ਅਟਾਰੀ ਸਰਹੱਦ ‘ਤੇ ਬੀ.ਐਸ.ਐਫ. ਦਾ ਦੇਸ਼ ਦਾ ਸਭ ਤੋਂ ਉੱਚਾ ਝੰਡਾ ਡੀ.ਜੀ. ਨੇ ਲਹਿਰਾਇਆ
(TTT)ਕੌਮਾਂਤਰੀ ਅਟਾਰੀ ਸਰਹੱਦ ‘ਤੇ ਬੀ.ਐਸ.ਐਫ. ਦਾ ਦੇਸ਼ ਦਾ ਸਭ ਤੋਂ ਉੱਚਾ ਝੰਡਾ ਲਹਿਰਾਇਆ ਗਿਆ। ਇਸ ਨੂੰ ਦੇਸ਼ ਦੀ ਸ਼ਾਨ ਤਿਰੰਗੇ ਝੰਡੇ ਦੇ ਨਜ਼ਦੀਕ ਹੀ ਸਥਾਪਤ ਕੀਤਾ ਗਿਆ ਤਾਂ ਕਿ ਰੀਟਰੀਟ ਸੈਰੇਮਨੀ ਦੇਖਣ ਆਏ ਸੈਲਾਨੀਆਂ ਲਈ ਖਿੱਚ ਦਾ ਕੇਂਦਰ ਬਣਿਆ ਰਹੇ। ਬੀ.ਐਸ.ਐਫ. ਦੇ ਡਾਇਰੈਕਟਰ ਜਨਰਲ ਨਿਤਿਨ ਅਗਰਵਾਲ ਨੇ ਵਿਸ਼ੇਸ਼ ਤੌਰ ਉਤੇ ਪਹੁੰਚ ਕੇ ਇਸ ਦਾ ਉਦਘਾਟਨ ਕੀਤਾ। ਡੀ.ਜੀ. ਨਿਤਨ ਅਗਰਵਾਲ ਵਲੋਂ ਝੰਡਾ ਲਹਿਰਾਉਣ ਉਤੇ ਬੀ.ਐਸ.ਐਫ. ਦੇ ਉੱਚ ਅਧਿਕਾਰੀਆਂ, ਜਵਾਨਾਂ ਅਤੇ ਸਕੂਲੀ ਵਿਦਿਆਰਥੀਆਂ ਨੇ ਦੇਸ਼ ਭਗਤੀ ਦੇ ਗੀਤ ਗਾਉਂਦੇ ਹੋਏ ਤਾੜੀਆਂ ਦੀ ਗੂੰਜ ਨਾਲ ਸਵਾਗਤ ਕੀਤਾ।