ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਦਾ ਫੂਕਿਆ ਪੁਤਲਾ
(TTT)14 ਅਪ੍ਰੈਲ (ਬਲਬੀਰ ਸਿੰਘ ਜੋਸਨ) – ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਚੋਣ ਲੜ ਰਹੇ ਆਮ ਆਦਮੀ ਪਾਰਟੀ ਦੇ ਉਮੀਦਵਾਰ ਅਤੇ ਪੰਜਾਬ ਦੇ ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਵਲੋਂ ਚੋਣ ਪ੍ਰਚਾਰ ਕਰਦਿਆਂ ਰਾਮਗੜ੍ਹੀਆ ਬਰਾਦਰੀ ਅਤੇ ਸੁਨਿਆਰ ਭਾਈਚਾਰੇ ਸੰਬੰਧੀ ਕੀਤੀਆਂ ਵਿਵਾਦਤ ਟਿੱਪਣੀਆਂ ਦਾ ਰਾਮਗੜ੍ਹੀਆ ਬਰਾਦਰੀ ਅਤੇ ਸੁਨਿਆਰ ਭਾਈਚਾਰੇ ਵਲੋਂ ਤਿੱਖਾ ਵਿਰੋਧ ਕਰਦਿਆਂ ਅੱਜ ਸਬ ਡਿਵੀਜਨ ਮੱਲਾਂਵਾਲਾ ਦੇ ਮੇਨ ਚੌਂਕ ਚ ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਦਾ ਪੁਤਲਾ ਫੂਕਿਆ ਗਿਆ ਅਤੇ ਨਾਅਰੇਬਾਜ਼ੀ ਕੀਤੀ ਗਈ। ਪ੍ਰਦਰਸ਼ਨਕਾਰੀਆਂ ਨੇ ਕਿਹਾ ਕਿ ਮੁੱਖ ਮੰਤਰੀ ਲਾਲਜੀਤ ਸਿੰਘ ਭੁੱਲਰ ਨੂੰ ਤਰੁੰਤ ਕੈਬਨਿਟ ਚੋਂ ਬਾਹਰ ਦਾ ਰਸਤਾ ਦਿਖਾਉਣ। ਉਨ੍ਹਾਂ ਕਿਹਾ ਕਿ ਲਾਲਜੀਤ ਸਿੰਘ ਭੁੱਲਰ ਦਾ ਪਿੰਡਾਂ ਚ ਆਉਣ ‘ਤੇ ਵਿਰੋਧ ਕੀਤਾ ਜਾਵੇਗਾ ਅਤੇ ਕਾਲੀਆਂ ਝੰਡੀਆਂ ਦਿਖਾਈਆਂ ਜਾਣਗੀਆਂ।