ਬਲਾਕ ਹਾਰਟਾ ਬਡਲਾ ਵਿਖੇ “ਹਰ ਸ਼ੁੱਕਰਵਾਰ- ਡੇਂਗੂ ਤੇ ਵਾਰ” ਤਹਿਤ ਚਲਾਈ ਗਈ ਮੁਹਿੰਮ
(TTT)ਹੁਸ਼ਿਆਰਪੁਰ 18.10.2024 (ਸੀ.ਐਚ.ਸੀ ਹਾਰਟਾ ਬਡਲਾ) ਡੇਂਗੂ ਨੂੰ ਫੈਲਣ ਤੋਂ ਰੋਕਣ ਲਈ ਸਿਹਤ ਮੰਤਰੀ ਪੰਜਾਬ ਡਾ. ਬਲਵੀਰ ਸਿੰਘ ਜੀ ਵੱਲੋਂ ਸ਼ੁਰੂ ਕੀਤੀ ਗਈ ਵਿਸ਼ੇਸ਼ ਮੁਹਿੰਮ “ਹਰ ਸ਼ੁੱਕਰਵਾਰ- ਡੇਂਗੂ ਤੇ ਵਾਰ” ਤਹਿਤ ਸਿਵਲ ਸਰਜਨ ਹੁਸ਼ਿਆਰਪੁਰ ਡਾ.ਪਵਨ ਕੁਮਾਰ ਅਤੇ ਸੀਨੀਅਰ ਮੈਡੀਕਲ ਅਫਸਰ ਇੰਚਾਰਜ ਸੀ.ਐਚ.ਸੀ ਹਾਰਟਾ ਬਡਲਾ ਡਾ.ਮਨਪ੍ਰੀਤ ਸਿੰਘ ਬੈਂਸ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਹਾਰਟਾ ਬਡਲਾ ਅਧੀਨ ਪੈਂਦੇ ਵੱਖ-ਵੱਖ ਪਿੰਡਾਂ ,ਵਿਦਿਅਕ ਅਦਾਰਿਆ ਵਿੱਚ “ਹਰ ਸ਼ੁੱਕਰਵਾਰ ਡੇਂਗੂ ਤੇ ਵਾਰ” ਮੁਹਿੰਮ ਚਲਾਈ ਗਈ ਗਈ । ਇਸ ਮੁਹਿੰਮ ਤਹਿਤ ਸਿਹਤ ਵਿਭਾਗ ਦੀਆਂ ਟੀਮਾਂ ਵਲੋਂ ਘਰ-ਘਰ ਜਾ ਕੇ ਡੇਂਗੂ ਦੇ ਲਾਰਵੇ ਦਾ ਸਰਵੇ ਕੀਤਾ ਗਿਆ ਅਤੇ ਸਕੂਲਾਂ ਵਿੱਚ ਬੱਚਿਆਂ ਨੂੰ ਡੇਂਗੂ ਤੋਂ ਬਚਾਓ ਸੰਬੰਧੀ ਜਾਣਕਾਰੀ ਵੀ ਦਿੱਤੀ ਗਈ।ਸਿਹਤ ਵਿਭਾਗ ਦੀਆਂ ਟੀਮਾਂ ਵਲੋਂ ਲਗਾਏ ਗਏ ਇਹਨਾਂ ਜਾਗਰੂਕਤਾ ਕੈਂਪ ਦੌਰਾਨ ਡੇਂਗੂ ਦੇ ਮੱਛਰਾਂ ਦਾ ਲਾਰਵਾ ਵੀ ਦਿਖਾਇਆ ਗਿਆ ਤਾਂ ਜੋ ਆਮ ਲੋਕਾਂ ਵਲੋਂ ਇਸ ਦੀ ਅਸਾਨੀ ਨਾਲ ਪਹਿਚਾਣ ਕਰਕੇ ਇਸ ਦੇ ਫੈਲਾਵ ਨੂੰ ਰੋਕ ਸਕਣ। ਸਕੂਲਾਂ ਵਿੱਚ ਬੱਚਿਆਂ ਨੂੰ ਡੇਂਗੂ ਤੋਂ ਬਚਾਓ ਸੰਬੰਧੀ ਵਿਭਾਗ ਵਲੋਂ ਜਾਰੀ ਕੀਤੀਆਂ ਵੀਡਿਓ ਸੰਦੇਸ਼ਾਂ ਨੂੰ ਵੀ ਦਿਖਾਇਆ ਗਿਆ। ਬੱਚਿਆਂ ਨੂੰ ਦੱਸਿਆ ਗਿਆ ਕਿ ਡੇਂਗੂ ਏਡੀਜ਼ ਨਾਂ ਦੇ ਮੱਛਰ ਦੇ ਕੱਟਣ ਨਾਲ ਫੈਲਦਾ ਜੋ ਕਿ ਸਾਫ ਖੜ੍ਹੇ ਪਾਣੀ ਵਿੱਚ ਪੈਦਾ ਹੁੰਦਾ ਹੈ ਅਤੇ ਦਿਨ ਵੇਲੇ ਕੱਟਦਾ ਹੈ। ਇਸ ਦੇ ਕੱਟਣ ਨਾਲ ਤੇਜ਼ ਬੁਖਾਰ, ਸਿਰ ਦਰਦ ,ਮਾਸ ਪੇਸ਼ੀਆਂ ਵਿੱਚ ਦਰਦ, ਚਮੜੀ ਤੇ ਦਾਣੇ, ਅੱਖਾਂ ਦੇ ਪਿਛਲੇ ਹਿੱਸੇ ਵਿੱਚ ਦਰਦ, ਮਸੂੜਿਆਂ ਅਤੇ ਨੱਕ ਆਦਿ ਵਿੱਚੋਂ ਖੂਨ ਵਗਣਾ ਸ਼ੁਰੂ ਹੋ ਜਾਂਦਾ ਹੈ। ਕਿਸੇ ਵੀ ਬੁਖਾਰ ਹੋਣ ਦੀ ਸੂਰਤ ਵਿੱਚ ਐਸਪਰੀਨ ਅਤੇ ਬਰੂਫਿਨ ਨਾ ਲਵੋ ਬਲਕਿ ਜਲਦੀ ਤੋਂ ਜਲਦੀ ਨੇੜੇ ਦੇ ਸਿਹਤ ਕੇਂਦਰ ਵਿੱਚ ਜਾ ਕੇ ਆਪਣਾ ਟੈਸਟ ਕਰਵਾਉਣਾ ਚਾਹੀਦਾ ਹੈ। ਡੇਂਗੂ ਦਾ ਟੈਸਟ ਅਤੇ ਇਲਾਜ ਸਾਰੇ ਸਰਕਾਰੀ ਹਸਪਤਾਲਾ ਵਿੱਚ ਮੁਫਤ ਕੀਤਾ ਜਾਂਦਾ ਹੈ ।ਬਚਾਓ ਸੰਬਧੀ ਸਾਨੂੰ ਹਰ ਸ਼ੁਕਰਵਾਰ ਆਪਣੇ ਘਰਾਂ ਦੇ ਕੂਲਰਾਂ, ਡਰੰਮਾਂ, ਫਰਿਜਾਂ ਦੀਆਂ ਟੇ੍ਰਆਂ, ਟਾਇਰਾਂ, ਗਮਲਿਆਂ ਦੇ ਵਿੱਚ ਖੜੇ ਪਾਣੀ ਨੂੰ ਜ਼ਰੂਰ ਸਾਫ ਕਰਨਾ ਚਾਹੀਦਾ ਹੈ ਕਿਉਂਕਿ ਡੇਂਗੂ ਦਾ ਮੱਛਰ ਹਫਤੇ ਵਿੱਚ ਅੰਡੇ ਤੋਂ ਪੂਰਾ ਮੱਛਰ ਬਣਦਾ ਹੈ। ਇਸ ਤੋਂ ਇਲਾਵਾ ਕੱਪੜੇ ਅਜਿਹੇ ਪਾਓ ਜਿਸ ਨਾਲ ਸ਼ਰੀਰ ਢਕਿਆ ਰਹੇ ਤਾਂ ਕਿ ਤਹਾਨੂੰ ਮੱਛਰ ਕੱਟ ਨਾ ਸਕੇ। ਘਰਾਂ ਦੇ ਛੱਤਾਂ ਤੇ ਰੱਖੀਆਂ ਪਾਣੀ ਵਾਲੀ ਟੈਂਕੀਆਂ ਦੇ ਢੱਕਣਾਂ ਨੂੰ ਚੰਗੀ ਤਰਾਂ ਬੰਦ ਰੱਖੋ। ਰਾਤ ਨੂੰ ਸੋਣ ਸਮੇਂ ਮੱਛਰਦਾਨੀ, ਮੱਛਰ ਭਜਾਉਣ ਵਾਲੀਆਂ ਕਰੀਮਾਂ ਤੇ ਤੇਲ ਆਦਿ ਦੀ ਵਰਤੋ ਕੀਤੀ ਜਾਵੇ । ਸਿਹਤ ਟੀਮਾਂ ਵਲੋਂ ਡੇਂਗੂ ਤੋਂ ਬਚਾਅ ਲਈ ਸਿਹਤ ਵਿਭਾਗ ਵਲੋਂ ਚਲਾਈ ਗਈ ਇਸ ਵਿਸ਼ੇਸ਼ ਮੁੰਹਿਮ ਵਿੱਚ ਆਮ ਲੋਕਾਂ ਨੂੰ ਸਹਿਯੋਗ ਦੇਣ ਦੀ ਅਪੀਲ ਕੀਤੀ ਗਈ ਤਾਂ ਜੋ ਇਸ ਨੂੰ ਪੂਰੀ ਤਰ੍ਹਾਂ ਨਾਲ ਖਤਮ ਕੀਤਾ ਜਾ ਸਕੇ।