News, Breaking News, Latest News, News Headlines, Live News, Today News | GBC Update

News, Latest News, Breaking News, News Headlines, Live News, Today News, GBC Update Breaking News

ਚੋਣ ਪ੍ਰਚਾਰ ਦੌਰਾਨ ਬੋਲੇ ਭਗਵੰਤ ਮਾਨ, ਕਿਹਾ-ਲੋਕਤੰਤਰ ਅਤੇ ਸੰਵਿਧਾਨ ਨੂੰ ਬਚਾਉਣ ਲਈ ਹੋ ਜਾਓ ਤਿਆਰ

ਚੋਣ ਪ੍ਰਚਾਰ ਦੌਰਾਨ ਬੋਲੇ ਭਗਵੰਤ ਮਾਨ, ਕਿਹਾ-ਲੋਕਤੰਤਰ ਅਤੇ ਸੰਵਿਧਾਨ ਨੂੰ ਬਚਾਉਣ ਲਈ ਹੋ ਜਾਓ ਤਿਆਰ

(Reena Sahota) ਚੰਡੀਗੜ੍ਹ/ਜਲੰਧਰ/ਅੰਮ੍ਰਿਤਸਰ – ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ਨੀਵਾਰ ਨੂੰ ਅੰਮ੍ਰਿਤਸਰ ਤੋਂ ‘ਆਪ’ ਉਮੀਦਵਾਰ ਕੁਲਦੀਪ ਸਿੰਘ ਧਾਲੀਵਾਲ ਲਈ ਚੋਣ ਪ੍ਰਚਾਰ ਕੀਤਾ। ਮਾਨ ਨੇ ਰਾਜਾਸਾਂਸੀ, ਅਜਨਾਲਾ ਅਤੇ ਮਜੀਠਾ ਵਿਚ ‘ਆਪ’ ਉਮੀਦਵਾਰ ਦੇ ਹੱਕ ’ਚ ਰੋਡ ਸ਼ੋਅ ਕੀਤਾ। ਗਰਮੀ ਦੇ ਬਾਵਜੂਦ ਹਜ਼ਾਰਾਂ ਦੀ ਗਿਣਤੀ ਵਿਚ ਲੋਕ ਮਾਨ ਦੇ ਰੋਡ ਸ਼ੋਅ ਵਿਚ ਸ਼ਾਮਲ ਹੋਏ। ਲੋਕਾਂ ਨੇ ਵਾਅਦਾ ਕੀਤਾ ਕਿ ਉਹ ਅੰਮ੍ਰਿਤਸਰ ਵਿਚੋਂ ਬਾਕੀ ਸਾਰੀਆਂ ਸਿਆਸੀ ਪਾਰਟੀਆਂ ਦਾ ਸਫ਼ਾਇਆ ਕਰਨ ਲਈ ਤਿਆਰ ਹਨ। ਉਹ ਸਿਰਫ਼ ‘ਆਪ’ ਨੂੰ ਹੀ ਵੋਟ ਪਾਉਣਗੇ ਅਤੇ 4 ਜੂਨ ਨੂੰ ਅੰਮ੍ਰਿਤਸਰ ਵਿਚ ‘ਆਪ’ ਵੱਡੇ ਫਰਕ ਨਾਲ ਜਿੱਤ ਪ੍ਰਾਪਤ ਕਰੇਗੀ।