ਪੰਜਾਬ ਦੇ ਮੌਸਮ ਬਾਰੇ ਵੱਡੀ ਅਪਡੇਟ, ਇਸ ਤਰੀਕ ਤੱਕ ਮੀਂਹ ਦੀ ਚੇਤਾਵਨੀ
(TTT)ਪੰਜਾਬ ਦੇ ਮੌਸਮ ਨੂੰ ਲੈ ਕੇ
ਅਹਿਮ ਖਬਰਾਂ ਆ ਰਹੀਆਂ ਹਨ। ਦਰਅਸਲ ਮੌਸਮ ਵਿਭਾਗ ਨੇ 5
ਅਪ੍ਰੈਲ ਤੱਕ ਪੰਜਾਬ, ਹਰਿਆਣਾ, ਚੰਡੀਗੜ੍ਹ ਵਰਗੇ ਕਈ ਰਾਜਾਂ ਵਿੱਚ
ਮੀਂਹ ਅਤੇ ਤੂਫਾਨ ਦੀ ਚੇਤਾਵਨੀ ਜਾਰੀ ਕੀਤੀ ਹੈ। ਦੱਸ ਦੇਈਏ ਕਿ
ਉੱਤਰੀ ਭਾਰਤ ਵਿੱਚ ਗਰਮੀ ਨੇ ਆਪਣਾ ਕਹਿਰ ਦਿਖਾਉਣਾ ਸ਼ੁਰੂ
ਕਰ ਦਿੱਤਾ ਹੈ| ਕਈ ਰਾਜਾਂ ਵਿੱਚ ਤਾਪਮਾਨ 40 ਡਿਗਰੀ ਦੇ
ਆਸਪਾਸ ਦਰਜ ਕੀਤਾ ਗਿਆ ਹੈ। ਜਦੋਂ ਕਿ ਆਈ.ਐਮ.ਡੀ ਨੇ ਇਹ
ਵੀ ਕਿਹਾ ਕਿ ਅਪ੍ਰੈਲ ਤੋਂ ਜੂਨ ਦੇ ਮਹੀਨਿਆਂ ਦੌਰਾਨ ਮੈਦਾਨੀ
ਇਲਾਕਿਆਂ ਦੇ ਜ਼ਿਆਦਾਤਰ ਹਿੱਸਿਆਂ ਵਿੱਚ ਆਮ ਨਾਲੋਂ ਵੱਧ
ਗਰਮੀ ਦੀ ਸੰਭਾਵਨਾ ਹੈ। ਮੌਸਮ ਵਿਭਾਗ ਵੱਲੋਂ ਜਾਰੀ ਤਾਜ਼ਾ ਅੱਪਡੇਟ
ਮੁਤਾਬਕ ਦੇਸ਼ ਦੇ ਕਈ ਹਿੱਸਿਆਂ ਵਿੱਚ ਅਪ੍ਰੈਲ ਤੋਂ ਜੂਨ ਦਰਮਿਆਨ
ਸਖ਼ਤ ਗਰਮੀ ਪੈਣ ਦੀ ਸੰਭਾਵਨਾ ਹੈ। ਇਸ ਸਮੇਂ ਦੌਰਾਨ ਗਰਮੀ ਦੀ
ਲਹਿਰ ਲਗਭਗ 10 ਤੋਂ 20 ਦਿਨਾਂ ਤੱਕ ਰਹਿਣ ਦੀ ਸੰਭਾਵਨਾ ਹੈ|