ਸਾਵਧਾਨ! ਪੰਜਾਬ ‘ਚ ਘੁੰਮ ਰਹੇ ਜਾਅਲੀ ਪੁਲਸ ਮੁਲਾਜ਼ਮ, ਕਿਤੇ ਤੁਸੀਂ ਵੀ ਨਾ ਹੋ ਜਾਣਾ ਸ਼ਿਕਾਰ
(TTT) ਲੁਧਿਆਣਾ : ਲੁਧਿਆਣਾ ਪੁਲਸ ਨੇ ਖ਼ੁਦ ਨੂੰ ਪੰਜਾਬ ਪੁਲਸ ਦੀ ਸਪੈਸ਼ਲ ਬ੍ਰਾਂਚ ਦਾ ਇੰਸਪੈਕਟਰ ਦੱਸ ਕੇ ਪੈਸੇ ਲੁੱਟਣ ਆਏ 2 ਲੋਕਾਂ ਦੇ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਥਾਣਾ ਡਵੀਜ਼ਨ ਨੰਬਰ 5 ਦੀ ਪੁਲਸ ਨੇ ਇਕ ਮੁਲਜ਼ਮ ਨੂੰ ਗ੍ਰਿਫ਼ਤਾਰ ਵੀ ਕਰ ਲਿਆ ਹੈ। ਕਾਬੂ ਕੀਤੇ ਗਏ ਮੁਲਜ਼ਮ ਦੀ ਪਛਾਣ ਗੁਰਪ੍ਰੀਤ ਸਿੰਘ ਵਜੋਂ ਹੋਈ ਹੈ। ਉਸ ਕੋਲੋਂ ਇਕ 32 ਬੋਰ ਦੀ ਪਿਸਤੌਲ ਵੀ ਬਰਾਮਦ ਹੋਈ ਹੈ, ਜਦਕਿ ਉਸ ਦਾ ਫ਼ਰਾਰ ਸਾਥੀ ਅਜੇ ਪਛਾਣ ਨਹੀਂ ਹੋ ਸਕੀ। ਉਸ ਦੀ ਭਾਲ ਕੀਤੀ ਜਾ ਰਹੀ ਹੈ।