News, Breaking News, Latest News, News Headlines, Live News, Today News | GBC Update

News, Latest News, Breaking News, News Headlines, Live News, Today News, GBC Update Breaking News

Baba Tarsem Singh: ਬਾਬਾ ਤਰਸੇਮ ਸਿੰਘ ਦੀ ਗੋਲੀ ਮਾਰ ਕੇ ਹੱਤਿਆ, ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਮੌਕੇ ਤੋਂ ਫਰਾਰ ਹੋਏ ਕਾਤਲ.

Baba Tarsem Singh: ਬਾਬਾ ਤਰਸੇਮ ਸਿੰਘ ਦੀ ਗੋਲੀ ਮਾਰ ਕੇ ਹੱਤਿਆ, ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਮੌਕੇ ਤੋਂ ਫਰਾਰ ਹੋਏ ਕਾਤਲ.

(TTT)ਬਾਬਾ ਤਰਸੇਮ ਸਿੰਘ ਦੀ ਊਧਮ ਸਿੰਘ ਨਗਰ ਜ਼ਿਲ੍ਹੇ ਦੇ ਨਾਨਕਮੱਤਾ ਸਾਹਿਬ ਗੁਰਦੁਆਰੇ ਵਿੱਚ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਹੈ। ਗੋਲੀਬਾਰੀ ‘ਚ ਗੰਭੀਰ ਜ਼ਖਮੀ ਹੋਏ ਡੇਰਾ ਮੁਖੀ ਤਰਸੇਮ ਸਿੰਘ ਦੀ ਖਟੀਮਾ ‘ਚ ਇਲਾਜ ਦੌਰਾਨ ਮੌਤ ਹੋ ਗਈ ਹੈ। ਵੀਰਵਾਰ ਸਵੇਰੇ ਦੋ ਬਾਈਕ ਸਵਾਰ ਬਦਮਾਸ਼ਾਂ ਨੇ ਡੇਰੇ ਦੇ ਬਾਹਰ ਤਰਸੇਮ ਸਿੰਘ ‘ਤੇ ਅੰਨ੍ਹੇਵਾਹ ਗੋਲੀਆਂ ਚਲਾ ਦਿੱਤੀਆਂ ਸਨ।
ਦੋ ਬਾਈਕ ਸਵਾਰ ਬਦਮਾਸ਼ਾਂ ਨੇ ਅੰਨ੍ਹੇਵਾਹ ਗੋਲੀਆਂ ਚਲਾ ਦਿੱਤੀਆਂ
ਤਰਸੇਮ ਸਿੰਘ ਡੇਰੇ ਤੋਂ ਬਾਹਰ ਸੈਰ ਕਰਨ ਗਏ ਹੋਏ ਸਨ। ਜਿੱਥੇ ਪਹਿਲਾਂ ਤੋਂ ਹੀ ਘਾਤ ਲਾ ਕੇ ਬੈਠੇ ਦੋ ਬਾਈਕ ਸਵਾਰ ਬਦਮਾਸ਼ਾਂ ਨੇ ਅੰਨ੍ਹੇਵਾਹ ਗੋਲੀਆਂ ਚਲਾ ਦਿੱਤੀਆਂ। ਜਿਸ ਵਿੱਚ ਤਰਸੇਮ ਸਿੰਘ ਗੰਭੀਰ ਜ਼ਖ਼ਮੀ ਹੋ ਗਿਆ।
ਉਨ੍ਹਾਂ ਦੇ ਸਮਰਥਕਾਂ ਨੇ ਤੁਰੰਤ ਉਨ੍ਹਾਂ ਨੂੰ ਖਟੀਮਾ ਦੇ ਇਕ ਨਿੱਜੀ ਹਸਪਤਾਲ ‘ਚ ਦਾਖਲ ਕਰਵਾਇਆ। ਜਿੱਥੇ ਉਨ੍ਹਾਂ ਦੀ ਮੌਤ ਹੋ ਗਈ। ਐਸਐਸਪੀ ਡਾਕਟਰ ਮੌਜੂਨਾਥ ਟੀਸੀ ਘਟਨਾ ਵਾਲੀ ਥਾਂ ਲਈ ਰਵਾਨਾ ਹੋ ਗਏ ਹਨ| ਹਮਲਾਵਰਾਂ ਨੂੰ ਫੜਨ ਲਈ ਟੀਮਾਂ ਦਾ ਗਠਨ ਕਰ ਦਿੱਤਾ ਗਿਆ ਹੈ ਅਤੇ ਜਲਦ ਹੀ ਹਮਲਾਵਰਾਂ ਨੂੰ ਕਾਬੂ ਕਰ ਲਿਆ ਜਾਵੇਗਾ।