ਅਰਵਿੰਦ ਕੇਜਰੀਵਾਲ ਨੂੰ 1 ਜੂਨ ਤੱਕ ਮਿਲੀ ਅੰਤਰਿਮ ਜ਼ਮਾਨਤ
(TTT)ਲੋਕ ਸਭਾ ਚੋਣਾਂ ਦੌਰਾਨ ਆਮ ਆਦਮੀ ਪਾਰਟੀ (ਆਪ) ਨੂੰ ਵੱਡੀ ਰਾਹਤ ਮਿਲੀ ਹੈ। ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਸੁਪਰੀਮ ਕੋਰਟ ਤੋਂ 1 ਜੂਨ ਤੱਕ ਅੰਤਰਿਮ ਜ਼ਮਾਨਤ ਮਿਲ ਗਈ ਹੈ। ਈਡੀ ਨੇ ਅਦਾਲਤ ਵਿੱਚ ਅੰਤਰਿਮ ਜ਼ਮਾਨਤ ਦਾ ਵਿਰੋਧ ਕੀਤਾ ਸੀ ਪਰ ਜਸਟਿਸ ਸੰਜੀਵ ਖੰਨਾ ਅਤੇ ਜਸਟਿਸ ਦੀਪਾਂਕਰ ਦੱਤਾ ਦੀ ਬੈਂਚ ਨੇ ਇਹ ਫੈਸਲਾ ਕੇਜਰੀਵਾਲ ਦੇ ਹੱਕ ਵਿੱਚ ਸੁਣਾਉਂਦਿਆਂ ਉਨ੍ਹਾਂ ਨੂੰ ਅੰਤਰਿਮ ਰਾਹਤ ਦਿੱਤੀ ਹੈ। ਦੱਸ ਦੇਈਏ ਕਿ ਦਿੱਲੀ ਵਿੱਚ 25 ਮਈ ਨੂੰ ਛੇਵੇਂ ਪੜਾਅ ਦੀ ਵੋਟਿੰਗ ਹੈ। ਇਸ ਤੋਂ ਪਹਿਲਾਂ ਕੇਜਰੀਵਾਲ ਨੂੰ ਜ਼ਮਾਨਤ ਮਿਲਣਾ ਆਮ ਆਦਮੀ ਪਾਰਟੀ ਲਈ ਕਿਸੇ ਵੱਡੀ ਰਾਹਤ ਤੋਂ ਘੱਟ ਨਹੀਂ ਹੈ।