-ਮਾਮਲਾ ਰਣਦੀਪ ਸੂਰਜੇਵਾਲਾ ਵਲੋਂ ਕੀਤੀ ਟਿੱਪਣੀ
ਰਾਸ਼ਟਰੀ ਮਹਿਲਾ ਕਮਿਸ਼ਨ ਨੇ ਚੋਣ ਕਮਿਸ਼ਨ ਨੂੰ ਲਿਖਿਆ ਪੱਤਰ
(TTT)ਰਾਸ਼ਟਰੀ ਮਹਿਲਾ ਕਮਿਸ਼ਨ ਨੇ ਜਾਣਕਾਰੀ ਦਿੰਦੇ ਹੋਏ ਕਿਹਾ ਕਿ ਰਾਸ਼ਟਰੀ ਮਹਿਲਾ ਕਮਿਸ਼ਨ ਰਣਦੀਪ ਸੁਰਜੇਵਾਲਾ ਦੁਆਰਾ ਕੀਤੀ ਗਈ ਡੂੰਘੀ ਅਪਮਾਨਜਨਕ ਟਿੱਪਣੀ ਦੀ ਸਖ਼ਤ ਨਿੰਦਾ ਕਰਦਾ ਹੈ। ਉਨ੍ਹਾਂ ਕਿਹਾ ਕਿ ਟਿੱਪਣੀਆਂ ਬਹੁਤ ਹੀ ਅਸ਼ਲੀਲ ਅਤੇ ਘਿਨਾਉਣੀਆਂ ਹਨ। ਇਸ ਸੰਬੰਧੀ ਮਾਣਯੋਗ ਚੇਅਰਪਰਸਨ ਰੇਖਾ ਸ਼ਰਮਾ ਨੇ ਮੁੱਖ ਚੋਣ ਕਮਿਸ਼ਨਰ ਨੂੰ ਰਸਮੀ ਤੌਰ ’ਤੇ ਪੱਤਰ ਲਿਖ ਕੇ ਸ੍ਰੀ ਸੁਰਜੇਵਾਲਾ ਵਿਰੁੱਧ ਤੁਰੰਤ ਕਾਰਵਾਈ ਕਰਨ ਅਤੇ 3 ਦਿਨਾਂ ਦੇ ਅੰਦਰ ਕਾਰਵਾਈ ਦੀ ਰਿਪੋਰਟ ਦੇਣ ਦੀ ਬੇਨਤੀ ਕੀਤੀ ਹੈ।