ਬਲਕੌਰ ਸਿੰਘ ਨੇ ਮਾਨ ਸਰਕਾਰ ਨੂੰ ਦਿੱਤੀ ਖੁੱਲ੍ਹੀ ਚੁਣੌਤੀ; ਕਿਹਾ- 2 ਦਿਨ ‘ਚ ਸਾਰੇ ਕਾਗਜ਼ ਕਰਾਂਗਾ ਪੇਸ਼
(TTT)ਪੰਜਾਬ ਦੇ ਮਸ਼ਹੂਰ
ਗਾਇਕ ਸਿੱਧੂ ਮੂਸੇਵਾਲਾ ਦੇ ਛੋਟੇ ਭਰਾ ਦੇ ਜਨਮ ਤੋਂ ਦੋ ਦਿਨ ਬਾਅਦ ਪਿਤਾ ਬਲਕੌਰ ਸਿੰਘ ਨੇ ਪੰਜਾਬ ਸਰਕਾਰ ਅਤੇ ਪ੍ਰਸ਼ਾਸਨ ‘ਤੇ ਗੰਭੀਰ ਦੋਸ਼ ਲਗਾਏ ਹਨ| ਮੰਗਲਵਾਰ ਦੇਰ ਰਾਤ ਸੋਸ਼ਲ ਮੀਡੀਆ ‘ਤੇ ਵੀਡੀਓ ਪੋਸਟ ਕਰਦਿਆਂ ਬਲਕੌਰ ਸਿੰਘ ਨੇ ਕਿਹਾ ਕਿ ਪ੍ਰਸ਼ਾਸਨ ਵੱਲੋਂ ਬੱਚੇ ਦੇ ਕਾਨੂੰਨੀ ਦਸਤਾਵੇਜ਼ ਪੇਸ਼ ਕਰਨ ਸਬੰਧੀ ਉਨ੍ਹਾਂ ਨੂੰ ਵਾਰ-ਵਾਰ ਪ੍ਰੇਸ਼ਾਨ ਕੀਤਾ ਜਾ ਰਿਹਾ ਹੈ। ਸੀਐਮ ਮਾਨ ਉਸ ਨੂੰ ਜੇਲ੍ਹ ਭੇਜ ਕੇ ਜਾਂਚ ਕਰਵਾ ਸਕਦੇ ਹਨ।
ਬਲਕੌਰ ਨੇ ਕਿਹਾ ਕਿ ਉਹ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਉਨ੍ਹਾਂ ‘ਤੇ ਰਹਿਮ ਕਰਨ ਦੀ ਬੇਨਤੀ ਕਰਨਾ ਚਾਹੁੰਦੇ ਹਨ। ਉਸ ਦਾ ਇਲਾਜ ਪੂਰਾ ਹੋਣ ਦਿੱਤਾ ਜਾਵੇ। ਮੈਂ ਇਥੇ ਦਾ ਵਸਨੀਕ ਹਾਂ, ਮੈਂ ਕਿਤੇ ਵੀ ਭੱਜਣ ਵਾਲਾ ਨਹੀਂ ਹਾਂ। ਜਿੱਥੇ ਵੀ ਤੁਸੀਂ ਮੈਨੂੰ ਬੁਲਾਉਂਦੇ ਹੋ, ਮੈਂ ਆ ਜਾਵਾਂਗਾ ।