News, Breaking News, Latest News, News Headlines, Live News, Today News | GBC Update

News, Latest News, Breaking News, News Headlines, Live News, Today News, GBC Update Breaking News

ਨਾਨਕੇ ਜਾ ਰਹੇ ਪਰਿਵਾਰ ਨਾਲ ਵਾਪਰ ਗਿਆ ਭਾਣਾ! ਪਿਓ-ਧੀ ਦੀ ਹੋਈ ਦਰਦਨਾਕ ਮੌਤ

ਨਾਨਕੇ ਜਾ ਰਹੇ ਪਰਿਵਾਰ ਨਾਲ ਵਾਪਰ ਗਿਆ ਭਾਣਾ! ਪਿਓ-ਧੀ ਦੀ ਹੋਈ ਦਰਦਨਾਕ ਮੌਤ

ਕਪੂਰਥਲਾ -(TTT) ਪਿੰਡ ਸੀਚੇਵਾਲ ਨੇੜੇ ਮੋਟਰਸਾਈਕਲ ਅਤੇ ਕਾਰ ਦੀ ਟੱਕਰ ਵਿਚ ਇਕ ਪਰਿਵਾਰ ਦੇ ਚਾਰ ਮੈਂਬਰਾਂ ਵਿਚੋਂ 2 ਦੀ ਮੌਤ ਹੋ ਗਈ ਤੇ ਦੋ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਏ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਵਲ ਹਸਪਤਾਲ ਕਪੂਰਥਲਾ ਵਿਖੇ ਤਾਇਨਾਤ ਡਿਊਟੀ ਡਾਕਟਰ ਨੇ ਦੱਸਿਆ ਕਿ ਜਗਨਦੀਪ ਕੌਰ ਪਤਨੀ ਸੰਦੀਪ ਸਿੰਘ ਜੋ ਕਿ ਆਪਣੇ ਪਤੀ ਨਾਲ ਮੋਟਰਸਾਈਕਲ ’ਤੇ ਸਵਾਰ ਹੋ ਕੇ ਜਾ ਰਹੇ ਸਨ, ਜਦੋਂ ਉਹ ਪਿੰਡ ਸੀਚੇਵਾਲ ਨੇੜੇ ਪਹੁੰਚੇ ਤਾਂ ਉਨ੍ਹਾਂ ਦੇ ਮੋਟਰਸਾਈਕਲ ਦੀ ਕਾਰ ਨਾਲ ਟੱਕਰ ਹੋ ਗਈ, ਜਿਸ ਕਾਰਨ ਚਾਰੇ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਏ।