PUNJAB(TTT): ਲੁਧਿਆਣਾ ਤੋਂ ਲੋਕ ਸਭਾ ਮੈਂਬਰ ਰਵਨੀਤ ਸਿੰਘ ਬਿੱਟੂ ਵੱਲੋਂ ਅੱਜ ਨਗਰ ਨਿਗਮ ਲੁਧਿਆਣਾ ਜ਼ੋਨ ਏ ਦੇ ਦਫਤਰ ਦੀ ਤਾਲਾ ਬੰਦੀ ਕਰਨ ਦਾ ਪ੍ਰੋਗਰਾਮ ਉਲੀਕਿਆ ਗਿਆ ਸੀ। ਬਿੱਟੂ ਵੱਲੋਂ ਤਾਲਾਬੰਦੀ ਕਰਨ ਤੋਂ ਪਹਿਲਾਂ ਨਗਰ ਨਿਗਮ ਦੇ ਦਫਤਰ ਦੀ ਪੰਜਾਬ ਪੁਲਿਸ ਵੱਲੋਂ ਘੇਰਾਬੰਦੀ ਕੀਤੀ ਗਈ। ਪੁਲਿਸ ਵੱਲੋਂ ਲਗਾਈਆਂ ਰੋਕਾਂ ਨੂੰ ਤੋੜ ਕੇ ਬਿੱਟੂ ਦੇ ਨਾਲ ਪੰਜਾਬ ਕਾਂਗਰਸ ਦੇ ਕਾਰਜਕਾਰੀ ਪ੍ਰਧਾਨ ਭਾਰਤ ਭੂਸ਼ਣ ਆਸ਼ੂ, ਜ਼ਿਲ੍ਹਾ ਕਾਂਗਰਸ ਕਮੇਟੀ ਦੇ ਪ੍ਰਧਾਨ ਸੰਜੇ ਤਲਵਾੜ, ਸਾਬਕਾ ਵਿਧਾਇਕ ਸੁਰਿੰਦਰ ਡਾਵਰ ਸਮੇਤ ਹੋਰ ਕਾਂਗਰਸੀਆਂ ਨੇ ਨਗਰ ਨਿਗਮ ਜੋਨ ਏ ਦਫ਼ਤਰ ਨੂੰ ਤਾਲਾ ਲਗਾਇਆ।
ਪੁਲਿਸ ਵੱਲੋਂ ਲਗਾਈਆਂ ਰੋਕਾਂ ਨੂੰ ਤੋੜ ਕੇ ਕਾਂਗਰਸੀਆਂ ਨੇ ਨਗਰ ਨਿਗਮ ਦਫ਼ਤਰ ਨੂੰ ਲਗਾਇਆ ਤਾਲਾ
Date: