9 ਅਗਸਤ ਨੂੰ ਪੰਜਾਬ ਬੰਦ ਦੇ ਦਿੱਤੇ ਸੱਦੇ ਦਾ ਬੇਗਮਪੁਰਾ ਟਾਈਗਰ ਫੋਰਸ ਪੂਰਨ ਤੌਰ ਤੇ ਸਮ੍ਰਥਨ ਕਰਦੀ ਹੈ : ਸਨੀ ਸੀਣਾ, ਭੁਪਿੰਦਰ ਮਾਨਾ

Date:

9 ਅਗਸਤ ਨੂੰ ਪੰਜਾਬ ਬੰਦ ਦੇ ਦਿੱਤੇ ਸੱਦੇ ਦਾ ਬੇਗਮਪੁਰਾ ਟਾਈਗਰ ਫੋਰਸ ਪੂਰਨ ਤੌਰ ਤੇ ਸਮ੍ਰਥਨ ਕਰਦੀ ਹੈ : ਸਨੀ ਸੀਣਾ, ਭੁਪਿੰਦਰ ਮਾਨਾ

ਹੁਸਿ਼ਆਰਪੁਰ, 4 ਅਗਸਤ ((ਬਜਰੰਗੀ ਪਾਂਡੇ )– ਬੇਗਮਪੁਰਾ ਟਾਇਗਰ ਫੋਰਸ ਦੀ ਇੱਕ ਹੰਗਾਮੀ ਮੀਟਿੰਗ ਨਜਦੀਕੀ ਪਿੰਡ ਮਾਨਾ ਵਿਖੇ ਸਨੀ ਸੀਣਾ ਪ੍ਰਧਾਨ ਹਲਕਾ ਚੱਬੇਵਾਲ ਅਤੇ ਭੁਪਿੰਦਰ ਮਾਨਾ ਉੱਪ ਪ੍ਰਧਾਨ ਹਲਕਾ ਚੱਬੇਵਾਲ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ ਵਿੱਚ  ਫੋਰਸ ਦੇ ਚੇਅਰਮੈਨ ਤਰਸੇਮ ਦੀਵਾਨਾ , ਸੂਬਾ ਪ੍ਰਧਾਨ ਵੀਰਪਾਲ ਠਰੋਲੀ,ਦੋਆਬਾ ਪ੍ਰਧਾਨ ਨੇਕੂ ਅਜਨੋਹਾ,ਤੇ ਜਿਲ੍ਹਾ ਪ੍ਰਧਾਨ ਹੈਪੀ ਫਤਿਹਗੜ੍ਹ ਨੇ ਵਿਸੇਸ਼ ਤੌਰ ਤੇ ਸ਼ਿਰਕਤ ਕੀਤੀ  । ਮੀਟਿੰਗ ਨੂੰ ਸੰਬੋਧਨ ਕਰਦਿਆ ਆਗੂਆ ਨੇ ਕਿਹਾ ਕਿ

ਮਨੀਪੁਰ ਐਕਸ਼ਨ ਕਮੇਟੀ ਵਲੋਂ 9 ਅਗਸਤ ਨੂੰ ਪੰਜਾਬ ਬੰਦ ਦੇ ਦਿੱਤੇ ਸੱਦੇ ਦਾ ਬੇਗਮਪੁਰਾ ਟਾਈਗਰ ਫੋਰਸ ਪੂਰਨ ਤੌਰ ਤੇ ਸਮ੍ਰਥਨ ਕਰਦੀ ਹੈ। ਇਸ ਸਬੰਧੀ ਬੇਗਮਪੁਰਾ ਆਗੂਆ ਨੇ ਦੱਸਿਆ ਕਿ ਮਨੀਪੁਰ ਜਾਤੀ ਹਿੰਸਾ ਦੀ ਲਪੇਟ ਵਿੱਚ ਹੈ, ਜਿੱਥੇ 160 ਤੋਂ ਵਧੇਰੇ ਲੋਕਾਂ ਦੀ ਮੌਤ ਹੋ ਚੁੱਕੀ ਹੈ, ਔਰਤਾਂ ਖਿਲਾਫ ਘੋਰ ਅਪਰਾਧ ਹੋਇਆ ਅਤੇ ਹੋ ਰਿਹਾ ਹੈ ਹਜਾਰਾਂ ਲੋਕ ਬੇਘਰ ਚੁੱਕੇ ਹਨ। ਉਨ੍ਹਾਂ ਕਿਹਾ ਕਿ ਕੇਂਦਰ ਆਪਣੀ ਜਿੰਮੇਵਾਰੀ ਤੋਂ ਭੱਜ ਰਹੀ ਹੈ। ਉਹਨਾ ਕਿਹਾ ਕਿ  ਰਾਜਨੀਤੀ ਲਾਹਾ ਲੈਣ ਲਈ ਸਰਕਾਰ ਅਜਿਹੀਆਂ ਦਰਦਨਾਕ ਘਟਨਾਵਾਂ ਅੰਜਾਮ ਦੇ ਰਹੀ ਹੈ, ਕਿਉਂਕਿ 2024 ਵਿੱਚ ਲੋਕ ਸਭਾ ਦੀਆ ਚੋਣਾ ਹੋ ਰਹੀਆਂ ਹਨ। ਉਨ੍ਹਾਂ ਕਿਹਾ ਬੇਗਪੁਰਾ ਟਾਈਗਰ ਫੋਰਸ ਦੇਸ ਵਿੱਚ ਹੋ ਰਹੇ ਅੱਤਿਆਚਾਰ ਦਾ ਸਖ਼ਤ ਵਿਰੋਧ ਕਰਦੀ ਹੈ ਅਤੇ ਅੱਤਿਆਚਾਰ ਵਿਰੁੱਧ ਕੰਮ ਕਰ ਰਹੀਆਂ ਜਥੇਬੰਦੀਆਂ ਦਾ ਸਹਿਯੋਗ ਕਰਦੀ ਹੈ। ਉਨ੍ਹਾਂ ਕਿਹਾ ਕਿ ਮਨੀਪੁਰ ਵਿੱਚ ਇਨਸਾਨੀਅਤ ਦਾ ਘਾਣ ਹੋਇਆ ਹੈ। ਇਸ ਲਈ ਬੇਗਮਪੁਰਾ ਟਾਈਗਰ ਫੋਰਸ 9 ਅਗਸਤ ਨੂੰ ਪੰਜਾਬ ਬੰਦ ਦੇ ਸੱਦੇ ਦਾ ਪੂਰਨ ਸਮੱਰਥਨ ਕਰਦੀ ਹੈ। ਉਨ੍ਹਾਂ ਕਿਹਾ ਕਿ ਭਾਰਤ ਦੀਆ ਸਾਰੀਆ ਜਥੇਬੰਦੀਆਂ ਨੂੰ  ਇੱਕ ਪਲੇਟ ਫਾਰਮ ਤੇ ਇਕੱਠੇ ਹੋ ਕੇ ਐਸਸੀ ਸਮਾਜ ਤੇ ਹੋ ਰਹੇ ਅੱਤਿਆਚਾਰ ਵਿਰੁੱਧ ਇਕੱਠੇ ਹੋਣਾ ਚਾਹੀਦਾ ਹੈ ਤਾਂ ਜੋ ਬਾਬਾ ਸਾਹਿਬ ਭੀਮ ਰਾਓ ਅੰਬੇਡਕਰ ਜੀ ਦੀ ਸੋਚ ਨੂੰ ਬਚਾਇਆ ਜਾ ਸਕੇ। ਅਤੇ ਮਨੀਪੁਰ ਦੇ ਅਪਰਾਧੀਆ ਨੂੰ ਫਾਹੇ ਲੁਆਇਆ ਜਾਵੇ

