ਬੇਟੀ ਬਚਾਓ, ਬੇਟੀ ਪੜ੍ਹਾਓ ਮੁਹਿੰਮ ਤਹਿਤ ਜਾਗਰੂਕਤਾ ਸੈਮੀਨਾਰ

Date:

ਬੇਟੀ ਬਚਾਓ, ਬੇਟੀ ਪੜ੍ਹਾਓ ਮੁਹਿੰਮ ਤਹਿਤ ਜਾਗਰੂਕਤਾ ਸੈਮੀਨਾਰ

(TTT)ਹੁਸ਼ਿਆਰਪੁਰ, 27 ਨਵੰਬਰ: ਸਥਾਨਕ ਪੰਡਿਤ ਜਗਤ ਰਾਮ ਸਰਕਾਰੀ ਪੋਲੀਟੈਕਨਿਕ ਕਾਲਜ ਵਿਖੇ ਬੇਟੀ ਬਚਾਓ, ਬੇਟੀ ਪੜ੍ਹਾਓ ਮੁਹਿੰਮ ਤਹਿਤ ਜ਼ਿਲ੍ਹੇ ਦੇ ਸਪੈਸ਼ਨ ਜੁਵੇਨਾਈਲ ਯੂਨਿਟ, ਸਰਕਾਰੀ ਐਲੀਮੈਂਟਰੀ ਅਤੇ ਸੈਕੰਡਰੀ ਅਧਿਆਪਕਾਂ ਲਈ ਸੈਮੀਨਾਰ ਕਰਾਇਆ ਗਿਆ। ਇਸ ਦੌਰਾਨ ਬੇਟੀ ਬਚਾਓ, ਬੇਟੀ ਪੜ੍ਹਾਓ ਯੋਜਨਾ, ਪੋਕਸੋ ਐਕਟ, ਗੁਡ ਅਤੇ ਬੈਡ ਟੱਚ, ਸਪਾਂਸਰਸ਼ਿਪ ਫੰਡ ਯੋਜਨਾ, ਮਿਸ਼ਨ ਵਾਤਸਲਯ, ਸੰਤੁਲਿਤ ਖੁਰਾਕ ਅਤੇ ਸਖੀ ਵਨ ਸਟਾਪ ਸੈਂਟਰ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ ਗਈ। ਇਸ ਮੌਕੇ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਹਰਦੀਪ ਕੌਰ, ਡੀ.ਐਸ.ਪੀ ਬਲਵਿੰਦਰ ਸਿੰਘ ਜੌੜਾ, ਬਾਲ ਸੁਰੱਖਿਆ ਅਫ਼ਸਰ ਹਰਪ੍ਰੀਤ ਕੌਰ , ਬਾਲ ਵਿਕਾਸ ਪ੍ਰੋਜੈਕਟ ਅਫ਼ਸਰ ਦਿਆ ਰਾਣੀ ਨੇ ਬੱਚਿਆਂ ਅਤੇ ਮਹਿਲਾਵਾਂ ਦੇ ਹੱਕਾਂ ਸਬੰਧੀ ਕਾਨੂੰਨਾਂ ਬਾਰੇ ਵਿਸਥਾਰ ਵਿਚ ਜਾਣਕਾਰੀਆਂ ਸਾਂਝੀਆਂ ਕੀਤੀਆਂ। ਉਨ੍ਹਾਂ ਨੇ ਕਿਹਾ ਕਿ ਵੱਖ-ਵੱਖ ਸਕੀਮਾਂ ਅਤੇ ਕਾਨੂੰਨਾਂ ਤਹਿਤ ਬੱਚਿਆਂ ਅਤੇ ਮਹਿਲਾਵਾਂ ਲਈ ਵਿਸ਼ੇਸ਼ ਤਰ੍ਹਾਂ ਦੀਆਂ ਸਹੂਲਤਾਂ ਦਾ ਪ੍ਰਬੰਧ ਹੈ। ਉਨ੍ਹਾਂ ਕਿਹਾ ਕਿ ਵੱਖ-ਵੱਖ ਵਿਭਾਗਾਂ ਵੱਲੋਂ ਇਨ੍ਹਾਂ ਸਹੂਲਤਾਂ ਬਾਰੇ ਸਮੇਂ-ਸਮੇਂ ਸਿਰ ਜਾਗਰੂਕਤਾ ਗਤੀਵਿਧੀਆਂ ਕੀਤੀਆਂ ਜਾਂਦੀਆਂ ਹਨ ਜਿਨ੍ਹਾਂ ਬਾਰੇ ਲੋੜੀਂਦੀ ਜਾਣਕਾਰੀ ਲੈਣੀ ਚਾਹੀਦੀ ਹੈ।