCcQMRf2Ng1uiJM” title=”YouTube video player” frameborder=”0″ allow=”accelerometer; autoplay; clipboard-write; encrypted-media; gyroscope; picture-in-picture; web-share” allowfullscreen></iframe>