। ਇਸ ਮੌਕੇ ਹੋਰਨਾ ਤੋ ਇਲਾਵਾ ਮੀਡੀਆ ਇੰਚਾਰਜ ਚੰਦਰ ਪਾਲ ਹੈਪੀ ,ਮਨਪ੍ਰੀਤ ਕੋਹਲੀ,ਅਜੈ ਕੁਮਾਰ,ਵਿੱਕੀ ਸਿੰਘ ਪੁਰਹੀਰਾ ,ਗੁਰਪ੍ਰੀਤ ਕੁਮਾਰ,ਸਨੀ ਸੀਣਾ ,ਭਿੰਦਾ ਸੀਣਾ  ,ਅਮਨਦੀਪ, ,ਦੋਆਬਾ ਇੰਚਾਰਜ  ਜੱਸਾ ਸਿੰਘ  ਨੰਦਨ , ਸਤੀਸ਼ ਕੁਮਾਰ ਸ਼ੇਰਗੜ, ਚਰਨਜੀਤ ਸਿੰਘ ਡਾਡਾ , ਬਲਵਿੰਦਰ ਸ਼ੇਰਗੜੀਆ,ਗਗਨਦੀਪ ਸ਼ੇਰਗੜੀਆ,ਅਮਰੀਕ ਸ਼ੇਰਗੜੀਆ ,ਭੁਪਿੰਦਰ ਮਾਨਾ ,ਅਵਤਾਰ ਤਾਰੀ ਮਾਨਾ ,ਵਿਜੈ ਕੁਮਾਰ ਸ਼ੀਹਮਾਰ,ਹਰੀ ਰਾਮ ਆਦੀਆ ਜਿਲ੍ਹਾ ਪ੍ਰਧਾਨ ਭਾਵਾਦਾਸ , ਪੰਮਾ ਡਾਡਾ, ਜਸਵੀਰ ਸ਼ੇਰਗੜੀਆ , ਅਮਰੀਕ ਸਿੰਘ ਸ਼ੇਰਗੜੀਆ , ਗੋਗਾ ਮਾਂਝੀ ,ਰਾਜ ਕੁਮਾਰ ਬੱਧਣ ,ਰਾਕੇਸ਼ ਕੁਮਾਰ ਭੱਟੀ ,ਅਸੋਕ ਕੁਮਾਰ ,ਡਿੰਪੀ , ਅਵਿਨਾਸ਼ ਸਿੰਘ ,ਅਮਨਦੀਪ ਸਿੰਘ, ਚਰਨਜੀਤ ਸਿੰਘ,ਇੰਦਰਪਾਲ ਸਿੰਘ,ਵਿਸ਼ਾਲ ਬਸੀ ਬਾਹੀਆ , ਬਿੱਟੂ ਵਿਰਦੀ ਪੰਚ ਸ਼ੇਰਗੜ ,ਕਮਲਜੀਤ ਸਿੰਘ, ਗਿਆਨ ਚੰਦ, ਮੁਸਾਫ਼ਰ ਸਿੰਘ, ਸ਼ੇਰਾ ਸਿੰਘ, , ਮਨੀਸ਼ ਕੁਮਾਰ, ਦਵਿੰਦਰ ਕੁਮਾਰ ,ਚਰਨਜੀਤ ਡਾਡਾ, ਨਰੇਸ਼ ਕੁਮਾਰ ਸਹਿਰੀ ਪ੍ਰਧਾਨ , ਬਾਲੀ , ਗੁਰਪ੍ਰੀਤ ਗੋਪਾ ,ਨਿੱਕਾ ਬਸੀ ਕਿੱਕਰਾ ,ਰਵੀ ,ਦੀਪੂ ਨਲੋਈਆ,ਭੁਪਿੰਦਰ ਕੁਮਾਰ ਬੱਧਣ ,ਅਵਤਾਰ ਡਿੰਪੀ,ਚਰਨਜੀਤ ਡਾਡਾ , ਕਮਲਜੀਤ ਡਾਡਾ ਸਮੇਤ ਫੋਰਸ ਦੇ ਹੋਰ ਅਹੁਦੇਦਾਰ ਤੇ ਮੈਂਬਰ ਹਾਜ਼ਰ ਸਨ।

you tube:

Share post:

Subscribe

spot_imgspot_img

Popular

More like this
Related

बेहतर सरकारी स्कूल बनाम आम नागरिक के बच्चों को बेहतर शिक्षा – डा राज कुमार चब्बेवाल 

होशियारपुर(TTT): सरकारी स्कूलों में बेहतर शिक्षा के साथ साथ...

विधायक ब्रम शंकर जिम्पा ने 16.14 लाख की लागत से लगाई गई स्ट्रीट लाइटों की करवाई शुरुआत

पंजाब सरकार ने गांवों-शहरों में बुनियादी सुविधाओं का स्तर...