ਦੁਸਹਿਰੇ ਵਾਲੇ ਦਿਨ ਦੁਸਹਿਰਾ ਗਰਾਊਂਡ ਹੁਸ਼ਿਆਰਪੁਰ ਦੇ ਆਲੇ-ਦੁਆਲੇ ਡਰੋਨ ਕੈਮਰਾ ਚਲਾਉਣ ਤੇ ਉਡਾਉਣ ’ਤੇ ਲਗਾਈ ਪਾਬੰਦੀ
ਹੁਸ਼ਿਆਰਪੁਰ, 11 ਅਕਤੂਬਰ:(TTT) ਜ਼ਿਲ੍ਹਾ ਮੈਜਿਸਟ੍ਰੇਟ ਹੁਸ਼ਿਆਰਪੁਰ ਕੋਮਲ ਮਿੱਤਲ ਨੇ ਭਾਰਤੀਯ ਨਾਗਰਿਕ ਸੁਰੱਖਿਆ ਸੰਹਿਤਾ-2023 ਦੀ ਧਾਰਾ 163 ਤਹਿਤ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਦੁਸਹਿਰਾ ਗਰਾਊਂਡ ਹੁਸ਼ਿਆਰਪੁਰ ਦੇ ਆਲੇ-ਦੁਆਲੇ 12 ਅਕਤੂਬਰ 2024 ਨੂੰ ਡਰੋਨ ਕੈਮਰਾ ਚਲਾਉਣ/ਉਡਾਉਣ ’ਤੇ ਪਾਬੰਦੀ ਲਗਾਈ ਹੈ।
ਜਾਰੀ ਹੁਕਮਾਂ ਵਿਚ ਕਿਹਾ ਗਿਆ ਹੈ ਕਿ ਐਸ.ਐਸ.ਪੀ ਹੁਸ਼ਿਆਰਪੁਰ ਵਲੋਂ ਪੱਤਰ ਰਾਹੀਂ ਬੇਨਤੀ ਕੀਤੀ ਗਈ ਹੈ ਕਿ 12 ਅਕਤੂਬਰ ਨੂੰ ਜ਼ਿਲ੍ਹਾ ਹੁਸ਼ਿਆਰਪੁਰ ਵਿਚ ਦੁਸਹਿਰੇ ਦਾ ਤਿਉਹਾਰ ਬੜੀ ਧੂਮਧਾਮ ਨਾਲ ਮਨਾਇਆ ਜਾਣਾ ਹੈ,ਜਿਸ ਵਿਚ ਆਮ ਪਬਲਿਕ ਦਾ ਕਾਫੀ ਇਕੱਠ ਹੁੰਦਾ ਹੈ।ਹਿਮਾਚਲ ਪ੍ਰਦੇਸ਼ ਅਤੇ ਆਸ-ਪਾਸ ਦੇ ਜ਼ਿਲ੍ਹਿਆਂ ਦੇ ਬਹੁਤ ਲੋਕ ਇਸ ਦੁਸਹਿਰੇ ਨੂੰ ਦੇਖਣ ਲਈ ਆਉਂਦੇ ਹਨ। ਇਸ ਲਈ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਜ਼ਿਲ੍ਹਾ ਹੁਸ਼ਿਆਰਪੁਰ ਵਿਚ ਪ੍ਰਾਈਵੇਟ ਸੰਸਥਾਵਾਂ ਵਲੋਂ ਬਿਨਾਂ ਮਨਜ਼ੂਰੀ ਦੇ ਡਰੋਨ ਕੈਮਰਾ ਚਲਾਉਣ ’ਤੇ ਪਾਬੰਦੀ ਲਗਾਉਣ ਸਬੰਧੀ ਹੁਕਮ ਜਾਰੀ ਕੀਤੇ ਜਾਣ।