CBSE 12th Result 2024: CBSE ਬੋਰਡ ਨੇ 12ਵੀਂ ਦਾ ਨਤੀਜਾ ਕੀਤਾ ਘੋਸ਼ਿਤ, ਇਹਨਾਂ ਲਿੰਕਾਂ ਤੋਂ ਨਤੀਜਾ ਕਰੋ ਚੈੱਕ
(TTT)ਸੈਂਟਰਲ ਬੋਰਡ ਆਫ ਸੈਕੰਡਰੀ ਐਜੂਕੇਸ਼ਨ (CBSE) ਨੇ 12ਵੀਂ ਜਮਾਤ ਦਾ ਨਤੀਜਾ ਜਾਰੀ ਕਰ ਦਿੱਤਾ ਹੈ। ਇਸ ਸਾਲ ਲਗਭਗ 18 ਲੱਖ ਵਿਦਿਆਰਥੀਆਂ ਨੇ 12ਵੀਂ ਦੀ ਬੋਰਡ ਪ੍ਰੀਖਿਆ ਦਿੱਤੀ ਹੈ। ਇਨ੍ਹਾਂ ਸਾਰੇ ਵਿਦਿਆਰਥੀਆਂ ਦਾ ਨਤੀਜਾ CBSE ਬੋਰਡ ਦੀ ਅਧਿਕਾਰਤ ਵੈੱਬਸਾਈਟ cbse.gov.in ‘ਤੇ ਜਾਰੀ ਕਰ ਦਿੱਤਾ ਗਿਆ ਹੈ। ਇਸ ਸਾਲ ਕੁੱਲ ਪਾਸ ਪ੍ਰਤੀਸ਼ਤਤਾ 87.98% ਰਹੀ। ਬੋਰਡ ਅਨੁਸਾਰ ਇਸ ਸਾਲ ਲੜਕੀਆਂ ਦਾ ਨਤੀਜਾ ਲੜਕਿਆਂ ਦੇ ਮੁਕਾਬਲੇ 6.40 ਫੀਸਦੀ ਵਧੀਆ ਰਿਹਾ ਹੈ।